ਜਲੰਧਰ (ਮਹੇਸ਼)-ਜਲੰਧਰ ਬੱਸ ਅੱਡੇ ’ਚ ਸ਼ੁੱਕਰਵਾਰ ਠੰਡ ਕਾਰਨ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਸੂਚਨਾ ਲੋਕਾਂ ਵੱਲੋਂ ਬੱਸ ਅੱਡਾ ਪੁਲਸ ਚੌਕੀ ਨੂੰ ਦਿੱਤੀ ਗਈ। ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਵਿਅਕਤੀ ਦੀ ਪਛਾਣ ਸਬੰਧੀ ਕੋਈ ਦਸਤਾਵੇਜ਼ ਨਾ ਮਿਲਣ ਕਾਰਨ ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਉਸ ਦੀ ਉਮਰ ਕਰੀਬ 60 ਸਾਲ ਦੇ ਲਗਭਗ ਦੱਸੀ ਜਾ ਰਹੀ ਹੈ। ਬੱਸ ਅੱਡਾ ਪੁਲਸ ਚੌਕੀ ਦੇ ਇੰਚਾਰਜ ਮਹਿੰਦਰ ਸਿੰਘ ਨੇ ਦੱਸਿਆ ਕਿ ਲਾਸ਼ 72 ਘੰਟਿਆਂ ਲਈ ਸਿਵਲ ਹਸਪਤਾਲ ਵਿਚ ਰੱਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਵਿਗੜੇਗਾ ਮੌਸਮ! ਆਵੇਗਾ ਭਾਰੀ ਮੀਂਹ ਤੇ ਤੂਫ਼ਾਨ, ਵਿਭਾਗ ਨੇ ਕੀਤੀ 28 ਤਾਰੀਖ਼ ਤੱਕ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚਾਈਨਾ ਡੋਰ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖਮੀ, ਲੱਗੇ 26 ਟਾਂਕੇ
NEXT STORY