ਨਵਾਂਸ਼ਹਿਰ (ਤ੍ਰਿਪਾਠੀ)-ਡਰੱਗਜ਼ ਐਂਡ ਕਾਸਮੈਟਿਕਸ ਐਕਟ 1940 ਤਹਿਤ ਬਿਨਾਂ ਲਾਇਸੈਂਸ ਤੋਂ ਦਵਾਈਆਂ ਵੇਚਣ ਅਤੇ ਸਟਾਕ ਕਰਨ ਦੇ ਦੋਸ਼ ਹੇਠ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਨੇ ਦਵਾਈ ਵਿਕ੍ਰੇਤਾ ਨੂੰ 3 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਦਿੰਦੇ ਡਰੱਗ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਦੇ ਹੁਕਮਾਂ ਤਹਿਤ 31 ਜੁਲਾਈ 2017 ਨੂੰ ਤਤਕਾਲੀ ਡਰੱਗ ਇੰਸਪੈਕਟਰ, ਪੁਲਸ ਪਾਰਟੀ ਅਤੇ ਪੀ. ਐੱਚ. ਸੀ. ਬਲਾਚੌਰ ਦੇ ਮੈਡੀਕਲ ਅਫ਼ਸਰ ਡਾ. ਅਧਿਕਾਰੀ ਦੀ ਮੌਜੂਦਗੀ ’ਚ ਬਲਾਚੌਰ ਤਹਿਸੀਲ ਦੇ ਪਿੰਡ ਕਰਾਵਰ ’ਚ ਸਥਿਤ ਰਜਿੰਦਰਾ ਕਲੀਨਿਕ ਦੀ ਅਚਨਚੇਤ ਚੈਕਿੰਗ ਕੀਤੀ ਗਈ। ਕਲੀਨਿਕ ਦੇ ਮਾਲਕ ਰਾਕੇਸ਼ ਕੁਮਾਰ ਨੇ ਗਵਾਹਾਂ ਦੀ ਹਾਜ਼ਰੀ ਵਿਚ ਕਲੀਨਿਕ ਵਿਚੋਂ 24 ਕਿਸਮ ਦੀਆਂ ਐਲੋਪੈਥਿਕ ਦਵਾਈਆਂ ਬਰਾਮਦ ਕੀਤੀਆਂ, ਜਿਸ ਦੇ ਸਬੰਧ ਵਿਚ ਦਵਾਈ ਵਿਕ੍ਰੇਤਾ ਨਾ ਤਾਂ ਕੋਈ ਖਰੀਦ ਬਿੱਲ ਪੇਸ਼ ਕਰ ਸਕਿਆ, ਨਾ ਹੀ ਦਵਾਈਆਂ ਵੇਚਣ ਦਾ ਲਾਇਸੈਂਸ ਅਤੇ ਆਰ.ਐੱਮ.ਪੀ. ਦਾ ਪ੍ਰਮਾਣਪੱਤਰ ਵੀ ਉਹ ਮੌਕੇ ’ਤੇ ਨਹੀਂ ਦਿਖਾ ਸਕਿਆ।
ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ ਦੋ ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਉਨ੍ਹਾਂ ਦੱਸਿਆ ਕਿ ਉਪਰੋਕਤ 24 ਕਿਸਮ ਦੀਆਂ ਦਵਾਈਆਂ ਜ਼ਬਤ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਕਤ ਮਾਮਲਾ ਮਾਣਯੋਗ ਅਦਾਲਤ ਵਿਚ ਵਿਚਾਰ ਅਧੀਨ ਸੀ ਜਿਸ ਦੀ ਸੁਣਵਾਈ ਤੋਂ ਬਾਅਦ ਮਾਣਯੋਗ ਅਦਾਲਤ ਨੇ ਦਵਾਈ ਵਿਕਰੇਤਾ ਨੂੰ ਬਿਨਾਂ ਲਾਇਸੈਂਸ ਤੋਂ ਦਵਾਈਆਂ ਵੇਚਣ ਅਤੇ ਖਰੀਦਣ ਦਾ ਦੋਸ਼ੀ ਪਾਇਆ ਅਤੇ ਉਸ ਨੂੰ ਧਾਰਾ ਡਰੱਗ ਐਂਡ ਕਾਸਮੈਟਿਕ ਐਕਟ, 1940 ਦੇ ਤਹਿਤ ਤਿੰਨ ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨਾ ਅਤੇ 18-ਏ ਕਾਸਮੈਟਿਕ ਐਕਟ, 1940 ਦੇ ਤਹਿਤ ਉਸਨੂੰ 1 ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਮਜ਼ਦੂਰ ਦੀ ਦਰਦਨਾਕ ਮੌਤ
ਕੀ ਕਹਿੰਦੇ ਹਨ ਡਰੱਗ ਇੰਸਪੈਕਟਰ ਮਨਪ੍ਰੀਤ ਸਿੰਘ?
ਇਸ ਸਬੰਧੀ ਜਦੋਂ ਮੌਜੂਦਾ ਡਰੱਗ ਇੰਸਪੈਕਟਰ ਮਨਪ੍ਰੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ’ਚ ਮਾਣਯੋਗ ਵਧੀਕ ਜ਼ਿਲ੍ਹਾ ਸੈਸ਼ਨ ਅਦਾਲਤ ਵਲੋਂ ਰਾਕੇਸ਼ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਗੜ੍ਹੀ ਕਾਨੂੰਗੋ ਤਹਿਸੀਲ ਬਲਾਚੌਰ ਨੂੰ 3 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਦੇ ਉਪਰੋਕਤ ਹੁਕਮਾਂ ਅਨੁਸਾਰ ਜ਼ਿਲ੍ਹੇ ਅੰਦਰ ਬਿਨਾਂ ਲਾਇਸੈਂਸ ਤੋਂ ਦਵਾਈਆਂ ਵੇਚਣ ਦਾ ਧੰਦਾ ਕਰਨ ਵਾਲਿਆਂ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਈ ਜਾਵੇਗੀ। ਉਨ੍ਹਾਂ ਦਵਾਈ ਵਿਕ੍ਰੇਤਾਵਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਡਰੱਗ ਐਂਡ ਕਾਸਮੈਟਿਕ ਐਕਟ ਦੀਆਂ ਸ਼ਰਤਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਦੁਕਾਨਾਂ ’ਤੇ ਵਿਕਰੀ ਅਤੇ ਖਰੀਦਦਾਰੀ ਦਾ ਪੂਰਾ ਰਿਕਾਰਡ ਰੱਖਣ, ਆਪਣੇ ਡਰੱਗ ਲਾਇਸੈਂਸ ਦਿਖਾਉਣ ਅਤੇ ਸਬੰਧਤ ਮੈਡੀਕਲ ਸਟੋਰਾਂ ’ਤੇ ਫਾਰਮਾਸਿਸਟ ਦੀ ਹਾਜ਼ਰੀ ਲਾਜ਼ਮੀ ਬਣਾਉਣ।
ਇਹ ਵੀ ਪੜ੍ਹੋ- ਪੰਜਾਬ 'ਚ ਚੜ੍ਹਦੀ ਸਵੇਰ ਹੋ ਗਿਆ ਵੱਡਾ ਐਨਕਾਊਂਟਰ, ਪੁਲਸ ਤੇ ਭਗਵਾਨਪੁਰੀਆ ਗੈਂਗ 'ਚ ਚੱਲੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਲਕੇ ਪੰਜਾਬ ਵਾਸੀਆਂ ਨੂੰ ਮਿਲੇਗੀ ਖ਼ੁਸ਼ਖ਼ਬਰੀ, ਪੜ੍ਹੋ ਪੂਰੀ ਖ਼ਬਰ
NEXT STORY