ਫਿਲੌਰ (ਸੋਨੂੰ)- ਹੇਅਰ ਹੋਟਲ ਦੇ ਸਾਹਮਣੇ ਸੜਕ ਕਿਨਾਰੇ ਟਾਇਰ ਬਦਲ ਰਹੇ ਟਰੱਕ ਡਰਾਈਵਰ ਦੀ ਹਾਦਸੇ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਰਾਹਗੀਰ ਵੱਲੋਂ ਸੂਚਨਾ ਮਿਲੀ ਸੀ ਕਿ ਹੇਅਰ ਹੋਟਲ ਦੇ ਸਾਹਮਣੇ ਸੜਕ ਹਾਦਸਾ ਵਾਪਰਿਆ ਹੈ।
ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਫੋਰਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਵੇਖਿਆ ਕਿ ਇਕ ਟਰੱਕ ਜਿਸ ’ਤੇ ਪਾਪਲਿੰਨ ਕ੍ਰੇਨ ਲੋਡ ਸੀ, ਦਾ ਟਾਇਰ ਫਟਿਆ ਹੋਇਆ ਸੀ। ਟਰੱਕ ਡਰਾਈਵਰ ਜੈੱਕ ਲਗਾ ਕੇ ਟਾਇਰ ਬਦਲ ਰਿਹਾ ਸੀ। ਇਸ ਦੌਰਾਨ ਪਿੱਛੋਂ ਪਰਾਲੀ ਦੀਆਂ ਗੰਢਾਂ ਨਾਲ ਭਰੀ ਇਕ ਟਰਾਲੀ ਨੇ ਟਰੱਕ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਈ।
ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
ਟਰਾਲੀ ਦੀ ਟੱਕਰ ਕਾਰਨ ਟਰੱਕ ਨੂੰ ਜ਼ੋਰਦਾਰ ਧੱਕਾ ਲੱਗਾ, ਜਿਸ ਨਾਲ ਡਰਾਈਵਰ ਵੱਲੋਂ ਲਗਾਇਆ ਗਿਆ ਜੈੱਕ ਖਿਸਕ ਗਿਆ ਅਤੇ ਟਰੱਕ ਡਰਾਈਵਰ ਅੱਗੇ ਵਾਲੇ ਟਾਇਰ ਹੇਠਾਂ ਆ ਗਿਆ। ਹਾਦਸੇ 'ਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਰਮਜੀਤ ਸਿੰਘ ਪੁੱਤਰ ਮਲਕੀਤ ਸਿੰਘ ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਥਾਣਾ ਫਿਲੌਰ ਦੇ ਡਿਊਟੀ ਅਫ਼ਸਰ ਐੱਸ. ਆਈ. ਉਮੇਸ਼ ਕੁਮਾਰ ਨੂੰ ਦਿੱਤੀ ਗਈ, ਜਿਨ੍ਹਾਂ ਵੱਲੋਂ ਏ. ਐੱਸ. ਆਈ. ਚਮਨ ਲਾਲ ਨੂੰ ਮੌਕੇ ’ਤੇ ਭੇਜਿਆ ਗਿਆ। ਸੜਕ ਸੁਰੱਖਿਆ ਫੋਰਸ ਟੀਮ ਵੱਲੋਂ ਮ੍ਰਿਤਕ ਦਾ ਮੋਬਾਇਲ ਫੋਨ ਅਤੇ ਪਰਸ ਪੁਲਸ ਮੁਲਾਜ਼ਮਾਂ ਦੇ ਹਵਾਲੇ ਕਰ ਦਿੱਤਾ ਗਿਆ। ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਪ੍ਰਾਈਵੇਟ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਫਿਲੌਰ ਭੇਜ ਦਿੱਤੀ ਗਈ।
ਇਸ ਤੋਂ ਇਲਾਵਾ ਨੈਸ਼ਨਲ ਹਾਈਵੇਅ ਅਥਾਰਿਟੀ ਦੇ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ ਗਿਆ, ਜੋ ਮੌਕੇ ’ਤੇ ਪਹੁੰਚੇ। SSF ਟੀਮ ਵੱਲੋਂ ਸੜਕ ’ਤੇ ਸੇਫਟੀ ਕੋਨ ਲਗਾ ਕੇ ਆਵਾਜਾਈ ਨੂੰ ਸੁਰੱਖਿਅਤ ਬਣਾਇਆ ਗਿਆ ਅਤੇ ਹੈਡਰਾ ਕ੍ਰੇਨ ਦੀ ਮਦਦ ਨਾਲ ਹਾਦਸਾਗ੍ਰਸਤ ਟਰੱਕ ਨੂੰ ਸੜਕ ਤੋਂ ਸਾਈਡ ’ਤੇ ਕਰਵਾਇਆ ਗਿਆ। ਇਸ ਤੋਂ ਬਾਅਦ ਟ੍ਰੈਫਿਕ ਨੂੰ ਚਾਲੂ ਕਰਵਾਇਆ ਗਿਆ।
ਇਹ ਵੀ ਪੜ੍ਹੋ- ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਮੰਦਿਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਹਿਮਾਚਲ ਦੇ ਸਾਬਕਾ CM ਜੈ ਰਾਮ ਠਾਕੁਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ, ਚੜ੍ਹਦੀਕਲਾਂ ਦੀ ਕੀਤੀ ਅਰਦਾਸ
NEXT STORY