ਸੁਲਤਾਨਪੁਰ ਲੋਧੀ (ਸੋਢੀ)- ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਵੱਲੋਂ 1 ਨਸ਼ਾ ਸਮਗਲਰ ਨੂੰ 100 ਗ੍ਰਾਮ ਅਫ਼ੀਮ ਅਤੇ 1 ਕੁਇੰਟਲ ਡੋਡੇ ਚੂਰਾ-ਪੋਸਤ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ । ਇਸ ਸਬੰਧੀ ਖ਼ੁਲਾਸਾ ਅੱਜ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਸ੍ਰੀ ਬਬਨਦੀਪ ਸਿੰਘ ਲੁਬਾਣਾ ਵੱਲੋਂ ਉਚੇਚੇ ਤੌਰ 'ਤੇ ਪੁੱਜੇ ਐੱਸ. ਪੀ. ਸੁਰਿੰਦਰ ਕੁਮਾਰ ਅਤੇ ਥਾਣਾ ਤਲਵੰਡੀ ਚੌਧਰੀਆਂ ਦੇ ਐੱਸ. ਐੱਚ. ਓ. ਜਸਪਾਲ ਸਿੰਘ ਦੀ ਮੌਜੂਦਗੀ ਵਿਚ ਕੀਤਾ। ਉਨ੍ਹਾਂ ਦੱਸਿਆ ਕਿ ਸ੍ਰੀ ਰਾਜਪਾਲ ਸਿੰਘ ਸੰਧੂ ਸੀਨੀਅਰ ਪੁਲਸ ਕਪਤਾਨ ਕਪੂਰਥਲਾ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿਮ ਤਹਿਤ ਰਮਨਿੰਦਰ ਸਿੰਘ ਪੀ. ਪੀ. ਐੱਸ. ਪੁਲਸ ਕਪਤਾਨ ਇਨਵੈਸਟੀਗੇਸ਼ਨ ਕਪੂਰਥਲਾ ਦੀ ਰਹਿਨੁਮਾਈ ਹੇਠ ਥਾਣਾ ਤਲਵੰਡੀ ਚੋਧਰੀਆਂ ਪੁਲਸ ਪਾਰਟੀ ਐੱਸ. ਆਈ. ਜਸਬੀਰ ਸਿੰਘ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਾਕੇਸ਼ ਕੁਮਾਰ ਪੁੱਤਰ ਪਿਆਰਾ ਵਾਸੀ ਉੱਚਾ ਬੋਹੜ ਵਾਲਾ ਥਾਣਾ ਕਬੀਰਪੁਰ ਜ਼ਿਲ੍ਹਾ ਕਪੂਰਥਲਾ ਜੋ ਅਫ਼ੀਮ ਅਤੇ ਡੋਡੇ ਚੂਰਾ-ਪੋਸਤ ਵੇਚਣ ਦਾ ਧੰਦਾ ਕਰਦਾ ਹੈ।
ਇਹ ਵੀ ਪੜ੍ਹੋ- ਹੜ੍ਹ ਪ੍ਰਭਾਵਿਤ ਪਿੰਡਾਂ 'ਚ ਰੈਸਕਿਊ ਕਰਨ ਪੁੱਜੇ MP ਸੁਸ਼ੀਲ ਰਿੰਕੂ, ਬੱਚਿਆਂ ਨੂੰ ਗੋਦੀ 'ਚ ਚੁੱਕ ਸੁਰੱਖਿਅਤ ਥਾਂ 'ਤੇ ਪਹੁੰਚਾਇਆ
ਪੁਲਸ ਪਾਰਟੀ ਵੱਲੋਂ ਸਪੈਸ਼ਲ ਨਾਕਾਬੰਦੀ ਟੀ ਪੁਆਇੰਟ ਦਾਣਾ ਮੰਡੀ ਤਲਵੰਡੀ ਚੌਧਰੀਆ ਨਜ਼ਦੀਕ ਕਰਕੇ ਉਕਤ ਟਰੱਕ ਰੌਕਿਆ ਗਿਆ। ਇਸ ਨੂੰ ਰਾਕੇਸ਼ ਕੁਮਾਰ ਪੁੱਤਰ ਪਿਆਰਾ ਵਾਸੀ ਉੱਚਾ ਬੋਹੜ ਵਾਲਾ ਥਾਣਾ ਕਬੀਰਪੁਰ ਜ਼ਿਲ੍ਹਾ ਕਪੂਰਥਲਾ ਹੀ ਚਲਾ ਰਿਹਾ ਸੀ, ਜਿਸ 'ਤੇ ਟਰੱਕ ਦੀ ਚੈਕਿੰਗ ਕਰਨ ਪਰ ਟਰੱਕ ਦੇ ਡੇਸ਼ ਬੋਰਡ ਵਿੱਚੋ 100 ਗ੍ਰਾਮ ਅਫ਼ੀਮ ਅਤੇ ਟਰੱਕ ਦੇ ਟਰਾਲਾ ਵਿੱਚ ਲੱਦੇ ਹੋਏ ਕੋਲਿਆ ਵਿੱਚੋ 4 ਬੋਰੇ ਪਲਾਸਟਿਕ ਵਜਨੀ 25/25 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਹੋਏ।
ਡੀ. ਐੱਸ. ਪੀ. ਬਬਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਰਾਕੇਸ਼ ਕੁਮਾਰ ਪੁੱਤਰ ਪਿਆਰਾ ਵਾਸੀ ਉੱਚਾ ਬੋਹੜ ਵਾਲਾ ਥਾਣਾ ਕਬੀਰਪੁਰ ਜ਼ਿਲ੍ਹਾ ਕਪੂਰਥਲਾ ਨੂੰ ਉਕਤ ਮੁਕੱਦਮਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ, ਮੁਕੱਦਮਾ ਦੀ ਤਫ਼ਤੀਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਦੌਰਾਨੇ ਪੁੱਛਗਿੱਛ ਪਤਾ ਲਗਾਇਆ ਜਾਵੇਗਾ ਕਿ ਇਹ ਕਿਸ ਪਾਸੋ ਨਸ਼ਾ ਖ਼ਰੀਦ ਕਰਦਾ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕਰਦਾ ਸੀ। ਇਸ ਮਾਮਲੇ ''ਚ ਹੋਰਨਾਂ ਦੇ ਕਾਬੂ ਆਉਣ ਦੀ ਸੰਭਾਵਨਾ ਹੈ ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰੈੱਡ ਅਤੇ ਓਰੇਂਜ ਅਲਰਟ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਹੜ੍ਹ ਪ੍ਰਭਾਵਿਤ ਪਿੰਡਾਂ 'ਚ ਰੈਸਕਿਊ ਕਰਨ ਪੁੱਜੇ ਸੁਸ਼ੀਲ ਰਿੰਕੂ, ਬੱਚਿਆਂ ਨੂੰ ਗੋਦੀ 'ਚ ਚੁੱਕ ਸੁਰੱਖਿਅਤ ਥਾਂ 'ਤੇ ਪਹੁੰਚ
NEXT STORY