ਟਾਂਡਾ ਉਡ਼ਮੁਡ਼, (ਪੰਡਿਤ, ਮੋਮੀ)- ਟਾਂਡਾ ਪੁਲਸ ਨੇ ਬੈਂਚਾਂ ਅੱਡੇ ਨਜ਼ਦੀਕ ਇਕ ਅੌਰਤ ਕੋਲੋਂ 50 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਚੌਕੀ ਇੰਚਾਰਜ ਅੱਡਾ ਸਰਾਂ ਏ. ਐੱਸ. ਆਈ. ਜਸਵੀਰ ਸਿੰਘ ਦੀ ਟੀਮ ਵੱਲੋਂ ਗਸ਼ਤ ਦੌਰਾਨ ਅੱਡਾ ਬੈਂਚਾਂ ਨਜ਼ਦੀਕ ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਕੀਤੀ ਗਈ ਉਕਤ ਅੌਰਤ ਦੀ ਪਛਾਣ ਕੁਲਜੀਤ ਕੌਰ ਪਤਨੀ ਵਿਜੈ ਕੁਮਾਰ ਵਾਸੀ ਵਾਰਡ ਨੰ. 8 ਚੰਡੀਗਡ਼੍ਹ ਕਾਲੋਨੀ ਟਾਂਡਾ ਦੇ ਰੂਪ ਵਿਚ ਹੋਈ ਹੈ। ਟਾਂਡਾ ਪੁਲਸ ਨੇ ਉਕਤ ਦੋਸ਼ਣ ਖਿਲਾਫ਼ ਨਸ਼ਾ ਵਿਰੋਧੀ ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਪਰਮਜੀਤ ਸਿੰਘ ’ਤੇ ਹਮਲਾ
NEXT STORY