ਜਲੰਧਰ (ਪੁਨੀਤ)-ਦੋਮੋਰੀਆ ਪੁਲ ’ਤੇ ਚੱਲ ਰਹੇ ਨਿਰਮਾਣ ਕਾਰਜ ਕਾਰਨ ਰਸਤਾ ਦੂਜੇ ਦਿਨ ਵੀ ਬੰਦ ਰਹਿਣ ਕਾਰਨ ਵਾਹਨ ਚਾਲਕਾਂ ਦੀ ਪ੍ਰੇਸ਼ਾਨੀ ਵਧ ਗਈ। ਬੀਤੇ ਦਿਨ ਤੋਂ ਪੁਲ ਦੇ ਉੱਪਰ ਸੜਕ ਨਿਰਮਾਣ ਕਾਰਨ ਵਾਹਨਾਂ ਨੂੰ ਬਦਲਵੇਂ ਰਸਤਿਆਂ ਦਾ ਸਹਾਰਾ ਲੈਣਾ ਪੈ ਰਿਹਾ ਹੈ।
ਬੀਤੇ ਦਿਨ ਪੁਲ ਬੰਦ ਹੋਣ ਕਾਰਨ ਕਿਸ਼ਨਪੁਰਾ ਵੱਲ ਜਾਣ ਵਾਲੇ ਵਾਹਨਾਂ ਨੂੰ ਬਦਲਵੇਂ ਰਸਤਿਆਂ ਦਾ ਸਹਾਰਾ ਲੈਣਾ ਪਿਆ, ਜਿਸ ਨਾਲ ਆਲੇ-ਦੁਆਲੇ ਦੀਆਂ ਸੜਕਾਂ ’ਤੇ ਟ੍ਰੈਫਿਕ ਦਾ ਦਬਾਅ ਵਧ ਗਿਆ। ਉੱਥੇ ਹੀ ਬਾਰਿਸ਼ ਤੋਂ ਬਾਅਦ ਇਕਹਿਰੀ ਪੁਲੀ ’ਚ ਪਾਣੀ ਜਮ੍ਹਾ ਹੋਣ ਨਾਲ ਵਾਹਨ ਚਾਲਕਾਂ ਨੂੰ ਨਿਕਲਣ ’ਚ ਦਿੱਕਤਾਂ ਪੇਸ਼ ਆਈਆਂ।
ਇਹ ਵੀ ਪੜ੍ਹੋ: ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ
ਬਾਰਿਸ਼ ਤੋਂ ਬਾਅਦ ਦੋਮੋਰੀਆ ਪੁਲ ਤੋਂ ਕਿਸ਼ਨਪੁਰਾ ਵੱਲ ਜਾਣ ਵਾਲੀ ਸੜਕ ’ਤੇ ਜਾਮ ਦੀ ਸਥਿਤੀ ਬਣੀ ਰਹੀ, ਜਦਕਿ ਰੇਲਵੇ ਰੋਡ ’ਤੇ ਵੀ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਪੁਲ ਦੇ ਉੱਪਰ ਨਵੀਂ ਬਣੀ ਸੜਕ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਨਿਰਮਾਣ ਕਾਰਜ ਅਤੇ ਪਾਣੀ ਭਰਨ ਕਾਰਨ ਖੇਤਰ ’ਚ ਟ੍ਰੈਫਿਕ ਪ੍ਰਭਾਵਿਤ ਰਿਹਾ।
ਇਹ ਵੀ ਪੜ੍ਹੋ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10 ਫ਼ੀਸਦੀ ਕੂੜੇ ਦੀ ਹੀ ਹੋਈ ਪ੍ਰੋਸੈਸਿੰਗ
NEXT STORY