ਜਲੰਧਰ, (ਮਹੇਸ਼)- ਰਾਮਾ ਮੰਡੀ-ਹੁਸ਼ਿਆਰਪੁਰ ਰੋਡ ’ਤੇ ਢਿੱਲਵਾਂ ਚੌਕ ਨੇੜੇ ਸੜਕ ਕਰਾਸ ਕਰ ਰਹੀ ਇਕ ਬਜ਼ੁਰਗ ਔਰਤ ਦੀ ਮੋਟਰਸਾਈਕਲ ਦੀ ਟੱਕਰ ਨਾਲ ਮੌਤ ਹੋ ਗਈ। ਹਾਲਾਂਕਿ ਮੋਟਰਸਾਈਕਲ ਚਾਲਕ ਨੇ ਹੀ ਲੋਕਾਂ ਦੀ ਮਦਦ ਨਾਲ ਗੰਭੀਰ ਜ਼ਖਮੀ ਔਰਤ ਨੂੰ ਰਾਮਾ ਮੰਡੀ ਦੇ ਜੌਹਲ ਹਸਪਤਾਲ ਵਿਚ ਪਹੁੰਚਾਇਆ ਸੀ, ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਮਾਮਲੇ ਦੀ ਜਾਂਚ ਕਰ ਰਹੇ ਦਕੋਹਾ (ਨੰਗਲ ਸ਼ਾਮਾ) ਚੌਕੀ ਇੰਚਾਰਜ ਮਦਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਪਛਾਣ 75 ਸਾਲਾ ਬਖਸ਼ੀਸ਼ ਕੌਰ ਪਤਨੀ ਹਰਭਜਨ ਸਿੰਘ ਵਾਸੀ ਦਾਤਾਰ ਨਗਰ ਰਾਮਾ ਮੰਡੀ ਵਜੋਂ ਹੋਈ ਹੈ। ਪੁਲਸ ਮੁਤਾਬਕ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਮੋਟਰਸਾਈਕਲ ਚਾਲਕ ’ਤੇ ਕੋਈ ਵੀ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਪੁਲਸ ਨੇ 174 ਦੀ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਫੇਸਬੁੱਕ 'ਤੇ ਠੱਗਾਂ ਨੇ 1 ਕਰੋੜ ਦੀ ਲਾਟਰੀ ਦੇ ਨਾਂ 'ਤੇ ਠੱਗੇ ਪੰਜਾਬ ਪੁਲਸ ਦੇ ਮੁਲਾਜ਼ਮ
NEXT STORY