ਬੰਗਾ (ਰਾਕੇਸ਼ ਅਰੋੜਾ)-ਥਾਣਾ ਸਦਰ ਬੰਗਾ ਪੁਲਸ ਵੱਲੋਂ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਇਕ ਸਿਲਵਰ ਹੈਰੋਇਨ ਆਲੂਦ ਪੰਨੀ, ਛੋਟਾ ਲਾਈਟਰ ਅਤੇ 10 ਰੁਪਏ ਦੀ ਬਣਾਈ ਹੋਈ ਪਾਈਪ ਸਮੇਤ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਥਾਣਾ ਸਦਰ ਦੇ ਐੱਸ. ਐੱਚ. ਓ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਐੱਚ. ਸੀ. ਨਰੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਜਨਰਲ ਚੈਕਿੰਗ ਅਤੇ ਗਸ਼ਤ ਦੌਰਾਨ ਸਰਕਾਰੀ ਗੱਡੀ ’ਚ ਥਾਣਾ ਸਦਰ ਬੰਗਾ ਤੋਂ ਪਿੰਡ ਮਜਾਰੀ ਹੁੰਦੇ ਹੋਏ ਪਿੰਡ ਮੱਲੂਪੋਤਾ ਵੱਲ ਜਾ ਰਹੇ ਸਨ। ਜਦੋਂ ਉਹ ਸਮੇਤ ਪੁਲਸ ਪਾਰਟੀ ਸ਼ਮਸ਼ਾਨਘਾਟ ਪਿੰਡ ਮਜਾਰੀ ਨਜ਼ਦੀਕ ਪੁੱਜੇ ਤਾਂ ਸਾਹਮਣੇ ਇਕ ਨੌਜਵਾਨ ਸ਼ਮਸ਼ਾਨਘਾਟ ਦੇ ਗੇਟ ਅੱਗੇ ਬੈਠ ਕੇ ਪਾਈਪਨੁੰਮਾ ਚੀਜ਼ ਨਾਲ ਧੂੰਆ ਸੁੰਘਦਾ ਹੋਇਆ ਵਿਖਾਈ ਦਿੱਤਾ ਜੋ ਪੁਲਸ ਪਾਰਟੀ ਦੀ ਗੱਡੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ ਵਿਚ ਫੜਿਆ ਹੋਇਆ ਸਾਮਾਨ ਘਾਹ-ਫੂਸ ਵੱਲ ਸੁੱਟ ਦਿੱਤਾ ਜਿਸ 'ਤੇ ਸ਼ੱਕ ਪੈਣ 'ਤੇ ਐੱਚ. ਸੀ. ਨਰੇਸ਼ ਕੁਮਾਰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ: ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ ਦਾ ਮੋਬਾਇਲ ਸਕੈਮ
ਸ਼ੁਰੂਆਤੀ ਜਾਂਚ ਦੌਰਾਨ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਪਿੰਡ ਸਾਧਪੁਰ ਥਾਣਾ ਮੁਕੰਦਪੁਰ ਵਜੋਂ ਹੋਈ, ਜਿਸ ਨੇ ਮੰਨਿਆ ਕਿ ਉਹ ਨਸ਼ੇ ਕਰਨ ਦਾ ਆਦੀ ਹੈ ਅਤੇ ਅੱਜ ਵੀ ਇਥੇ ਬੈਠ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ। ਉਪਰੰਤ ਪੁਲਸ ਪਾਰਟੀ ਵੱਲੋਂ ਉਸ ਵੱਲੋਂ ਸੁੱਟੇ ਗਏ ਸਾਮਾਨ ਜਿਸ ਵਿਚ ਇਕ ਹੈਰੋਇਨ ਸਿਲਵਰ ਆਲੂਦ ਪੰਨੀ, ਛੋਟਾ ਲਾਈਟਰ ਅਤੇ 10 ਰੁਪਏ ਦੀ ਬਣਾਈ ਹੋਈ ਪਾਈਪ ਬਰਾਮਦ ਹੋਈ ਜਿਸ ਤੋਂ ਬਾਅਦ ਉਪਰੋਕਤ ਨੌਜਵਾਨ ਨੂੰ ਕਾਬੂ ਕਰ ਕੇ ਥਾਣਾ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਜਿਸ ਨੂੰ ਅੱਜ ਡਾਕਟਰੀ ਜਾਂਚ ਉਪਰੰਤ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਮੀਨ 'ਤੇ ਕਬਜ਼ਾ ਕਰਨ ਤੇ ਧਮਕੀਆਂ ਦੇਣ ਦਾ ਆਪਣੀ ਭੈਣ 'ਤੇ ਔਰਤ ਨੇ ਲਾਇਆ ਦੋਸ਼, ਮਾਮਲਾ ਦਰਜ
NEXT STORY