ਰਾਹੋਂ ( ਪ੍ਰਭਾਕਰ)- ਥਾਣਾ ਰਾਹੋਂ ਦੇ ਐੱਸ. ਐੱਚ. ਓ. ਚੌਧਰੀ ਵਰਿੰਦਰ ਕੁਮਾਰ ਅਤੇ ਏ. ਐੱਸ. ਆਈ. ਸੁਰਿੰਦਰ ਪਾਲ ਦੀ ਪੁਲਸ ਪਾਰਟੀ ਨੇ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ ਕਰਕੇ ਨਵਾਂਸ਼ਹਿਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਏ. ਐੱਸ. ਆਈ. ਸੁਰਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਮਨਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਜਲਾਹ ਮਾਜਰਾ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਸਾਡੀ ਮੋਟਰ 'ਤੇ ਬਿਜਲੀ ਦਾ ਸਮਰਸੀਬਲ ਬੋਰ ਹੋਇਆ ਹੈ। ਜਿਸ ਦੀਆਂ ਦੀਆਂ ਤਾਰਾਂ ਚੋਰੀ ਕਰਕੇ ਇਕ ਚੋਰ ਜਾ ਰਿਹਾ ਸੀ ਤਾਂ ਉਸ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ: ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ ਭਵਿੱਖਬਾਣੀ
ਉਸ ਦਾ ਨਾਮ ਪਤਾ ਪੁੱਛਣ 'ਤੇ ਉਸ ਨੇ ਆਪਣਾ ਨਾਮ ਜਤਿੰਦਰ ਕੁਮਾਰ ਪੁੱਤਰ ਲਾਲ ਚੰਦ ਵਾਸੀ ਔੜ ਦੱਸਿਆ। ਸੁਰਿੰਦਰ ਪਾਲ ਨੇ ਦੱਸਿਆ ਕਿ ਇਸ ਵਿਅਕਤੀ ਕੋਲੋਂ ਚੋਰੀ ਕੀਤੀਆਂ ਹੋਈਆਂ ਤਾਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੱਜ ਇਸ ਨੂੰ ਨਵਾਂਸ਼ਹਿਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ ਰੇਲਵੇ ਟਰੈਕ 'ਤੇ ਵਾਪਰਿਆ ਦਰਦਨਾਕ ਹਾਦਸਾ! ਦੋ ਪ੍ਰਵਾਸੀ ਮਜ਼ਦੂਰਾਂ ਦੀ ਭਿਆਨਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵਿਆਹਾਂ ਦੀਆਂ ਸ਼ੂਟਿੰਗਾਂ ਲਈ ਵਰਤੀ ਜਾ ਰਹੀ ਪੰਜਾਬ ਪੁਲਸ, ਕਾਨੂੰਨ ਵਿਵਸਥਾ ਰੱਬ ਆਸਰੇ: ਪਰਗਟ ਸਿੰਘ
NEXT STORY