ਫਿਲੌਰ (ਅੰਮ੍ਰਿਤ ਭਾਖੜੀ) : ਫਿਲੌਰ ਦੇ ਕਰੀਬੀ ਪਿੰਡ ਚੱਕ ਸਾਹਬੂ ਵਿਖੇ ਖੇਤਾਂ 'ਚ ਪਸ਼ੂਆਂ ਲਈ ਚਾਰਾ ਲੈਣ ਗਏ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਅੱਜ ਦੁਪਹਿਰ 1.30 ਵਜੇ ਦੇ ਕਰੀਬ ਬਜ਼ੁਰਗ ਫੁੰਮਣ ਰਾਮ ਸੰਧੂ (66) ਪੁੱਤਰ ਰਾਮ ਲੋਕ ਸੰਧੂ ਘਰ 'ਚ ਰੱਖੇ ਦੁਧਾਰੂ ਪਸ਼ੂਆਂ ਲਈ ਖੇਤਾਂ 'ਚ ਚਾਰਾ ਲੈਣ ਗਿਆ ਸੀ।
ਇਹ ਵੀ ਪੜ੍ਹੋ : ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ
ਇਸ ਦੌਰਾਨ ਖੇਤਾਂ 'ਚ ਜ਼ਹਿਰੀਲੇ ਸੱਪ ਦੇ ਡੰਗਣ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਹੋ ਗਈ, ਜਿਸ 'ਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਅੱਪਰਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਦੇ ਰਿਸ਼ੇਦਤਾਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਦੀ ਮਾਲੀ ਮਦਦ ਕੀਤੀ ਜਾਵੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ
NEXT STORY