ਜਲੰਧਰ (ਖੁਰਾਣਾ)–ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਦੇ ਨਿਰਦੇਸ਼ਾਂ ’ਤੇ ਬੀਤੇ ਦਿਨ ਬਿਲਡਿੰਗ ਵਿਭਾਗ ਦੀ ਟੀਮ ਨੇ ਸਵੇਰੇ-ਸਵੇਰੇ ਲੱਧੇਵਾਲੀ ਯੂਨੀਵਰਸਿਟੀ ਰੋਡ ’ਤੇ ਵੱਡੀ ਕਾਰਵਾਈ ਕੀਤੀ, ਜਿਸ ਦੌਰਾਨ ਪੀ ਬੀ 08 ਰੈਸਟੋਰੈਂਟ ਦੇ ਠੀਕ ਸਾਹਮਣੇ ਨਾਜਾਇਜ਼ ਰੂਪ ਨਾਲ ਬਣਾਈ ਜਾ ਰਹੀ ਇਕ ਮਲਟੀ-ਸਟੋਰੀ ਕਮਰਸ਼ੀਅਲ ਬਿਲਡਿੰਗ ਨੂੰ ਡਿੱਚ ਮਸ਼ੀਨ ਦੀ ਸਹਾਇਤਾ ਨਾਲ ਤੋੜ ਦਿੱਤਾ ਗਿਆ।
ਇਸ ਕਾਰਵਾਈ ਦੀ ਅਗਵਾਈ ਏ. ਟੀ. ਪੀ. ਸੁਖਦੇਵ ਵਸ਼ਿਸ਼ਟ ਨੇ ਕੀਤਾ, ਜਿਸ ਦੌਰਾਨ ਬਿਲਡਿੰਗ ਦੇ ਪਿੱਲਰ, ਬੇਸਮੈਂਟ ਨੇੜੇ ਬਣੀਆਂ ਪੌੜ੍ਹੀਆਂ ਅਤੇ ਸਾਈਡ ਦੀਆਂ ਕੰਧਾਂ ਨੂੰ ਤੋੜਿਆ ਗਿਆ। ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਇਸ ਬਿਲਡਿੰਗ ਦਾ ਕੋਈ ਨਕਸ਼ਾ ਪਾਸ ਨਹੀਂ ਹੋਇਆ ਸੀ ਪਰ ਫਿਰ ਵੀ ਪੂਰੀ ਬਿਲਡਿੰਗ ਤਿਆਰ ਕਰ ਲਈ ਗਈ ਸੀ ਅਤੇ ਕੰਮ ਵੀ ਜਾਰੀ ਸੀ। ਇਹ ਬਿਲਡਿੰਗ ਕਿਸੇ ਇਮੀਗ੍ਰੇਸ਼ਨ ਕਾਰੋਬਾਰੀ ਦੀ ਦੱਸੀ ਜਾ ਰਹੀ ਹੈ, ਜਿਸ ਨੂੰ ਬਚਾਉਣ ਲਈ ਸਿਫ਼ਾਰਿਸ਼ਾਂ ਦਾ ਦੌਰ ਵੀ ਚੱਲ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਜਲੰਧਰ 'ਚ ਤੇਜ਼ ਮੀਂਹ ਦੀ ਦਸਤਕ, ਜਾਣੋ ਅਗਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਜਲੰਧਰ 'ਚ ਤੇਜ਼ ਮੀਂਹ ਦੀ ਦਸਤਕ, ਜਾਣੋ ਅਗਲੇ ਦਿਨਾਂ ਦਾ ਹਾਲ
NEXT STORY