ਟਾਂਡਾ ਉੜਮੁੜ (ਪਰਮਜੀਤ ਮੋਮੀ)- ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਮੌਜੂਦਾ ਜੰਗ ਦੇ ਹਾਲਾਤ ਦੌਰਾਨ ਇਕ ਪਾਸੇ ਜਿੱਥੇ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਤ ਸਮੇਂ ਬਲੈਕਆਊਟ ਕਰਨ ਦੇ ਆਦੇਸ਼ ਦਿੱਤੇ ਗਏ ਹਨ ਉੱਥੇ ਹੀ ਕਿਸਾਨਾਂ ਵੱਲੋਂ ਕਣਕ ਦੇ ਨਾੜ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਸ਼ਾਮ ਜਾਂ ਰਾਤ ਸਮੇਂ ਅੱਗ ਲਗਾ ਕੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਬੀਤੀ ਰਾਤ ਵੀ ਵੇਖਣ ਵਿੱਚ ਆਇਆ ਕਿ ਜਿੱਥੇ ਪ੍ਰਸ਼ਾਸਨ ਨੇ ਸਮੁੱਚੇ ਜ਼ਿਲ੍ਹੇ ਵਿੱਚ ਬਲੈਕਆਊਟ ਦੀ ਐਡਵਾਈਜ਼ਰੀ ਜਾਰੀ ਕੀਤੀ ਸੀ, ਉੱਥੇ ਹੀ ਇਲਾਕੇ ਦੇ ਕਿਸਾਨਾਂ ਵੱਲੋਂ ਰਾਤ ਦੇ ਸਮੇਂ ਤਾਂ ਨਾੜ ਨੂੰ ਅੱਗ ਲਗਾ ਕੇ ਜਿੱਥੇ ਪ੍ਰਸ਼ਾਸਨ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ, ਉੱਥੇ ਹੀ ਕਿਸੇ ਵੱਡੀ ਅਣਸੁਖਾਵੀਂ ਘਟਨਾ ਨੂੰ ਵੀ ਸੱਦਾ ਦਿੱਤਾ ਜਾ ਰਿਹਾ। ਬੀਤੀ ਦੇਰ ਸ਼ਾਮ ਅਤੇ ਰਾਤ ਨੂੰ ਵੀ ਅਜਿਹਾ ਹੀ ਵਰਤਾਰਾ ਕਿਸਾਨਾਂ ਵੱਲੋਂ ਕੀਤਾ ਗਿਆ, ਜਿਸ ਦੌਰਾਨ ਕਿਸਾਨਾਂ ਵੱਲੋਂ ਲਗਾਈ ਗਈ ਅੱਗ ਨੂੰ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਕੇ ਅੱਗ ਨੂੰ ਬੁਝਾਇਆ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਬਲੈਕਆਊਟ ਦੇ ਨਿਯਮਾਂ ਦੀ ਪਾਲਣਾ ਕਰਵਾਈ।

ਇਹ ਵੀ ਪੜ੍ਹੋ: ਇਕ ਵਾਰ ਫਿਰ ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਹੋ ਗਈ ਵੱਡੀ ਵਾਰਦਾਤ
ਇਹ ਵੀ ਦੱਸਣਯੋਗ ਹੈ ਕਿ ਜਦੋਂ ਹਾਲਾਤ ਸੁਖਾਵੇਂ ਸਨ ਤਾਂ ਉਦੋਂ ਬੇਟ ਖੇਤਰ ਅਤੇ ਟਾਂਡਾ ਇਲਾਕੇ ਵਿੱਚ ਵੱਡੀ ਗਿਣਤੀ ਦੌਰਾਨ ਕਿਸਾਨਾਂ ਨੇ ਕਣਕ ਦੇ ਨਾੜ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਈ ਗਈ। ਉਸ ਸਮੇਂ ਹੀ ਕਿਸਾਨਾਂ ਉੱਪਰ ਪ੍ਰਸ਼ਾਸਨ ਵੱਲੋਂ ਸਖ਼ਤੀ ਵਰਤੀ ਹੁੰਦੀ ਜਾਂ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਹੁੰਦੀ ਤਾਂ ਹੁਣ ਤੱਕ ਇਹ ਵਰਤਾਰਾ ਬੰਦ ਹੋ ਜਾਣਾ ਸੀ। ਪ੍ਰਸ਼ਾਸਨ ਵੱਲੋਂ ਬੀਤੇ ਸਮੇਂ ਵਿੱਚ ਨਾ ਕਰਨ ਕਰਕੇ ਲਗਾਉਣ ਵਾਲਿਆਂ ਦੇ ਹੌਂਸਲੇ ਹੋਰ ਬੁਲੰਦ ਹੋ ਗਏ ਅਤੇ ਇਹ ਸਿਲਸਿਲਾ ਹੁਣ ਤੱਕ ਬੇ ਰੋਕ-ਟੋਕ ਜਾਰੀ ਹੈ।
ਇਥੇ ਇਹ ਵੀ ਦੱਸਣਯੋਗ ਹੈ ਬੀਤੇ ਸਮੇਂ ਵਿੱਚ ਲਗਾਏ ਗਏ ਅੱਗ ਕਾਰਨ ਜਿੱਥੇ ਵੱਡੀ ਗਿਣਤੀ ਕਣਕ ਦੀ ਫ਼ਸਲ ਅਤੇ ਤੂੜੀ ਬਣਾਉਣ ਵਾਸਤੇ ਛੱਡੇ ਹੋਏ ਨਾੜ ਦਾ ਨੁਕਸਾਨ ਹੋਇਆ ਹੈ। ਉੱਥੇ ਹੀ ਟਾਂਡਾ ਦੇ ਪਿੰਡ ਕੰਧਾਰੀ ਚੱਕ ਵਿੱਚ ਵਾਪਰੇ ਅਗਨੀ ਕਾਂਡ ਦੌਰਾਨ ਕਿਸਾਨਾਂ ਦਾ ਆਪਣਾ ਵੱਡੀ ਗਿਣਤੀ ਵਿੱਚ ਨੁਕਸਾਨ ਹੋਇਆ ਸੀ, ਤੋਂ ਇਲਾਵਾ ਨਾੜ ਨੂੰ ਅੱਗ ਲਗਾਉਣ ਦੇ ਹੋਰ ਕੀ ਨੁਕਸਾਨ ਹਨ, ਇਸ ਤੋਂ ਅਸੀਂ ਸਾਰੇ ਹੀ ਚੰਗੀ ਤਰ੍ਹਾਂ ਜਾਣੂੰ ਹਾਂ।

ਇਹ ਵੀ ਪੜ੍ਹੋ: ਟੂਰਨਾਮੈਂਟ ਖੇਡਣ ਜਾਂਦੇ ਸਮੇਂ ਪੰਜਾਬ 'ਚ 6 ਕਬੱਡੀ ਖਿਡਾਰੀਆਂ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਦਰਦਨਾਕ ਮੌਤ
ਕੀ ਕਹਿੰਦੇ ਹਨ ਐੱਸ. ਡੀ. ਐੱਮ. ਟਾਂਡਾ
ਇਸ ਸਬੰਧੀ ਜਦੋਂ ਉੱਪ ਮੰਡਲ ਮੈਜਿਸਟਰੇਟ ਟਾਂਡਾ ਪਰਮਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਨਾ ਕਿਹਾ ਕਿ ਇਸ ਸਬੰਧੀ ਚੈਕਿੰਗ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਪਹਿਲਾਂ ਅਪੀਲ ਕੀਤੀ ਜਾਵੇਗੀ। ਜੇਕਰ ਕਿਸਾਨਾਂ ਨੇ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਕੇ ਫਿਰ ਤੋਂ ਅੱਗ ਲਗਾਈ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਕੀ ਕਹਿੰਦੇ ਹਨ ਡੀ. ਐੱਸ. ਪੀ. ਟਾਂਡਾ
ਇਸ ਸਬੰਧੀ ਜਦੋਂ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਮੁੱਚੇ ਪ੍ਰਸ਼ਾਸਨ ਵੱਲੋਂ ਪਹਿਲਾਂ ਤੋਂ ਹੀ ਬਲੈਕਆਊਟ ਵਾਸਤੇ ਹਦਾਇਤਾਂ ਜਾਰੀ ਕੀਤੀਆਂ ਹਨ। ਅਜਿਹੇ ਵਿੱਚ ਕੀਤੀ ਗਈ ਮਨਮਾਨੀ ਸਾਡੇ ਸਾਰਿਆਂ ਲਈ ਵੱਡੀ ਮੁਸੀਬਤ ਖੜ੍ਹੀ ਕਰ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦਾ ਸਹਿਯੋਗ ਕਰਕੇ ਅਜਿਹੀਆਂ ਗਤੀਵਿਧੀਆਂ ਨੂੰ ਅੰਜਾਮ ਨਾ ਦੇਣ।
ਇਹ ਵੀ ਪੜ੍ਹੋ: ਪਾਣੀਆਂ 'ਤੇ ਡਾਕੇ ਦੀ ਕੋਸ਼ਿਸ਼ ਵਿਰੁੱਧ BBMB 'ਤੇ ਫਿਰ ਤੱਤੇ ਹੋਏ CM ਮਾਨ, ਦਿੱਤਾ ਵੱਡਾ ਬਿਆਨ (ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਇਕ ਵਾਰ ਫਿਰ ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਹੋ ਗਈ ਵੱਡੀ ਵਾਰਦਾਤ
NEXT STORY