ਨਵਾਂਸ਼ਹਿਰ (ਤ੍ਰਿਪਾਠੀ,ਬ੍ਰਹਮਪੁਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿਚ ਸਾਲਾਨਾ ਪ੍ਰੀਖਿਆਵਾਂ ਦੌਰਾਨ ਬੋਰਡ ਵੱਲੋਂ ਇਸ ਜ਼ਿਲ੍ਹੇ ਵਿਚ ਸਥਾਪਤ ਕੀਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਵਾਸਤੇ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖ਼ਲ ਨਾ ਹੋਣ ਦਿੱਤਾ ਜਾਵੇ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੇ ਸੀਨੀਅਰ ਪੁਲਸ ਕਪਤਾਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਜ਼ਿੰਮੇਵਾਰ ਹੋਣਗੇ।
ਇਹ ਵੀ ਪੜ੍ਹੋ : ਬੰਦ ਹੋ ਗਿਆ ਜਲੰਧਰ ਦਾ ਇਹ ਵੱਡਾ ਹਾਈਵੇਅ, ਗੱਡੀਆਂ 'ਚ ਫਸੇ ਰਹੇ ਲੋਕ, ਜਾਣੋ ਕੀ ਰਿਹਾ ਕਾਰਨ
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਰਧ ਸਰਕਾਰੀ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) 19 ਫਰਵਰੀ ਤੋਂ 4 ਅਪ੍ਰੈਲ ਤੱਕ ਕਰਵਾਈਆਂ ਜਾ ਰਹੀਆਂ ਹਨ।
ਇਨ੍ਹਾਂ ਪ੍ਰੀਖਿਆਵਾਂ ਦੇ ਸਫ਼ਲ ਸੰਚਾਲਨ ਲਈ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਅਣਸੁਖਾਵੀਂ ਘਟਨਾ ਨੂੰ ਰੋਕਣ ਵਾਸਤੇ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖ਼ਲ ਨਾ ਹੋਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ, ਤਾਂ ਜੋ ਨਕਲ ’ਤੇ ਰੋਕ ਲਗਾਈ ਜਾ ਸਕੇ ਅਤੇ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਰੋਕਿਆ ਜਾ ਸਕੇ। ਇਹ ਹੁਕਮ 4 ਅਪ੍ਰੈਲ ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਪੰਜਾਬ 'ਚ ਚੱਲ ਰਹੀਆਂ ਫੈਕਟਰੀਆਂ 'ਚ ਪਾਵਰਕਾਮ ਨੇ ਵੱਡੀ ਕਾਰਵਾਈ ਦੀ ਖਿੱਚੀ ਤਿਆਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਾਰਾਪੁਰ ਬਾਈਪਾਸ ਨੇੜੇ ਬੇਕਾਬੂ ਕਾਰ ਪਲਟੀ, ਪਤੀ-ਪਤਨੀ ਹੋਏ ਜ਼ਖ਼ਮੀ
NEXT STORY