ਜਲੰਧਰ (ਸੁਧੀਰ)–ਜਲੰਧਰ-ਫਗਵਾੜਾ ਹਾਈਵੇਅ ’ਤੇ ਬਣੇ ਫਲੈਟਾਂ ਵਿਚੋਂ ਸ਼ੱਕੀ ਹਾਲਾਤ ਵਿਚ ਲਾਪਤਾ ਹੋਏ ਵਕੀਲ ਦੇ ਅਗਵਾ ਤੋਂ ਬਾਅਦ ਕਤਲ ਦੇ ਮਾਮਲੇ ਨੂੰ ਲਗਭਗ 11 ਦਿਨ ਬੀਤ ਜਾਣ ਦੇ ਬਾਅਦ ਵੀ ਪੁਲਸ ਵਕੀਲ ਦੀ ਲਾਸ਼ ਬਰਾਮਦ ਨਹੀਂ ਕਰ ਸਕੀ। ਦੂਜੇ ਪਾਸੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਸਨਸਨੀਖੇਜ਼ ਮਾਮਲੇ ਨੂੰ ਅੰਜਾਮ ਦੇਣ ਵਾਲੇ ਗੁਜਰਾਤ ਤੋਂ ਫੜੇ ਗਏ ਮੁੱਖ ਮੁਲਜ਼ਮ ਤੋਂ ਪੁਲਸ ਵਕੀਲ ਅਤੇ ਔਰਤ ਦੀਆਂ ਲਾਸ਼ਾਂ ਬਾਰੇ ਪੁੱਛਗਿੱਛ ਕਰ ਰਹੀ ਹੈ। ਪੁਲਸ ਨੂੰ ਫੜੇ ਗਏ ਮੁਲਜ਼ਮ ਅਤੇ ਉਸਦੇ ਕੁਝ ਹੋਰ ਸਾਥੀਆਂ ਤੋਂ ਕਈ ਅਹਿਮ ਸੁਰਾਗ ਮਿਲੇ ਹਨ।
ਇਹ ਵੀ ਪੜ੍ਹੋ: Punjab: ਦੋਸਤਾਂ ਨਾਲ ਨਦੀ 'ਚ ਨਹਾਉਣ ਗਏ ਮਾਪਿਆਂ ਦੇ ਇਕਲੌਤੇ ਪੁੱਤ ਨਾਲ ਵਾਪਰੀ ਅਣਹੋਣੀ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਫੜੇ ਗਏ ਮੁਲਜ਼ਮ ਅਤੇ ਉਸ ਦੇ ਕੁਝ ਸਾਥੀਆਂ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਲੁਧਿਆਣਾ ਦੇ ਗੰਦੇ ਨਾਲੇ, ਦਰਿਆ ਜਾਂ ਕਿਸੇ ਨਹਿਰ ਜਾਂ ਹੋਰ ਥਾਂ ’ਤੇ ਦਬਾਈਆਂ ਹੋਈਆਂ ਹਨ। ਫਿਲਹਾਲ ਪੁਲਸ ਇਸ ਮਾਮਲੇ ਦੀ ਕਈ ਹੋਰ ਪਹਿਲੂਆਂ ਤੋਂ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਸੂਤਰਾਂ ਮੁਤਾਬਕ ਇਸ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹੋਰ ਫ਼ਰਾਰ ਮੁਲਜ਼ਮਾਂ ਦੀ ਭਾਲ ਵਿਚ ਪੁਲਸ ਟੀਮਾਂ ਪੰਜਾਬ, ਬਿਹਾਰ ਅਤੇ ਯੂ. ਪੀ. ਲਈ ਰਵਾਨਾ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਪੁਲਸ ਨੂੰ ਕਈ ਅਹਿਮ ਸੁਰਾਗ ਮਿਲੇ ਹਨ।
ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ : ਪੁਲਸ ਕਮਿਸ਼ਨਰ ਧਨਪ੍ਰੀਤ ਕੌਰ
ਦੂਜੇ ਪਾਸੇ ਸੰਪਰਕ ਕਰਨ ’ਤੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਮਾਮਲੇ ਨੂੰ ਟ੍ਰੇਸ ਕਰਨ ਲਈ ਕਮਿਸ਼ਨਰੇਟ ਅਤੇ ਫਗਵਾੜਾ-ਕਪੂਰਥਲਾ ਪੁਲਸ ਸਾਂਝੇ ਤੌਰ ’ਤੇ ਕੰਮ ਕਰ ਰਹੀ ਹੈ। ਫਿਲਹਾਲ ਪੁਲਸ ਨੇ ਇਸ ਮਾਮਲੇ ਵਿਚ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਡੇਰਾ ਬਿਆਸ ਜਾਣ ਵਾਲੀ ਸੰਗਤ ਦੇਵੇ ਧਿਆਨ, ਹੋਇਆ ਵੱਡਾ ਐਲਾਨ, ਇਨ੍ਹਾਂ ਤਾਰੀਖ਼ਾਂ ਨੂੰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕੀਤੀ 13 ਲੱਖ ਰੁਪਏ ਦੀ ਠੱਗੀ, ਔਰਤ ਖ਼ਿਲਾਫ਼ ਮਾਮਲਾ ਦਰਜ
NEXT STORY