ਨਵਾਂਸ਼ਹਿਰ (ਤ੍ਰਿਪਾਠੀ)- ਸੜਕ ਹਾਦਸੇ ’ਚ ਹੋਈ ਮੌਤ ਦਾ ਕਾਰਨ ਬਣੇ ਵਾਹਨ ਚਾਲਕ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕਰ ਕੇ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਜੀਤ ਰਾਮ ਪੁੱਤਰ ਕ੍ਰਿਸ਼ਨ ਲਾਲ ਵਾਸੀ ਬੇਗਮਪੁਰੀ ਨੇ ਦੱਸਿਆ ਕਿ ਉਹ ਤਿੰਨ ਭੈਣ-ਭਰਾ ਹਨ। ਉਨ੍ਹਾਂ ਦੀ ਛੋਟੀ ਭੈਣ ਵਿਆਹੀ ਹੋਈ ਹੈ ਅਤੇ ਕਿਰਾਏ ਦੇ ਘਰ ਵਿਚ ਨਵਾਂਸ਼ਹਿਰ ਵਿਖੇ ਰਹਿੰਦੇ ਹਨ। ਉਸ ਦਾ ਘਰ ਵਾਲਾ ਰਵੀ ਕੁਮਾਰ ਟੌਂਸਾ ਵਿਖੇ ਇਕ ਫੈਕਟਰੀ ਵਿਚ ਨੌਕਰੀ ਕਰਦਾ ਹੈ। ਸ਼ੁੱਕਰਵਾਰ ਨੂੰ ਉਸ ਨੂੰ ਫੈਕਟਰੀ ਤੋਂ ਛੁੱਟੀ ਹੋਣ ਕਾਰਨ ਉਹ ਬੇਗਮਪੁਰ ਵਿਖੇ ਉਸ ਕੋਲ ਆਇਆ ਹੋਇਆ ਸੀ।
ਜਿੱਥੇ ਉਹ ਰਾਹੋਂ ਰੋਡ ਸਥਿਤ ਇਕ ਧਾਰਮਿਕ ਅਸਥਾਨ ’ਤੇ ਮੱਥਾ ਟੇਕਣ ਲਈ ਆਪਣੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਉਹ ਬੇਗਮਪੁਰ ਦੇ ਨੇੜੇ ਪਹੁੰਚਿਆਂ ਤਾਂ ਰਾਹੋਂ ਵੱਲੋਂ ਆ ਰਹੀ ਬਲੈਰੋ ਕਾਰ ਨੇ ਇਕ ਅਣਪਛਾਤੇ ਵਾਹਨ ਨੂੰ ਓਵਰਟੇਕ ਕਰਨ ਸਮੇਂ ਗਲਤ ਸਾਈਡ ਵੱਲ ਜਾ ਕੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਰਵੀ ਕੁਮਾਰ ਦੀ ਮੌਤ ਹੋ ਗਈ। ਪੁਲਸ ਦੇ ਜਾਂਚ ਅਫ਼ਸਰ ਏ. ਐੱਸ. ਆਈ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਸੜਕ ਹਾਦਸੇ ਦਾ ਕਾਰਨ ਬਣੀ ਬਲੈਰੋ ਗੱਡੀ ਦੇ ਚਾਲਕ ਸੁਖਵੀਰ ਸਿੰਘ ਵਾਸੀ ਭੁੱਲੇਵਾਲ ਰਾਂਠਾ ਥਾਣਾ ਸਦਰ ਮਾਹਿਲਪੁਰ (ਹੁਸ਼ਿਆਰਪੁਰ) ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਆਈ. ਏ. ਐੱਸ. ਵਿਸ਼ੇਸ਼ ਸਾਰੰਗਲ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਨਿਮਿਸ਼ਾ ਮਹਿਤਾ ਨੇ ਰੌੜੀ ਵੱਲੋਂ ਜਾਰੀ ਕੀਤੀ ਮਕਾਨਾਂ ਵਾਲੀ ਗਰਾਂਟ ਦੀ ਜਾਣਕਾਰੀ ਕੀਤੀ ਜਨਤਕ
NEXT STORY