ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਈਦ ਉਲ ਫਿਤਰ ਦਾ ਤਿਉਹਾਰ ਟਾਂਡਾ ਇਲਾਕੇ ਵਿੱਚ ਮੁਸਲਮਾਨ ਭਾਈਚਾਰੇ ਵੱਲੋਂ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਹਿਰ ਦੀਆਂ ਵੱਖ-ਵੱਖ ਮਸਜਿਦਾਂ ਵਿੱਚ ਇਕੱਤਰ ਹੋਏ ਭਾਈਚਾਰੇ ਦੇ ਲੋਕਾਂ ਨੇ ਈਦ ਉਲ ਫਿਤਰ ਦੀ ਨਮਾਜ਼ ਅਦਾ ਕੀਤੀ ਤੇ ਇੱਕ ਦੂਸਰੇ ਨੂੰ ਪਵਿੱਤਰ ਤਿਉਹਾਰ 'ਤੇ ਮੁਬਾਰਕਬਾਦ ਦਿੰਦੇ ਹੋਏ ਸਭਨਾਂ ਦੇ ਭਲੇ ਦੀ ਕਾਮਨਾ ਕੀਤੀ।
ਈਦ ਦੇ ਪਵਿੱਤਰ ਤਿਉਹਾਰ ਮੌਕੇ ਦੁਰਾਨੀ ਜਾਮਾ ਮਸਜਿਦ ਲਹੌਰੀਆਂ ਮਹੱਲਾ ਮਾਡਲ ਟਾਊਨ ਉੜਮੁੜ ਟਾਂਡਾ ਵਿਖੇ ਹੋਏ ਸਮਾਗਮ ਦੌਰਾਨ ਗਿਣਤੀ ਵਿੱਚ ਇਕੱਤਰ ਹੋਏ ਮੁਸਲਮਾਨ ਭਾਈਚਾਰੇ ਨੇ ਈਦ ਦੀ ਨਮਾਜ਼ ਅਦਾ ਕੀਤੀ ਅਤੇ ਇੱਕ ਦੂਸਰੇ ਨੂੰ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਤੇ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਸਮੁੱਚੇ ਮੁਸਲਮਾਨ ਭਾਈਚਾਰੇ ਨੂੰ ਪਵਿੱਤਰ ਈਦ ਉਲ ਫਿਤਰ ਦੇ ਤਿਉਹਾਰ ਦੀ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਆਪਸੀ ਪ੍ਰੇਮ-ਪਿਆਰ ਨਾਲ ਰਲ਼-ਮਿਲ ਕੇ ਮਨਾਉਣੇ ਚਾਹੀਦੇ ਹਨ।

ਇਸ ਮੌਕੇ ਉਨਾਂ ਮੁਸਲਮਾਨ ਭਾਈਚਾਰੇ ਦੀਆਂ ਮੁਸ਼ਕਲਾਂ ਵੀ ਸੁਣੀਆਂ ਇਸੇ ਤਰ੍ਹਾਂ ਈਦਗਾਹ ਮਸਜਿਦ ਅਹੀਆਪੁਰ ਤੇ ਮਸਜਿਦ ਅਨਰਾਰੀ ਦਾ ਵਿਖੇ ਵੀ ਵੱਡੀ ਗਿਣਤੀ ਦੌਰਾਨ ਇਕੱਤਰ ਹੋਏ ਮੁਸਲਮਾਨ ਭਾਈਚਾਰੇ ਵੱਲੋਂ ਈਦ ਦੀ ਨਮਾਜ਼ ਅਦਾ ਕੀਤੀ ਗਈ ਅਤੇ ਇੱਕ ਦੂਸਰੇ ਨੂੰ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੱਤੀ।

ਦੂਜੇ ਪਾਸੇ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਅਕਾਲੀ ਆਗੂ ਮਨਜੀਤ ਸਿੰਘ ਦਸੂਹਾ, ਸਾਬਕਾ ਚੇਅਰਮੈਨ ਹਰਮੀਤ ਸਿੰਘ ਔਲਖ, ਆਪ ਦੇ ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਯੂਥ ਦਲਿਤ ਆਗੂ ਸਰਬਜੀਤ ਸਿੰਘ ਮੋਮੀ, ਨਗਰ ਕੌਂਸਲ ਟਾਂਡਾ ਦੇ ਪ੍ਰਧਾਨ ਗੁਰਸੇਵਕ ਮਾਰਸ਼ਲ, ਕੌਂਸਲਰ ਹਰੀ ਕ੍ਰਿਸ਼ਨ ਸੈਣੀ ਨੇ ਵੀ ਸਮੂਹ ਮੁਸਲਮਾਨ ਭਾਈਚਾਰੇ ਨੂੰ ਇਸ ਦੇ ਪਵਿੱਤਰ ਤਿਉਹਾਰ ਦੀ ਮੁਬਾਰਕਬਾਦ ਦਿੱਤੀ ਹੈ।
ਇਹ ਵੀ ਪੜ੍ਹੋ- ਅੱਧੀ ਰਾਤੀਂ ਹਸਪਤਾਲ 'ਚ ਲੱਗ ਗਈ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਈਦ-ਉਲ-ਫ਼ਿਤਰ ਮੌਕੇ ਦਿੱਤੀ ਵਧਾਈ
NEXT STORY