ਜਲੰਧਰ (ਖੁਰਾਣਾ)- ਆਦਰਸ਼ ਨਗਰ ਪਾਰਕ (ਚੌਪਾਟੀ) ਵਿਖੇ ਦੁਸਹਿਰਾ ਤਿਉਹਾਰ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਪਾਰਕ ਵਿਚ ਆਕਰਸ਼ਕ ਲਾਈਟਾਂ ਨਾਲ ਸਜਾਏ ਪੁਤਲੇ ਲਾਏ ਗਏ ਹਨ, ਜਿਨ੍ਹਾਂ ਨੂੰ ਵੱਡੀ ਗਿਣਤੀ ਵਿਚ ਪਰਿਵਾਰ ਵੇਖਣ ਲਈ ਪਹੁੰਚ ਰਹੇ ਹਨ। ਪ੍ਰੋਗਰਾਮ ਦੀ ਸ਼ੁਰੂਆਤ ਪੂਜਾ ਨਾਲ ਹੋਈ, ਜਿਸ ਵਿਚ ਪੂਰੀ ਟੀਮ ਨੇ ਹਿੱਸਾ ਲਿਆ। ਇਸ ਮੌਕੇ ਉਪਕਾਰ ਦੁਸਹਿਰਾ ਕਮੇਟੀ ਦੇ ਪ੍ਰਧਾਨ ਸਮੀਰ (ਗੋਲਡੀ) ਮਰਵਾਹਾ ਨੇ ਦੱਸਿਆ ਕਿ ਇਸ ਸਾਲ ਦੇ ਦੁਸਹਿਰੇ ਦੇ ਜਸ਼ਨ ਨੂੰ ਹੋਰ ਵੀ ਸ਼ਾਨਦਾਰ ਬਣਾਉਣ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸਮਾਗਮ ਨੂੰ ਸਫਲ ਬਣਾਉਣ ਵਿਚ ਸਰਗਰਮ ਭੂਮਿਕਾ ਨਿਭਾਉਣ ਵਾਲਿਆਂ ਵਿਚ ਰਮੇਸ਼ ਸ਼ਰਮਾ, ਸੁਰੇਸ਼ ਸੇਠੀ, ਰਜਨੀਸ਼ ਧੁੱਸਾ, ਅਰੁਣ ਸਹਿਗਲ, ਸੁਰਿੰਦਰ ਸੋਨਿਕ, ਰਜਿੰਦਰ ਸੰਧੀਰ, ਵਿਜੇ ਚੌਧਰੀ, ਬਾਵਾ ਮਰਵਾਹਾ, ਸੋਨੂੰ ਪਰਮਾਰ, ਕਰਨ ਵਰਮਾ ਤੇ ਕਈ ਹੋਰ ਮੈਂਬਰ ਸ਼ਾਮਲ ਸਨ।
ਇਹ ਵੀ ਪੜ੍ਹੋ: MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਾਂਜੇ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
NEXT STORY