ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਪਿੰਡ ਪੁਲ ਪੁਖ਼ਤਾ ਨਾਲ ਸੰਬੰਧਤ ਔਰਤ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕਿਰਨਦੀਪ ਕੌਰ ਪੁੱਤਰੀ ਲਖਵਿੰਦਰ ਸਿੰਘ ਦੇ ਬਿਆਨ ਦੇ ਆਧਾਰ 'ਤੇ ਉਸ ਦੇ ਪਤੀ ਜਗਬੀਰ ਸਿੰਘ ਪੁੱਤਰ ਰਘਵੀਰ ਸਿੰਘ ਵਾਸੀ ਮਜੀਠਾ ਰੋਡ ਸਰਦਾਰ ਐਵੇਨਿਊ ਅੰਮ੍ਰਿਤਸਰ ਖ਼ਿਲਾਫ਼ ਦਰਜ ਕੀਤਾ ਹੈ।
ਆਪਣੇ ਬਿਆਨ ਵਿਚ ਕਿਰਨਦੀਪ ਕੌਰ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਨੇ ਆਪਣੇ ਪਰਿਵਾਰ ਨਾਲ ਹਮਸਲਾਹ ਹੋ ਕੇ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਨਾਲ-ਨਾਲ ਉਸ ਨੂੰ ਬਿਨ੍ਹਾਂ ਤਲਾਕ ਦਿੱਤੇ ਕਿਸੇ ਹੋਰ ਕੁੜੀ ਨਾਲ ਵਿਆਹ ਕਰ ਲਿਆ ਹੈ। ਪੁਲਸ ਨੇ ਜਾਂਚ ਤੋਂ ਬਾਅਦ ਇਹ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਮਨਿੰਦਰ ਕੌਰ ਇਸ ਮਾਮਲੇ 'ਤੇ ਅਗਲੇਰੀ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ : ਮੰਡਰਾਉਣ ਲੱਗਾ ਖ਼ਤਰਾ! Alert 'ਤੇ ਪੰਜਾਬ, HMPV ਸਬੰਧੀ ਜਾਰੀ ਕੀਤੀ ਗਈ ਐਡਵਾਈਜ਼ਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ ਦਾ ਸੁਫ਼ਨਾ 'ਨਸ਼ਾ ਮੁਕਤ ਪੰਜਾਬ' ਬਣਾਉਣਾ
NEXT STORY