ਨਵਾਂਸ਼ਹਿਰ (ਤ੍ਰਿਪਾਠੀ)- ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ-ਪਰੇਸ਼ਾਨ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਪੁਲਸ ਨੇ ਐੱਨ. ਆਰ. ਆਈ. ਪਤੀ ਖ਼ਿਲਾਫ਼ ਦਾਜ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਸੰਦੀਪ ਕੌਰ ਪਤਨੀ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਵਿਆਹ ਜਨਵਰੀ, 2012 ਨੂੰ ਸਰਬਜੀਤ ਸਿੰਘ ਦੇ ਨਾਲ ਹੋਇਆ ਸੀ। ਵਿਆਹ ’ਚ ਉਸ ਦੇ ਮਾਪਿਆਂ ਨੇ ਸਹੁਰਾ ਪਰਿਵਾਰ ਨੂੰ ਆਪਣੀ ਹੈਸੀਅਤ ਤੋਂ ਵੱਧ ਕੇ ਸੋਨੇ ਦੇ ਗਹਿਣੇ ਅਤੇ ਕੀਮਤੀ ਗਿਫਟ ਦੇਣ ਦੇ ਨਾਲ ਨਾਲ ਵਿਆਹ ’ਤੇ ਕਰੀਬ 15 ਲੱਖ ਰੁਪਏ ਦਾ ਖਰਚਾ ਕੀਤਾ ਸੀ।
ਉਸ ਨੇ ਦੱਸਿਆ ਕਿ ਵਿਆਹ ਦੇ ਕਰੀਬ 2 ਮਹੀਨਿਆਂ ਬਾਅਦ ਉਸ ਨੂੰ ਉਸ ਦੇ ਪਤੀ ਅਤੇ ਸਹੁਰਾ ਪਰਿਵਾਰ ਵੱਲੋਂ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ। ਉਸ ਨੇ ਦੱਸਿਆ ਕਿ ਉਸਦਾ ਪਤੀ ਇਟਲੀ ਵਿਖੇ ਰਹਿੰਦਾ ਹੈ ਅਤੇ ਸਾਲ ’ਚ 1-2 ਮਹੀਨੇ ਹੀ ਇੰਡੀਆ ਆਉਂਦਾ ਹੈ। ਵਿਆਹ ਤੋਂ ਬਾਅਦ ਉਸ ਨੇ ਇਕ ਧੀ ਨੂੰ ਜਨਮ ਦਿੱਤਾ ਹੈ, ਜਿਸ ਦੀ ਉਮਰ ਹੁਣ 7 ਸਾਲ ਹੈ।
ਉਸ ਨੇ ਦੱਸਿਆ ਕਿ ਪਤੀ ਵੱਲੋਂ ਕੁੱਟਮਾਰ ਕਰਨ ’ਤੇ ਪੰਚਾਇਤ ਸੱਦੀ ਗਈ ਸੀ, ਜਿਸ ਵਿਚ ਉਸ ਦੇ ਪਤੀ ਨੇ ਲਿਖ਼ਤੀ ਤੌਰ ’ਤੇ ਸਮਝੌਤਾ ਕੀਤਾ ਸੀ। ਉਸ ਨੇ ਦੱਸਿਆ ਕਿ ਉਸ ਦਾ ਪਤੀ ਉਸ ਦੇ ਨਾਲ-ਨਾਲ ਉਸ ਦੀ ਕੁੜੀ ਦੇ ਨਾਲ ਵੀ ਕੁੱਟਮਾਰ ਕਰਦਾ ਹੈ। ਉਸ ਨੇ ਦੱਸਿਆ ਕਿ ਉਸ ਦੇ ਦਾਜ ਦੇ ਸਾਮਾਨ ਨੂੰ ਵੀ ਖ਼ੁਰਦ-ਬੁਰਦ ਕਰ ਦਿੱਤਾ ਗਿਆ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਪਤੀ ਅਤੇ ਸਹੁਰਾ ਪਰਿਵਾਰ ’ਤੇ ਕਾਨੂੰਨ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਜਲੰਧਰ: ਗੰਗਾਸਾਗਰ ’ਚ ਇਸ਼ਨਾਨ ਦੌਰਾਨ ਡੁੱਬੇ ਚਾਚਾ-ਭਤੀਜਾ, ਘਰ ’ਚ ਛਾਇਆ ਮਾਤਮ
ਉਕਤ ਸ਼ਿਕਾਇਤ ਦੀ ਜਾਂਚ ਡੀ. ਐੱਸ. ਪੀ. ਪੱਧਰ ਦੇ ਅਫ਼ਸਰ ਵੱਲੋਂ ਕਰਨ ਉਪਰੰਤ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਰਾਹੋਂ ਦੀ ਪੁਲਸ ਨੇ ਐੱਨ. ਆਰ. ਆਈ. ਪਤੀ ਸਰਬਜੀਤ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਗੜ੍ਹਪਧਾਨਾ ਖ਼ਿਲਾਫ਼ ਧਾਰਾ 498-ਏ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਦਿੱਲੀ ਏਅਰਪੋਰਟ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ, ਜਲੰਧਰ ਤੋਂ ਚੱਲਣ ਵਾਲੀਆਂ 4 ਵੋਲਵੋ ਬੱਸਾਂ ਦੀ ‘ਬੁਕਿੰਗ ਸ਼ੁਰੂ’
ਨਾਜਾਇਜ਼ ਪਿਸਤੌਲ ਤੇ ਚਾਰ ਜ਼ਿੰਦਾ ਰੌਂਦਾਂ ਸਣੇ ਦੋ ਗ੍ਰਿਫ਼ਤਾਰ
NEXT STORY