ਦਸੂਹਾ (ਝਾਵਰ)- ਦਸੂਹਾ ਪੁਲਸ ਨੇ ਸ਼ਾਦੀਸੁਦਾ ਲੜਕੀ ਹਰਪ੍ਰੀਤ ਕੌਰ ਪਤਨੀ ਮਨਦੀਪ ਸਿੰਘ ਵਾਸੀ ਹਮਜਾ ਦਸੂਹਾ ਦੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਵਿਆਹ ਲਗਭਗ ਦੋ ਸਾਲ ਪਹਿਲਾਂ ਮਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਨਿਵਾਸੀ ਹਮਜ਼ਾ ਨਾਲ ਹੋਇਆ ਸੀ ਅਤੇ ਕੁਝ ਦਿਨ ਬਾਅਦ ਹੀ ਉਸ ਦਾ ਪਤੀ ਅਤੇ ਪੂਰਾ ਸਹੁਰਾ ਪਰਿਵਾਰ ਹੋਰ ਦਾਜ ਲਿਆਉਣ ਦੀ ਮੰਗ ਕਰਨ ਲੱਗ ਪਿਆ।
ਇਹ ਵੀ ਪੜ੍ਹੋ: NGT ਵੱਲੋਂ 185 ਕਰੋੜ ਦਾ ਜੁਰਮਾਨਾ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਵੱਡਾ ਸਵਾਲ: ਡਾ. ਚੀਮਾ
ਇਸ ਤੋਂ ਬਾਅਦ ਉਸ ਨੂੰ ਤਾਅਣੇ-ਮਹਿਣੇ ਮਾਰਦੇ ਰਹੇ ਅਤੇ ਉਹ ਆਪਣੇ ਪੇਕੇ ਘਰ ਆ ਗਈ ਜਦਕਿ 23 ਫਰਵਰੀ ਨੂੰ ਉਸ ਦਾ ਪਤੀ ਜੋ ਵਿਦੇਸ਼ ਗਿਆ ਸੀ, ਘਰ ਵਾਪਸ ਆ ਗਿਆ। ਇਸ ਦੇ ਬਾਅਦ ਹਰਪ੍ਰੀਤ ਦੇ ਪਰਿਵਾਰ ਵਾਲੇ ਉਸ ਨੂੰ ਸਹੁਰੇ ਛੱਡਣ ਚਲੇ ਗਏ ਤਾਂ ਸਹੁਰਿਆਂ ਨੇ ਫਿਰ ਹਰਪ੍ਰੀਤ ਦੀ ਕੁੱਟਮਾਰ ਕੀਤੀ ਅਤੇ ਥਾਰ ਗੱਡੀ ਅਤੇ 25 ਲੱਖ ਰੁਪਏ ਦੀ ਮੰਗ ਕਰਨ ਲੱਗ ਪਏ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ. ਐੱਸ. ਆਈ. ਰਕੇਸ਼ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਉੱਚ ਅਧਿਕਾਰੀਆਂ ਵੱਲੋਂ ਜਾਂਚ ਕਰਨ ਦੇ ਬਾਅਦ ਪਤੀ ਮਨਦੀਪ ਸਿੰਘ, ਸਹੁਰਾ ਬਲਵਿੰਦਰ ਸਿੰਘ, ਸੱਸ ਸੁਖਵਿੰਦਰ ਕੌਰ ਤੇ ਨਣਾਨ ਸੰਦੀਪ ਕੌਰ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
NGT ਵੱਲੋਂ 185 ਕਰੋੜ ਦਾ ਜੁਰਮਾਨਾ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਵੱਡਾ ਸਵਾਲ: ਡਾ. ਚੀਮਾ
NEXT STORY