ਜਲੰਧਰ- ਮਨੀ ਲਾਂਡਰਿੰਗ ਮਾਮਲੇ ਵਿੱਚ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਈ. ਡੀ. ਦੀ ਜਾਂਚ ਹੁਣ ਹੋਰ ਅਧਿਕਾਰੀਆਂ ਤੱਕ ਫੈਲ ਗਈ ਹੈ। ਪਾਵਰਕਾਮ ਦੇ ਚੇਅਰਮੈਨ ਅਤੇ ਡਾਇਰੈਕਟਰ ਤੋਂ ਈ. ਡੀ. ਦੀ ਪੁੱਛਗਿੱਛ ਸਬੰਧੀ ਮਹੱਤਵਪੂਰਨ ਖ਼ਬਰਾਂ ਸਾਹਮਣੇ ਆਈਆਂ ਹਨ। ਸੂਤਰਾਂ ਅਨੁਸਾਰ ਈ. ਡੀ. ਅੱਜ ਪਾਵਰਕਾਮ ਦੇ ਚੇਅਰਮੈਨ ਅਤੇ ਡਾਇਰੈਕਟਰ ਤੋਂ ਪੁੱਛਗਿੱਛ ਨਹੀਂ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਤੋਂ 20 ਤਾਰੀਖ਼ ਨੂੰ ਪੁੱਛਗਿੱਛ ਕੀਤੀ ਜਾ ਸਕਦੀ ਹੈ। ਧਿਆਨ ਦੇਣਯੋਗ ਹੈ ਕਿ ਈ. ਡੀ. ਨੇ ਪਹਿਲਾਂ ਪਾਵਰਕਾਮ ਦੇ ਚੇਅਰਮੈਨ ਅਤੇ ਡਾਇਰੈਕਟਰ ਨੂੰ ਸੋਮਵਾਰ ਲਈ ਤਲਬ ਕੀਤਾ ਸੀ।
ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ ਕੀਤਾ ਜਬਰ-ਜ਼ਿਨਾਹ
ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਦੇ ਜਲੰਧਰ ਜ਼ੋਨਲ ਦਫ਼ਤਰ ਨੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਿਟੀ (ਜੀ. ਐੱਮ. ਏ. ਡੀ. ਏ) ਦੇ ਮੁੱਖ ਪ੍ਰਸ਼ਾਸਕ ਨੂੰ ਸੋਮਵਾਰ ਨੂੰ ਪੇਸ਼ ਹੋਣ ਲਈ ਸੰਮਨ ਭੇਜੇ ਸਨ। ਇਹ ਸੰਮਨ ਦੋ ਵੱਡੇ ਰੀਅਲ ਅਸਟੇਟ ਪ੍ਰਾਜੈਕਟਾਂ, ਸਨਟੇਕ ਸਿਟੀ ਅਤੇ ਅਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ ਨੂੰ 'ਚੇਂਜ ਆਫ਼ ਲੈਂਡ ਯੂਜ਼' (ਸੀ. ਐੱਲ. ਯੂ) ਪ੍ਰਵਾਨਗੀਆਂ ਦੇਣ ਵਿੱਚ ਕਥਿਤ ਤੌਰ 'ਤੇ ਵੱਡੇ ਪੱਧਰ 'ਤੇ ਬੇਨਿਯਮੀਆਂ ਦੀ ਚੱਲ ਰਹੀ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਹੈ।
ਈ. ਡੀ. ਸੰਮਨ ਮੁੱਖ ਪ੍ਰਸ਼ਾਸਕ ਜਾਂ ਉਸ ਦੇ ਅਧਿਕਾਰਤ ਪ੍ਰਤੀਨਿਧੀ (ਗਜ਼ਟਿਡ ਅਧਿਕਾਰੀ ਦੇ ਰੈਂਕ ਤੋਂ ਹੇਠਾਂ ਨਹੀਂ) ਨੂੰ ਜਲੰਧਰ ਦੇ ਈ. ਡੀ. ਦਫ਼ਤਰ 'ਚ ਪੇਸ਼ ਹੋਣ ਦਾ ਨਿਰਦੇਸ਼ ਦਿੰਦਾ ਹੈ। ਇਸ ਘਟਨਾਕ੍ਰਮ ਨੇ ਗ੍ਰੇਟਰ ਮੋਹਾਲੀ ਦੇ ਰੀਅਲ ਅਸਟੇਟ ਜਗਤ ਵਿੱਚ ਕਾਫ਼ੀ ਚਰਚਾ ਛੇੜ ਦਿੱਤੀ ਹੈ, ਕਿਉਂਕਿ ਈਡੀ ਦੀ ਜਾਂਚ ਹੁਣ ਆਪਣਾ ਧਿਆਨ ਸਿੱਧਾ ਗਮਾਡਾ ਅਤੇ ਹਾਊਸਿੰਗ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲ ਕੇਂਦਰਿਤ ਕਰ ਦਿੱਤਾ ਹੈ। ਇਹ ਵਿਵਾਦਪੂਰਨ ਪ੍ਰਵਾਨਗੀਆਂ ਜਾਰੀ ਕਰਨ ਵਾਲਾ ਅਥਾਰਟੀ ਜਲਦੀ ਹੀ ਈ. ਡੀ. ਦੀ ਜਾਂਚ ਦੇ ਘੇਰੇ ਵਿੱਚ ਆ ਜਾਵੇਗਾ।
ਇਹ ਵੀ ਪੜ੍ਹੋ: ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਸਖ਼ਤ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਕਪੂਰਥਲਾ ਪੁਲਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਸਬੰਧੀ ਐਕਸ਼ਨ ਪਲਾਨ ਤਿਆਰ
NEXT STORY