ਕਪੂਰਥਲਾ (ਵਿਪਨ ਮਹਾਜਨ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਪਿੰਡ ਡੋਗਰਾਂਵਾਲ ਵਿਖੇ ਤਿੰਨ ਨਸ਼ਾ ਤਸਕਰਾਂ ਵੱਲੋਂ ਪੰਚਾਇਤੀ ਜ਼ਮੀਨ 'ਤੇ ਕੀਤੀਆਂ ਗਈਆਂ ਨਾਜਾਇਜ਼ ਉਸਾਰੀਆਂ ‘ਤੇ ਪ੍ਰਸ਼ਾਸਨ ਦਾ ਪੀਲਾ ਪੰਜਾ ਚਲਾਇਆ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਬੀ. ਡੀ. ਪੀ. ਓ. ਢਿੱਲਵਾਂ ਵੱਲੋਂ ਦਿੱਤੇ ਹੁਕਮਾਂ ‘ਤੇ ਕਾਰਵਾਈ ਕਰਦੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਡੋਗਰਾਂਵਾਲ ਪਿੰਡ ‘ਚ ਤਿੰਨ ਨਸ਼ਾ ਤਸਕਰਾਂ ਵੱਲੋਂ ਪੰਚਾਇਤ ਜ਼ਮੀਨ 'ਤੇ ਕੀਤੀਆਂ ਨਾਜਾਇਜ਼ ਉਸਾਰੀਆਂ 'ਤੇ ਕੀਤੇ ਕਬਜ਼ੇ ‘ਤੇ ਡਿੱਚ ਮਸ਼ੀਨ ਚਲਾਈ ਗਈ।
ਇਹ ਵੀ ਪੜ੍ਹੋ: Punjab: ਪਿਓ-ਪੁੱਤ ਦਾ ਹੈਰਾਨੀਜਨਕ ਕਾਰਾ! ਦੋ ਕਰੋੜ ਦੀ ਇੰਝ ਜਾਅਲੀ ਰਸੀਦ ਬਣਾ NRI ਔਰਤ ਨਾਲ ਕੀਤਾ ਵੱਡਾ ਕਾਂਡ

ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨੋਂ ਤਸਕਰਾਂ ‘ਤੇ ਪਹਿਲਾਂ ਤੋਂ ਹੀ ਵੱਖ-ਵੱਖ ਥਾਣਿਆਂ ‘ਚ ਐੱਨ. ਡੀ. ਪੀ. ਐੱਸ. ਦੇ 19 ਪਰਚੇ ਦਰਜ ਸਨ ਅਤੇ ਵੱਡੀ ਮਾਤਰਾ ਵਿਚ ਨਸ਼ਾ ਵੀ ਬਰਾਮਦ ਕੀਤਾ ਗਿਆ ਸੀ। ਇਨ੍ਹਾਂ ਵਿਚ ਰਾਜਵਿੰਦਰ ਸਿੰਘ ਉਰਫ਼ ਰਾਜੂ ਪੁੱਤਰ ਬੂਆ ਸਿੰਘ ਵਾਸੀ ਡੋਗਰਾਂਵਾਲ ‘ਤੇ ਐੱਨ. ਡੀ. ਪੀ. ਐੱਸ. ਐਕਟ ਅਧੀਨ 7 ਪਰਚੇ ਸੁਖਜਿੰਦਰ ਸਿੰਘ ਉਰਫ਼ ਕਾਕਾ ਪੁੱਤਰ ਬਲਕਾਰ ਸਿੰਘ ਵਾਸੀ ਡੋਗਰਾਂਵਾਲ ‘ਤੇ 4 ਪਰਚੇ, ਸੁਖਚੈਨ ਸਿੰਘ ਉਰਫ਼ ਦਿਲਬਰ ਸਿੰਘ ਵਾਸੀ ਡੋਗਰਾਂਵਾਲ ‘ਤੇ 3 ਪਰਚੇ ,ਮਨਦੀਪ ਸਿੰਘ ਪੁੱਤਰ ਬੂਆ ਸਿੰਘ ਵਾਸੀ ਡੋਗਰਾਂਵਾਲ ‘ਤੇ 2 ਪਰਚੇ ਅਤੇ ਬੂਆ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਡੋਗਰਾਂਵਾਲ ‘ਤੇ ਐੱਨ. ਡੀ. ਪੀ. ਐੱਸ. ਦੇ 3 ਪਰਚੇ ਦਰਜ ਸਨ।

ਇਹ ਵੀ ਪੜ੍ਹੋ: ਫਿਰ ਗੋਲ਼ੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ! ਸੈਰ ਕਰ ਰਹੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
ਉਨ੍ਹਾਂ ਦੱਸਿਆ ਕਿ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਐੱਸ. ਐੱਸ. ਪੀ. ਨੇ ਕਿਹਾ ਕਿ ਜ਼ਿਲ੍ਹਾ ਪੁਲਸ ਨਸ਼ਿਆਂ ਦੇ ਵਿਰੁੱਧ ਜ਼ੀਰੋ ਟਾਲਰੈਂਸ ਰੱਖਦੀ ਹੈ ਅਤੇ ਨਸ਼ਾ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਕਿਹਾ ਕਿ ਨਸ਼ਾ ਤਸਕਰਾਂ ਦੀ ਹਮਾਇਤ ਬੰਦ ਕਰਨ ਦੇ ਨਾਲ-ਨਾਲ ਕਿਸੇ ਵੀ ਨਸ਼ਾ ਤਸਕਰ ਦੀ ਜ਼ਮਾਨਤ ਨਾ ਭਰੀ ਜਾਵੇ। ਉਨ੍ਹਾਂ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਵਿਚ ਬਣਦਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਸਦਕਾ ਨਸ਼ੇ ਦੇ ਆਦੀ ਨੌਜਵਾਨਾਂ ਦੇ ਮੁੜ ਵਸੇਬੇ ਲਈ ਸਿਵਲ ਹਸਪਤਾਲ ਵਿਖੇ ਸਕਿੱਲ ਟ੍ਰੇਨਿੰਗ ਕੋਰਸਾਂ ਦੀ ਵੀ ਸ਼ੁਰੂਆਤ ਕੀਤੀ ਗਈ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਕਿਹਾ ਕਿ ਜੇਕਰ ਕੋਈ ਵੀ ਨਸ਼ੇ ਤੋਂ ਪ੍ਰਭਾਵਿਤ ਵਿਅਕਤੀ ਉਨ੍ਹਾਂ ਦੇ ਸੰਪਰਕ ਵਿਚ ਆਉਂਦਾ ਹੈ ਤਾਂ ਉਸ ਨੂੰ ਸਿਵਲ ਹਸਪਤਾਲ ਵਿਖੇ ਸਥਾਪਿਤ ਮੁੜ ਵਸੇਬਾ ਕੇਂਦਰ ਵਿਖੇ ਭਰਤੀ ਕਰਵਾ ਕੇ ਸਕਿੱਲ ਟ੍ਰੇਨਿੰਗ ਦੇ ਚੱਲ ਰਹੇ ਕੋਰਸਾਂ ਦੀ ਸਿਖਲਾਈ ਦਵਾਈ ਜਾਵੇ ਤਾਂ ਜੋ ਨਸ਼ਾ ਪੀੜਤ ਨਸ਼ਾ ਛੱਡ ਕੇ ਬਾਹਰ ਆਉਣ ‘ਤੇ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕੇ ਸਿਹਤਮੰਦ ਸਮਾਜ ਦੀ ਸਿਰਜਨਾ ਕਰ ਸਕੇ।
ਇਹ ਵੀ ਪੜ੍ਹੋ: ਜਲੰਧਰ ਵਿਖੇ ਸਕਾਰਪੀਓ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਕੁੜੀ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Punjab: ਪਿਓ-ਪੁੱਤ ਦਾ ਹੈਰਾਨੀਜਨਕ ਕਾਰਾ! ਦੋ ਕਰੋੜ ਦੀ ਇੰਝ ਜਾਅਲੀ ਰਸੀਦ ਬਣਾ NRI ਔਰਤ ਨਾਲ ਕੀਤਾ ਵੱਡਾ ਕਾਂਡ
NEXT STORY