ਦਸੂਹਾ (ਝਾਵਰ)- 'ਯੁੱਧ ਨਸ਼ਿਆਂ ਵਿਰੁੱਧ' ਅਭਿਆਨ ਤਹਿਤ ਜ਼ਿਲ੍ਹਾ ਪੁਲਸ ਵੱਲੋਂ ਨਸ਼ਿਆਂ ਦੇ ਸਮੱਗਲਰਾਂ ਅਤੇ ਨਸ਼ਾ ਖੋਰਾਂ ਦੇ ਵਿਰੁੱਧ ਜੋ ਮੁਹਿਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੇ ਤਹਿਤ ਦਸੂਹਾ ਪੁਲਸ ਵੱਲੋਂ ਨਸ਼ੇੜੀਆਂ ਨੂੰ ਫੜਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਦਸੂਹਾ ਰਜਿੰਦਰ ਸਿੰਘ ਮਿਨਹਾਸ ਅਤੇ ਜਾਂ ਜਾਂਚ ਅਧਿਕਾਰੀ ਏ. ਐੱਸ. ਆਈ. ਗੁਰਬਚਨ ਸਿੰਘ ਨੇ ਦੱਸਿਆ ਕਿ ਇਕ ਨੌਜਵਾਨ ਮਰਾਸਗੜ੍ਹ ਰੋਡ 'ਤੇ ਇਕ ਕਿਨਾਰੇ 'ਤੇ ਬੈਠ ਕੇ ਇਕ ਸਿਲਵਰ ਦੀ ਪੰਨੀ, ਜਿਸ ਵਿਚ ਨਸ਼ਾ ਰੱਖਿਆ ਹੋਇਆ ਸੀ ਅਤੇ ਲਾਈਟਰ ਨਾਲ ਅੱਗ ਲਗਾ ਕੇ ਨਸ਼ਾ ਪੀ ਰਿਹਾ ਸੀ।
ਇਹ ਵੀ ਪੜ੍ਹੋ: ਪੰਜਾਬ 'ਚ 25 ਤੋਂ 29 ਜੂਨ ਤੱਕ ਇਹ ਦੁਕਾਨਾਂ ਰਹਿਣਗੀਆਂ ਬੰਦ
ਉਸ ਨੂੰ ਨਸ਼ਾ ਕਰਦੇ ਹੋਏ ਮੌਕੇ 'ਤੇ ਪੁਲਸ ਪਾਰਟੀ ਨੇ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਕਬਜ਼ੇ ਵਿੱਚੋਂ ਸਿਲਵਰ ਦੀ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਵੀ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਪੁੱਤਰ ਜਸਪਾਲ ਸਿੰਘ ਨਿਵਾਸੀ ਪੰਡੋਰੀ ਅਰਾਈਆਂ ਦਸੂਹਾ ਵਜੋਂ ਕੀਤੀ ਗਈ। ਇਸ ਦੇ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ ਥੱਪੜ, ਵੀਡੀਓ ਵਾਇਰਲ ਹੋਣ ਮਗਰੋਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ ਵੱਡਾ ਬਿਆਨ
NEXT STORY