ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਟਾਂਡਾ ਪੁਲਸ ਨੇ ਬਿਜਲੀ ਮੁਲਾਜ਼ਮ ਨਾਲ ਦੁਰਵਿਵਹਾਰ ਕਰਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਇਕ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਬਿਜਲੀ ਘਰ ਕੰਧਾਲਾ ਜੱਟਾਂ ਵਿਖੇ ਤੈਨਾਤ ਸਹਾਇਕ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਗੁਰਦੀਪ ਸਿੰਘ ਏ. ਏ. ਈ.ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਆਪਣੇ ਬਿਆਨਾਂ 'ਚ ਗੁਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਜੋੜਾਂ ਨਾਲ ਸਬੰਧਤ ਇਕ ਵਿਅਕਤੀ ਨੇ ਉਸ ਨਾਲ ਡਿਊਟੀ ਦੌਰਾਨ ਫੋਨ 'ਤੇ ਦੁਰਵਿਵਹਾਰ ਕਰਦੇ ਹੋਏ ਜਾਨੋਂ ਮਾਰਨ ਦੀ ਧਮਕੀਆਂ ਦਿੱਤੀਆਂ ਹਨ ਅਤੇ ਉਸ ਦੇ ਸਰਕਾਰੀ ਕੰਮ 'ਚ ਰੁਕਾਵਟ ਪਾਈ ਹੈ।
ਬੀਬੀ ਜਗੀਰ ਕੌਰ ਨੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
NEXT STORY