ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਟਾਂਡਾ ਪੁਲਸ ਨੇ ਖੁੱਡਾ ਵਾਸੀ ਇਕ ਔਰਤ ਨੂੰ ਦਾਜ ਲਈ ਤੰਗ ਕਰਕੇ ਘਰੋਂ ਕੱਢਣ ਦੇ ਦੋਸ਼ ਵਿਚ ਉਸ ਦੇ ਸਹੁਰੇ ਅਤੇ ਨਨਾਣ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਐਡੀਸ਼ਨਲ ਐੱਸ. ਐੱਚ. ਓ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਪੀੜਤ ਔਰਤ ਹਰਮੀਤ ਕੌਰ ਪਤਨੀ ਬਲਵਿੰਦਰ ਸੈਣੀ ਦੀ ਸ਼ਿਕਾਇਤ ਦੇ ਆਧਾਰ 'ਤੇ ਉਸ ਦੇ ਸਹੁਰੇ ਚਰਨਜੀਤ ਸਿੰਘ ਅਤੇ ਨਨਾਣ ਪਰਮਜੀਤ ਕੌਰ ਵਾਸੀ ਖੁੱਡਾ ਖ਼ਿਲਾਫ਼ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿਚ ਹਰਮੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ 2 ਮਈ 2017 ਨੂੰ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦਾ ਪਤੀ ਵਿਦੇਸ਼ ਕੁਵੈਤ ਚਲਾ ਗਿਆ। ਪਿੱਛਿਓਂ ਉਸ ਦੇ ਸਹੁਰੇ ਅਤੇ ਨਨਾਣ ਨੇ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਘਰੋਂ ਕੱਢਣ ਦੀਆਂ ਧਮਕੀਆਂ ਦਿੰਦੇ ਹੋਏ ਆਪਣੇ ਮਾਪਿਆਂ ਕੋਲੋਂ 5 ਲੱਖ ਰੁਪਏ ਲਿਆਉਣ ਦੀ ਮੰਗ ਕਰਨ ਲੱਗੇ ਅਤੇ ਬਾਅਦ ਵਿਚ ਜਦੋਂ ਉਹ ਕਿਸੇ ਰਿਸ਼ਤੇਦਾਰ ਦੀ ਮੌਤ ਦਾ ਅਫਸੋਸ ਕਰਕੇ ਵਾਪਸ ਘਰ ਆਈ ਤਾਂ ਉਨ੍ਹਾਂ ਉਸ ਨੂੰ ਘਰ ਵਿੱਚੋਂ ਕੱਢ ਦਿੱਤਾ। ਔਰਤ ਦੇ ਦੋਸ਼ ਦੇ ਆਧਾਰ 'ਤੇ ਹੁਣ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਮਨਿੰਦਰ ਕੌਰ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਟ੍ਰੈਫਿਕ ’ਚ ਸੁਧਾਰ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਸਖ਼ਤ, ਜਾਰੀ ਕੀਤੇ ਇਹ ਹੁਕਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਤੀਰਥ ਯਾਤਰਾ ਤਹਿਤ ਸ੍ਰੀ ਅਨੰਦਪੁਰ ਸਾਹਿਬ ਲਈ ਸੁਲਤਾਨਪੁਰ ਲੋਧੀ ਤੋਂ ਪਹਿਲੀ ਬੱਸ ਰਵਾਨਾ
NEXT STORY