ਜਲੰਧਰ (ਮਹੇਸ਼) : ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਜਲੰਧਰ ਰੇਂਜ ਨੇ 302 ਗ੍ਰਾਮ ਹੈਰੋਇਨ ਸਮੇਤ 2 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਏ. ਆਈ. ਜੀ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਮਰਾਨੰਗਲ ਰੋਡ ਬਿਆਸ ਵਿਖੇ ਕੀਤੀ ਗਈ ਨਾਕਾਬੰਦੀ ਦੌਰਾਨ ਪਲਸਰ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਪੁਲਸ ਪਾਰਟੀ ਨੇ ਚੈਕਿੰਗ ਲਈ ਰੋਕਿਆ ਤਾਂ ਉਨ੍ਹਾਂ ਆਪਣਾ ਨਾਂ ਸਤਿੰਦਰਪਾਲ ਸਿੰਘ ਛਿੰਦਾ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਕਰਤਾਰਪੁਰ ਥਾਣਾ ਬਿਆਸ ਜ਼ਿਲ੍ਹਾ ਅੰਮ੍ਰਿਤਸਰ ਤੇ ਸੁਖਮਨਜੀਤ ਸਿੰਘ ਪੁੱਤਰ ਸੁਬੇਗ ਸਿੰਘ ਵਾਸੀ ਪਿੰਡ ਬੁੱਟਰ ਸਿਵੀਆਂ ਥਾਣਾ ਮਹਿਤਾ ਜ਼ਿਲ੍ਹਾ ਅੰਮ੍ਰਿਤਸਰ ਦੱਸਿਆ। ਉਨ੍ਹਾਂ ਦੇ ਮੋਟਰਸਾਈਕਲ ਦੀ ਤਲਾਸ਼ੀ ਲੈਣ ’ਤੇ ਪੁਲਸ ਪਾਰਟੀ ਨੂੰ ਉਕਤ ਹੈਰੋਇਨ ਬਰਾਮਦ ਹੋਈ। ਦੋਵਾਂ ਖ਼ਿਲਾਫ਼ ਥਾਣਾ ਐੱਸ. ਟੀ. ਐੱਫ. ਮੋਹਾਲੀ 'ਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੀ ਬਣੇਗਾ ਸੱਚਾ ਸੌਦਾ ਸਿਰਸਾ ਵਰਗਾ ਡੇਰਾ, ਆਨਲਾਈਨ ਸਤਿਸੰਗ ਦੌਰਾਨ ਰਾਮ ਰਹੀਮ ਨੇ ਕੀਤਾ ਐਲਾਨ
ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਕਿਹਾ ਕਿ ਉਹ ਖੇਤੀਬਾੜੀ ਕਰਦੇ ਸਨ, ਜਲਦੀ ਅਮੀਰ ਬਣਨ ਦੇ ਲਾਲਚ ਵਿਚ ਆ ਕੇ ਉਹ ਖੇਤੀਬਾੜੀ ਛੱਡ ਕੇ ਨਸ਼ੇ ਵੇਚਣ ਲੱਗ ਗਏ। ਉਨ੍ਹਾਂ ਦੱਸਿਆ ਕਿ ਉਹ ਅੰਮ੍ਰਿਤਸਰ ਦੇ ਰਹਿਣ ਵਾਲੇ ਰਾਜਾ ਨਾਂ ਦੇ ਵਿਅਕਤੀ ਕੋਲੋਂ ਹੈਰੋਇਨ ਲੈ ਕੇ ਆਏ ਸਨ, ਜਿਸ ਨੂੰ ਵੇਚਣ ਬਦਲੇ ਉਨ੍ਹਾਂ ਨੂੰ ਰਾਜਾ ਤੋਂ ਪੈਸੇ ਮਿਲਣੇ ਸਨ। ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਸ ਰਾਜਾ ਦੀ ਗ੍ਰਿਫ਼ਤਾਰੀ ਲਈ ਰੇਡ ਕਰ ਰਹੀ ਹੈ। ਉਸ ਦੇ ਫੜੇ ਜਾਣ ’ਤੇ ਪੁਲਸ ਨੂੰ ਹੋਰ ਨਸ਼ੇ ਦੀ ਰਿਕਵਰੀ ਦੀ ਉਮੀਦ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਮੰਤਰੀ ਫੌਜਾ ਸਿਘ ਸਰਾਰੀ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਕਾਂਗਰਸ ਵੱਲੋਂ ਵੱਡਾ ਐਕਸ਼ਨ
NEXT STORY