ਨਵਾਂਸ਼ਹਿਰ (ਤ੍ਰਿਪਾਠੀ)-ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ’ਚ ਕਿਸੇ ਵੀ ਵਿਅਕਤੀ ਦੇ ਨਹਾਉਣ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਜੇਕਰ ਕੋਈ ਵਿਅਕਤੀ ਇਨ੍ਹਾਂ ਥਾਵਾਂ ’ਤੇ ਨਹਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
ਇਸ ਤੋਂ ਇਲਾਲਾ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਰਕਾਰੀ ਬਿਲਡਿੰਗਾਂ ’ਤੇ ਇਸ਼ਤਿਹਾਰ ਅਤੇ ਹੋਰਡਿੰਗ ਲਾਉਣ ਅਤੇ ਨਿੱਜੀ ਬਿਲਡਿੰਗਾਂ, ਨੈਸ਼ਨਲ ਹਾਈਵੇਅ , ਲਿੰਕ ਸੜਕਾਂ ਅਤੇ ਦਰਖੱਤਾਂ ’ਤੇ ਬਿਨਾਂ ਸਬੰਧਤ ਵਿਭਾਗਾਂ ਅਤੇ ਮਾਲਕਾਂ ਦੀ ਮਨਜ਼ੂਰੀ ਤੋਂ ਇਸ਼ਤਿਹਾਰ ਅਤੇ ਹੋਰਡਿੰਗ ਲਾਉਣ ’ਤੇ ਪਾਬੰਦੀ ਲਾਈ ਹੈ। ਇਹ ਹੁਕਮ 2 ਮਈ 2026 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ: ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ ਖ਼ੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੁਰਦੁਆਰਾ ਸਾਹਿਬ ਮੱਥਾਂ ਟੇਕਣ ਜਾ ਰਹੇ ਮੋਟਰਸਾਈਕਲ ਸਵਾਰ ਜੋੜੇ ਨੂੰ ਲੁੱਟਣ ਦੀ ਕੋਸ਼ਿਸ਼
NEXT STORY