ਸ੍ਰੀ ਅਨੰਦਪੁਰ ਸਾਹਿਬ, (ਦਲਜੀਤ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ ਪ੍ਰਧਾਨ ਮੱਖਣ ਕਾਲਸ ਦੀ ਪ੍ਰਧਾਨਗੀ ਹੇਠ ਤਨਖਾਹਾਂ ਸਮੇਂ ਸਿਰ ਨਾ ਦੇਣ ਤੋਂ ਖਫਾ ਹੋ ਕੇ ਜਲ ਸਪਲਾਈ ਇੰਜੀਨੀਅਰ ਦੇ ਦਫਤਰ ਅੱਗੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ।
ਇਸ ਰੋਸ ਧਰਨੇ ਵਿਚ ਜ਼ਿਲਾ ਪ੍ਰਧਾਨ ਭੁਪਿੰਦਰ ਸਿੰਘ ਲਾਡੀ, ਸਰਕਲ ਪ੍ਰਧਾਨ ਕਪਿਲ ਮਹਿੰਦਲੀ ਅਤੇ ਦਫਤਰੀ ਸਟਾਫ ਤੋਂ ਰਾਜੀਵ ਕੁਮਾਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਧਰਨੇ ਦੌਰਾਨ ਸਮੂਹ ਵਰਕਰਾਂ ਨੇ ਕਿਹਾ ਕਿ ਸਾਡੀਆਂ ਤਨਖਾਹਾਂ ਦੀ ਕੋਈ ਤਰੀਕ ਅਤੇ ਸਮਾਂ ਫਿਕਸ ਨਹੀਂ ਹੈ। ਕਾਰਜਕਾਰੀ ਇੰਜੀਨੀਅਰ ਨੇ ਆਪਣੇ ਦਫਤਰ ਤੋਂ ਬਾਹਰ ਆ ਕੇ ਸਮੂਹ ਵਰਕਰਾਂ ਅਤੇ ਯੂਨੀਅਨ ਆਗੂਆਂ ਨੂੰ ਹਰ ਮਹੀਨੇ 10 ਤਰੀਕ ਤੋਂ ਪਹਿਲਾਂ-ਪਹਿਲਾਂ ਤਨਖਾਹਾਂ ਜਾਰੀ ਕਰਨ ਦਾ ਲਿਖਤੀ ਭਰੋਸਾ ਦਿਵਾਇਆ। ਇਸ ਮੌਕੇ ਰਮਨ ਕੁਮਾਰ, ਪਰਮਜੀਤ ਸਿੰਘ, ਅਰਜਨ ਸਿੰਘ, ਰੇਸ਼ਮ, ਰਣਜੀਤ ਸਿੰਘ ਆਦਿ ਹਾਜ਼ਰ ਸਨ।
ਅਣਪਛਾਤੇ ਵਾਹਨ ਨੇ ਤੋਡ਼ੀਆਂ ਬਿਜਲੀ ਦੀਆਂ ਤਾਰਾਂ
NEXT STORY