ਕਰਤਾਰਪੁਰ,(ਸਾਹਨੀ)-ਸਥਾਨਕ ਪੁਲਸ ਨੇ ਬੀਤੇ ਦਿਨ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਨਾਕਾਬੰਦੀ ਦੌਰਾਨ 260 ਗ੍ਰਾਮ ਹੈਰੋਇਨ ਸਮੇਤ ਪੈਦਲ ਆ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡੀ. ਐੱਸ. ਪੀ. ਸੁਰਿੰਦਰ ਪਾਲ ਧੋਗੜੀ ਨੇ ਦੱਸਿਆ ਕਿ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਅਤੇ ਹੋਰ ਪੁਲਸ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾ ਤੇ ਥਾਣਾ ਕਰਤਾਰਪੁਰ ਵਲੋਂ ਨਸ਼ਿਆਂ ਵਿਰੁਧ ਮੁਹਿੰਮ ਅਧੀਨ ਨਾਕਾਬੰਦੀ ਅਤੇ ਗਸ਼ਤ ਦੌਰਾਨ ਥਾਣਾ ਮੁੱਖੀ ਪੁਸ਼ਪ ਬਾਲੀ ਨੂੰ ਮਿਲੀ ਗੁਪਤ ਸੂਚਨਾ 'ਤੇ ਉਨ੍ਹਾਂ ਵ ਲੋਂ ਏ. ਐੱਸ. ਆਈ ਬਲਵਿੰਦਰ ਸਿੰਘ ਅਤੇ ਪੁਲਸ ਪਾਰਟੀ ਸਮੇਤ ਸਿਨੇਮਾ ਮੌੜ 'ਤੇ ਕੀਤੀ ਗਈ ਨਾਕਬੰਦੀ ਦੌਰਾਨ ਇਕ ਨੌਜਵਾਨ ਜੋ ਪੁਲਸ ਨਾਕਾ ਵੇਖ ਭੱਜਣ ਲਗਾਂ ਤਾ ਪੁਲਸ ਨੇ ਉਸ ਨੂੰ ਕਾਬੂ ਕਰ ਕੇ ਉਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋ ਸਿਲਵਰ ਰੰਗ ਦਾ ਲਿਫਾਫਾ ਜਿਸ 'ਚ 260 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਦੋਸ਼ੀ ਦੀ ਪਛਾਣ ਵੇਦ ਪ੍ਰਕਾਸ਼ ਉਰਫ ਵੇਦੂ (25ਸਾਲ) ਪੁੱਤਰ ਜਗੀਰ ਸਿੰਘ ਵਾਸੀ ਮੁਹੱਲਾ ਵਾਲਮੀਕਿ ਜੰਡਿਆਲਾ ਗੁਰੂ (ਅੰਮ੍ਰਿਤਸਰ) ਦੱਸੀ ਹੈ। ਪੁਲਸ ਨੇ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਨੂੰ ਅਦਾਲਤ 'ਚ ਪੇਸ਼ ਕਰ ਕੇ ਹੋਰ ਪੁਛਗਿਛ ਕੀਤੀ ਜਾਵੇਗੀ ਜਿਸ ਤੋਂ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਲੋਕਾਂ ਨੂੰ ਕੱਟਣ ਵਾਲਾ ਨੌਜਵਾਨ ਸਿਵਿਲ ਹਸਪਤਾਲ 'ਚੋਂ ਹੋਇਆ ਫਰਾਰ
NEXT STORY