ਨਵਾਂਸ਼ਹਿਰ (ਤ੍ਰਿਪਾਠੀ)- ਪਹਿਲੇ ਵਿਆਹ ਸਬੰਧੀ ਜਾਣਕਾਰੀ ਲੁਕਾ ਕੇ ਉਸ ਨਾਲ ਧੋਖੇ ਨਾਲ ਵਿਆਹ ਕਰਵਾਉਣ ਅਤੇ ਦਾਜ ਦੀ ਮੰਗ ਲਈ ਤੰਗ-ਪ੍ਰੇਸ਼ਾਨ ਕਰਨ ਵਾਲੇ ਐੱਨ. ਆਰ. ਆਈ. ਭਾਰਤੀ ਪਤੀ ਅਤੇ ਸਹੁਰੇ ਖ਼ਿਲਾਫ਼ ਥਾਣਾ ਸਦਰ ਦੀ ਪੁਲਸ ਨੇ ਦਾਜ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਜਸਪ੍ਰੀਤ ਕੌਰ ਪੁੱਤਰ ਸਵਰਗੀ ਜਸਵੀਰ ਸਿੰਘ ਵਾਸੀ ਪਿੰਡ ਸਾਹਲੋ ਨੇ ਦੱਸਿਆ ਕਿ ਉਸ ਦਾ ਵਿਆਹ 5 ਫਰਵਰੀ 2023 ਨੂੰ ਕੈਨੇਡਾ 'ਚ ਰਹਿੰਦੇ ਨਰਿੰਦਰ ਸਿੰਘ ਪੁੱਤਰ ਤੇਜਿੰਦਰ ਸਿੰਘ ਵਾਸੀ ਪਿੰਡ ਡਮੁੰਡਾ ਤਹਿਸੀਲ ਆਦਮਪੁਰ ਜ਼ਿਲ੍ਹਾ ਜਲੰਧਰ ਨਾਲ ਧਾਰਮਿਕ ਰਸਮਾਂ ਨਾਲ ਹੋਇਆ ਸੀ।
ਉਸ ਨੇ ਦੱਸਿਆ ਕਿ ਉਸ ਦੇ ਮਾਪੇ ਪਰਿਵਾਰ ਨੇ ਬਾਰਾਤ ਵਿਚ ਆਏ 700 ਦੇ ਕਰੀਬ ਮਹਿਮਾਨਾਂ ਦੀ ਖਾਤਰਦਾਰੀ ਲਈ ਸਹੁਰਿਆਂ ਦੀ ਮੰਗ 'ਤੇ ਬੰਗਾ ਦੇ ਇਕ ਪੈਲੇਸ ਵਿਚ ਵਿਆਹ ਕੀਤਾ ਸੀ। ਵਿਆਹ 'ਚ ਉਸ ਦੇ ਮਾਪਿਆਂ ਨੇ ਸੋਨੇ ਦੇ ਗਹਿਣੇ, ਮਹਿੰਗੇ ਕੱਪੜੇ, ਫਰਨੀਚਰ, ਇਲੈਕਟ੍ਰਾਨਿਕ ਸਾਮਾਨ ਅਤੇ 3 ਲੱਖ ਰੁਪਏ ਨਕਦੀ ਤੇ ਲਗਭਗ 20-22 ਲੱਖ ਰੁਪਏ ਖ਼ਰਚ ਕੀਤੇ। ਉਸ ਨੇ ਦੱਸਿਆ ਕਿ ਉਸ ਦੇ ਪਤੀ ਨੇ ਵਿਆਹ ਦੌਰਾਨ ਸ਼ਗਨ ਵਜੋਂ ਇਕੱਠੇ ਕੀਤੇ ਕਰੀਬ ਇਕ ਲੱਖ ਰੁਪਏ ਵੀ ਲੈ ਲਏ ਸਨ।
ਇਹ ਵੀ ਪੜ੍ਹੋ: ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ ਡਾਗਾਂ
ਉਸ ਨੇ ਦੱਸਿਆ ਕਿ ਵਿਆਹ ਮਗਰੋਂ ਉਸ ਦਾ ਪਤੀ ਕਰੀਬ ਇਕ ਮਹੀਨਾ ਉਸ ਦੇ ਕੋਲ ਰਿਹਾ ਅਤੇ ਫਿਰ ਵਾਪਸ ਕੈਨੇਡਾ ਚਲਾ ਗਿਆ। ਉਸ ਨੇ ਦੱਸਿਆ ਕਿ ਵਿਆਹ ਦੇ ਕੁਝ ਦਿਨਾਂ ਬਾਅਦ ਹੀ ਉਸ ਦੇ ਸਹੁਰੇ ਪਰਿਵਾਰ ਵਾਲਿਆਂ ਨੇ ਉਸ ਨੂੰ ਘੱਟ ਦਾਜ ਲਿਆਉਣ ਦੇ ਤਾਅਨੇ ਮਾਰ ਕੇ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਦੱਸਿਆ ਕਿ ਉਸ ਦੇ ਪਤੀ ਦੇ ਤਲਾਕ ਸਬੰਧੀ ਜਾਣਕਾਰੀ ਉਸ ਤੋਂ ਛੁਪਾਈ ਗਈ ਸੀ। ਉਸ ਨੇ ਦੱਸਿਆ ਕਿ ਉਸ ਦੇ ਪਤੀ ਦੇ ਵਿਦੇਸ਼ ਜਾਣ ਤੋਂ ਬਾਅਦ ਉਸ ਨੇ ਉਸ ਨਾਲ ਗੱਲ ਕਰਨੀ ਬੰਦ ਕਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9 ਜ਼ਿਲ੍ਹਿਆਂ 'ਚ ਜਾਰੀ ਹੋਇਆ Alert
ਉਸ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਹ ਆਪਣੀ ਸੱਸ ਅਤੇ ਸਹੁਰੇ ਨਾਲ ਆਪਣੇ ਸਹੁਰੇ ਪਰਿਵਾਰ ਵਿਚ ਰਹਿੰਦੀ ਸੀ। ਉਸ ਨੇ ਦੱਸਿਆ ਕਿ ਉਹ ਆਪਣੀ ਬੀਮਾਰ ਸੱਸ ਦੀ ਦਿਲੋਂ ਸੇਵਾ ਕਰਦੀ ਰਹੀ। ਸੱਸ ਦੀ ਮੌਤ ਤੋਂ ਬਾਅਦ ਉਸ ਦੇ ਸਹੁਰੇ ਨੇ ਉਸ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਉਸ ਦੇ ਮਾਪੇ ਘਰ ਛੱਡ ਦਿੱਤਾ ਅਤੇ ਵਿਦੇਸ਼ ਜਾਣ ਤੋਂ ਬਾਅਦ ਉਸ ਨੇ ਉਸ ਨੂੰ ਸਿਰਫ਼ ਇਕ ਵਾਰ ਫੋਨ ਕੀਤਾ, ਜਿਸ 'ਚ ਉਸ ਨੇ ਕਿਹਾ ਕਿ ਦਾਜ ਦੀ ਮੰਗ ਪੂਰੀ ਹੋਣ ਤੋਂ ਬਾਅਦ ਹੀ ਉਹ ਉਸ ਨੂੰ ਆਪਣੇ ਸਹੁਰੇ ਘਰ ਲੈ ਕੇ ਆਵੇਗਾ। ਉਸ ਨੇ ਦੱਸਿਆ ਕਿ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਉਣ ਮਗਰੋਂ ਉਨ੍ਹਾਂ ਨੇ 10.50 ਲੱਖ ਰੁਪਏ ਵਿਚ ਤਲਾਕ ਦਾ ਸਮਝੌਤਾ ਕਰਵਾ ਲਿਆ। ਉਸ ਨੇ 5.25 ਲੱਖ ਰੁਪਏ ਦੀ ਇਕ ਕਿਸ਼ਤ ਦਿੱਤੀ ਪਰ ਬਾਅਦ ਵਿਚ ਉਹ ਆਪਣੇ ਸਮਝੌਤੇ ਤੋਂ ਪਿੱਛੇ ਹਟ ਗਿਆ। ਉਨ੍ਹਾਂ ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਇਨਸਾਫ਼ ਦੀ ਮੰਗ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ ਦੀ ਪੜਤਾਲ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਕਰਨ ਉਪਰੰਤ ਥਾਣਾ ਔੜ ਦੀ ਪੁਲਸ ਨੇ ਪਤੀ ਨਰਿੰਦਰ ਸਿੰਘ ਪੁੱਤਰ ਤਜਿੰਦਰ ਸਿੰਘ ਅਤੇ ਸਹੁਰੇ ਤਜਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਖ਼ਿਲਾਫ਼ ਦਾਜ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ ਐਕਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਕੋਦਰ ਵਿਖੇ ਪ੍ਰਵਾਸੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
NEXT STORY