ਸ੍ਰੀ ਚਮਕੌਰ ਸਾਹਿਬ (ਕੌਸ਼ਲ)- ਸ੍ਰੀ ਚਮਕੌਰ ਸਾਹਿਬ ਪੁਲਸ ਵੱਲੋਂ ਪਿੰਡ ਖੋਖਰਾਂ ਦੀ ਇਕ ਵਿਆਹੁਤਾ ਵੱਲੋਂ ਦਿੱਤੀ ਸ਼ਿਕਾਇਤ ਦੇ ਅਧਾਰ ’ਤੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਚੌਂਕੀ ਡੱਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਸ਼ਿੰਦਰਪਾਲ ਸਿੰਘ ਨੇ ਦੱਸਿਆ ਕਿ ਮਨਜੀਤ ਕੌਰ ਨੇ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਵਿਆਹ ਜੁਲਾਈ 2024 ’ਚ ਰਣਜੀਤ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਸੁਲਤਾਨਪੁਰ ਨਾਲ ਹੋਇਆ ਸੀ।
ਇਹ ਵੀ ਪੜ੍ਹੋ- ਇਕ ਵਾਰ ਫਿਰ ਵੱਡੀ ਮੁਸੀਬਤ 'ਚ ਘਿਰਿਆ ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ
ਵਿਆਹ ਦੌਰਾਨ ਉਸ ਦੇ ਪਿਤਾ ਵੱਲੋਂ ਆਪਣੀ ਸਮਰੱਥਾ ਅਨੁਸਾਰ ਉਸ ਨੂੰ ਘਰੇਲੂ ਸਾਮਾਨ ਅਤੇ ਗਹਿਣੇ ਆਦਿ ਦਿੱਤੇ ਗਏ ਸਨ ਪਰ ਕੁਝ ਸਮੇਂ ਬਾਅਦ ਹੀ ਉਸ ਦਾ ਪਤੀ ਅਤੇ ਸਹੁਰਾ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗ ਪਏ। ਇਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ। ਉਸ ਨੇ ਦੱਸਿਆ ਕਿ ਮਨਜੀਤ ਕੌਰ ਵੱਲੋਂ ਦਿੱਤੀ ਦਰਖ਼ਾਸਤ ਦੀ ਪੜਤਾਲ ਉਪ ਪੁਲਸ ਕਪਤਾਨ ਵੱਲੋਂ ਕੀਤੀ ਗਈ ਅਤੇ ਡੀ. ਏ. ਲੀਗਲ ਦੀ ਸਲਾਹ ਲੈਣ ਉਪਰੰਤ ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਣਾ ਦੇ ਹੁਕਮਾਂ ਅਨੁਸਾਰ ਉਸ ਦੇ ਪਤੀ ਰਣਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਵੀ ਕਲਾਸ ਦੀ ਵਿਦਿਆਰਥਣ ਨੇ ਪਾਣੀ ਦੀ ਟੈਂਕੀ ਤੋਂ ਮਾਰੀ ਛਾਲ
NEXT STORY