ਜਲੰਧਰ (ਚੋਪੜਾ)–ਸੂਬਾ ਚੋਣ ਕਮਿਸ਼ਨ ਨੇ ਜਲੰਧਰ ਜ਼ਿਲ੍ਹੇ ਵਿਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਸੀਨੀਅਰ ਪੀ. ਸੀ. ਐੱਸ. ਅਧਿਕਾਰੀ ਨਯਨ, ਜੁਆਇੰਟ ਸੈਕ੍ਰੇਟਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਪੰਜਾਬ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਹੈ। ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਆਗਾਮੀ 14 ਦਸੰਬਰ ਨੂੰ ਜ਼ਿਲ੍ਹੇ ਦੇ 21 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਅਤੇ 11 ਪੰਚਾਇਤ ਸੰਮਤੀਆਂ ਦੇ ਕੁੱਲ੍ਹ 188 ਜ਼ੋਨਾਂ ਵਿਚ ਚੋਣਾਂ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ: ਪੰਜਾਬ ਦੇ ਰਣਦੀਪ ਸਿੰਘ ਨੇ ਵਿਦੇਸ਼ 'ਚ ਚਮਕਾਇਆ ਨਾਂ, ਕੈਨੇਡਾ 'ਚ ਬਣਿਆ ਪਾਇਲਟ
ਨਯਨ ਨੇ ਦੱਸਿਆ ਕਿ ਚੋਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ, ਸ਼ਿਕਾਇਤ ਜਾਂ ਸੁਝਾਅ ਲਈ ਚੋਣ ਆਬਜ਼ਰਵਰ ਨਾਲ ਈਮੇਲ ਆਈ. ਡੀ. ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਆਬਜ਼ਰਵਰ ਵੱਲੋਂ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਕਮਰਾ ਨੰਬਰ 116 ਵਿਚ ਦੁਪਹਿਰ 2 ਤੋਂ ਸ਼ਾਮ 4 ਵਜੇ ਤਕ ਚੋਣ ਸਬੰਧੀ ਸ਼ਿਕਾਇਤਾਂ ਦੀ ਸੁਣਵਾਈ ਦੀ ਵਿਵਸਥਾ ਵੀ ਕੀਤੀ ਗਈ ਹੈ।
ਵਰਣਨਯੋਗ ਹੈ ਕਿ ਨਯਨ ਬੁੱਧਵਾਰ ਜਲੰਧਰ ਪਹੁੰਚੀ ਅਤੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਕੋਰਟ ਰੂਮ, ਉਪ ਮੰਡਲ ਮੈਜਿਸਟਰੇਟ ਜਲੰਧਰ-2 ਵਿਚ ਪੰਚਾਇਤ ਸੰਮਤੀ ਜਲੰਧਰ ਪੱਛਮੀ ਲਈ ਚੱਲ ਰਹੀ ਨਾਮਜ਼ਦਗੀ ਪ੍ਰਕਿਰਿਆ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਾਮਜ਼ਦਗੀ ਪ੍ਰਕਿਰਿਆ ਦੀ ਪ੍ਰਗਤੀ ਅਤੇ ਪ੍ਰਸ਼ਾਸਨਿਕ ਵਿਵਸਥਾਵਾਂ ਦੀ ਜਾਣਕਾਰੀ ਲਈ ਅਤੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਜਲੰਧਰ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼ ਹੋ ਗਈਆਂ ਹਨ ਅਤੇ ਅਧਿਕਾਰੀਆਂ ਨੂੰ ਨਿਰਪੱਖ, ਸ਼ਾਂਤੀਪੂਰਨ ਅਤੇ ਪਾਰਦਰਸ਼ੀ ਵੋਟਿੰਗ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ! ਵੰਡੇ ਗਏ ਕਰੋੜਾਂ ਰੁਪਏ
ਪੰਜਾਬ ਦੇ ਰਣਦੀਪ ਸਿੰਘ ਨੇ ਵਿਦੇਸ਼ 'ਚ ਚਮਕਾਇਆ ਨਾਂ, ਕੈਨੇਡਾ 'ਚ ਬਣਿਆ ਪਾਇਲਟ
NEXT STORY