ਜਲੰਧਰ (ਮਹੇਸ਼)- ਹਲਵਾਈ ਦਾ ਕੰਮ ਛੱਡ ਕੇ ਨਸ਼ਾ ਸਮੱਗਲਰ ਬਣਨ ਵਾਲੇ ਵਿਅਕਤੀ ਨੂੰ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਜਲੰਧਰ ਰੇਂਜ ਦੀ ਟੀਮ ਨੇ 260 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਏ. ਆਈ. ਜੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਐੱਸ. ਟੀ. ਐੱਫ. ਦੇ ਡੀ. ਐੱਸ. ਪੀ. ਇੰਦਰਜੀਤ ਸਿੰਘ ਦੀ ਅਗਵਾਈ ਹੇਠ ਐੱਸ. ਆਈ. ਪਰਵੀਨ ਸਿੰਘ ਨੇ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਉਪਰੋਕਤ ਨਸ਼ਾ ਸਮੱਗਲਰ ਨੂੰ ਕਾਬੂ ਕੀਤਾ ਹੈ। ਉਸ ਦੀ ਪਛਾਣ ਗੁਰਜੰਟ ਸਿੰਘ ਜੰਟਾ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਪਰਜੀਆਂ, ਬਿਹਾਰੀਪੁਰ ਕਲਾਂ, ਥਾਣਾ ਸਿੱਧਵਾਂ ਬੇਟ, ਜ਼ਿਲਾ ਲੁਧਿਆਣਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਦੁਖ਼ਦਾਈ ਖ਼ਬਰ ; ਭਿਆਨਕ ਸੜਕ ਹਾਦਸੇ 'ਚ ਜੀਜੇ-ਸਾਲੇ ਦੀ ਹੋ ਗਈ ਦਰਦਨਾਕ ਮੌਤ
ਉਸ ਖ਼ਿਲਾਫ਼ ਥਾਣਾ ਐੱਸ.ਟੀ.ਐਫ. ਮੁਹਾਲੀ ਵਿਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਉਸ ਦਾ ਪੁਲਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। 12ਵੀਂ ਪਾਸ ਮੁਲਜ਼ਮ ਨੇ ਦੱਸਿਆ ਕਿ ਉਸ ਨੇ ਨਸ਼ੇ ਦੇ ਕਾਰੋਬਾਰ ਵਿਚ ਆਸਾਨੀ ਨਾਲ ਜ਼ਿਆਦਾ ਕਮਾਈ ਹੋਣ ਕਰਕੇ ਹੈਰੋਇਨ ਵੇਚਣੀ ਸ਼ੁਰੂ ਕਰ ਦਿੱਤੀ ਸੀ।
ਇਹ ਵੀ ਪੜ੍ਹੋ- ਕੱਲ੍ਹ ਲੱਗਿਆ 'ਛੁਆਰਾ', ਅੱਜ ਖੜ੍ਹੇ ਪੈਰ ਵਿਆਹ ਤੋਂ ਮੁਕਰ ਗਈ ਲਾੜੀ, ਖ਼ਾਲੀ ਹੱਥ ਮੁੜੀ ਬਰਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੁਖ਼ਦਾਈ ਖ਼ਬਰ ; ਭਿਆਨਕ ਸੜਕ ਹਾਦਸੇ 'ਚ ਜੀਜੇ-ਸਾਲੇ ਦੀ ਹੋ ਗਈ ਦਰਦਨਾਕ ਮੌਤ
NEXT STORY