ਜਲੰਧਰ (ਕੁੰਦਨ/ਪੰਕਜ)- ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਇਕ ਵੱਡੀ ਕਾਰਵਾਈ ਕਰਦਿਆਂ ਸੀ.ਪੀ. ਸਵਪਨ ਸ਼ਰਮਾ ਦੀ ਅਗਵਾਈ 'ਚ ਕਮਿਸ਼ਨਰੇਟ ਪੁਲਸ ਨੇ ਨਸ਼ਾ ਤਰਕਰਾਂ ਦੀ 11 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਹਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ 9 ਸਤੰਬਰ 2019 ਨੂੰ ਥਾਣਾ ਬਾਵਾ ਖੇਲ ਬਸਤੀ, ਜਲੰਧਰ ਵਿਖੇ ਦਰਜ ਕੀਤੀ ਗਈ ਐੱਫ.ਆਈ.ਆਰ. ਨੰਬਰ 113 'ਚ ਮੱਖਣ ਸਿੰਘ ਪੁੱਤਰ ਭੋਲਾ ਸਿੰਘ ਤੇ ਚਰਨਜੀਤ ਸਿੰਘ ਵਾਸੀ ਪਿੰਡ ਗੱਟੀ ਮੱਟੜ, ਥਾਣਾ ਲੱਖੋ ਕੇ ਬਹਿਰਾਮ, ਫਿਰੋਜ਼ਪੁਰ ਸਮੇਤ 2 ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ 'ਚ ਇਨ੍ਹਾਂ ਕੋਲੋਂ 2 ਕਿੱਲੋ ਹੈਰੋਇਨ ਤੇ 11 ਲੱਖ ਰੁਪਏ ਡਰੱਗ ਮਨੀ ਜ਼ਬਤ ਕੀਤੀ ਗਈ ਸੀ, ਜਿਸ ਨੂੰ ਹੁਣ ਜ਼ਬਤ ਕਰ ਲਿਆ ਗਿਆ ਹੈ।
ਇਸ ਦੌਰਾਨ ਉਨ੍ਹਾਂ ਨੇ ਸਖ਼ਤ ਸ਼ਬਦਾਂ 'ਚ ਕਿਹਾ ਕਿ ਇਹ ਕਾਰਵਾਈ ਨਸ਼ਾ ਤਸਕਰਾਂ ਲਈ ਇਕ ਉਦਾਹਰਨ ਹੈ ਤੇ ਉਨ੍ਹਾਂ ਅੱਗੇ ਕਿਹਾ ਕਿ ਜੋ ਲੋਕ ਹਾਲੇ ਵੀ ਨਸ਼ੇ ਦਾ ਧੰਦਾ ਕਰਦੇ ਹਨ, ਉਹ ਸੁਧਰ ਜਾਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਹੈਂ, ਇਹ ਕੀ? ਪਰਾਲੀ ਨੂੰ ਅੱਗ ਨਾ ਲਾਉਣ ਕਾਰਨ ਮਿਲੀ Trophy, ਹੁਣ ਖੜ੍ਹੇ ਮੁੱਢਾਂ ਵਾਲੇ ਖੇਤ ਦਾ ਕੱਟਿਆ ਗਿਆ ਚਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170
ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਤੋਂ ਲੈ ਕੇ IPL 'ਚ ਪਹਿਲੀ ਵਾਰ ਵਿਕਿਆ 13 ਸਾਲ ਦਾ ਪਲੇਅਰ ਤੱਕ ਅੱਜ ਦੀਆਂ ਟੌਪ-10 ਖਬਰਾਂ
NEXT STORY