ਸ੍ਰੀ ਕੀਰਤਪੁਰ ਸਾਹਿਬ (ਬਾਲੀ)-10 ਸਤੰਬਰ 2025 ਨੂੰ ਸ੍ਰੀ ਕੀਰਤਪੁਰ ਸਾਹਿਬ ਨਾਲ ਲੱਗਦੇ ਚੰਗਰ ਇਲਾਕੇ ਦੇ ਪਿੰਡ ਚੀਕਣਾ ਵਿਚ ਪਰਿਵਾਰਕ ਵਿਵਾਦ ਦੇ ਚਲਦੇ ਸਾਬਕਾ ਫ਼ੌਜੀ ਗੁਰਪ੍ਰੀਤ ਸਿੰਘ ਨਿਵਾਸੀ ਪਿੰਡ ਬਲੌਲੀ ਵੱਲੋਂ ਆਪਣੇ ਜੀਜੇ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਗੋਲ਼ੀ ਚਲਾਉਣ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਕੀਰਤਪੁਰ ਸਾਹਿਬ ਪੁਲਸ ਵੱਲੋਂ ਗੁਰਪ੍ਰੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਘਟਨਾ ਵਿਚ 34 ਸਾਲਾ ਵਿਕਰਮ ਸਿੰਘ ਪੁੱਤਰ ਭਜਨ ਸਿੰਘ ਨਿਵਾਸੀ ਪਿੰਡ ਚੀਕਣਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ ਜਦਕਿ ਦੋਸ਼ੀ ਗੁਰਪ੍ਰੀਤ ਸਿੰਘ ਘਟਨਾ ਤੋਂ ਬਾਅਦ ਹੀ ਫਰਾਰ ਚੱਲ ਰਿਹਾ ਸੀ, ਜਿਸ ਨੂੰ ਕੀਰਤਪੁਰ ਸਾਹਿਬ ਪੁਲਸ ਵੱਲੋਂ ਤਕਰੀਬਨ 6 ਮਹੀਨੇ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ ਪਲਾਨਿੰਗ, ਦੋਸਤ ਨੇ ਕੀਤਾ ਸੀ...
ਜਾਣਕਾਰੀ ਦਿੰਦੇ ਥਾਣਾ ਮੁਖੀ ਸ੍ਰੀ ਕੀਰਤਪੁਰ ਸਾਹਿਬ ਇੰਸਪੈਕਟਰ ਜਤਿਨ ਕਪੂਰ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਪੁਲਸ ਵੱਲੋਂ ਗੁਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਸੀ ਪਰ ਉਹ ਪੁਲਸ ਦੇ ਹੱਥ ਨਹੀਂ ਲੱਗ ਰਿਹਾ ਸੀ। ਇਸ ਦੌਰਾਨ ਕੀਰਤਪੁਰ ਸਾਹਿਬ ਪੁਲਸ ਨੇ ਗੁਰਪ੍ਰੀਤ ਸਿੰਘ ਨੂੰ ਕੱਲ ਸ੍ਰੀ ਆਨੰਦਪੁਰ ਸਾਹਿਬ ਤੋਂ ਗ੍ਰਿਫਤਾਰ ਕਰ ਲਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਇਕ ਹੋਰ ਸਰਪੰਚ ਦੀ ਹਮਲੇ ਪਿੱਛੋਂ ਹੋਈ ਮੌਤ
ਇਸ ਤੋਂ ਬਾਅਦ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਅਤੇ ਉਸ ਤੋਂ ਵਾਰਦਾਤ ਵਿਚ ਵਰਤਿਆ ਗਿਆ ਅਸਲਾ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਕੋਲ ਇਸ ਅਸਲੇ ਦਾ ਕੋਈ ਲਾਇਸੈਂਸ ਨਹੀਂ ਹੈ ਅਤੇ ਵਾਰਦਾਤ ਵਿਚ ਵਰਤਿਆ ਗਿਆ ਅਸਲਾ ਗੈਰ-ਕਾਨੂੰਨੀ ਹੈ। ਇਸ ਤੋਂ ਬਾਅਦ ਦੋਸ਼ੀ ਨੂੰ ਮੁੜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਪੁਲਸ ਰਿਮਾਂਡ ਲਿਆ ਗਿਆ ਹੈ। ਇਸ ਦੌਰਾਨ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਸ ਨੇ ਇਹ ਗੈਰ-ਕਾਨੂੰਨੀ ਅਸਲਾ ਕਿੱਥੋਂ ਪ੍ਰਾਪਤ ਕੀਤਾ ਅਤੇ ਇਸ ਵਾਰਦਾਤ ਵਿਚ ਉਸ ਦੇ ਨਾਲ ਹੋਰ ਕੌਣ-ਕੌਣ ਸ਼ਾਮਲ ਸੀ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਿਆਸੀ ਪਾਰਟੀਆਂ 'ਚ ਬਦਲੇ ਜਾ ਸਕਦੇ ਨੇ ਸਮੀਕਰਨ, ਧੜੇਬਾਜ਼ੀ ਵੱਡੀ ਚੁਣੌਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ’ਚ ਮੁੜ ਖ਼ੁਸ਼ਹਾਲੀ ਵਾਲਾ ਬਾਦਲ ਯੁੱਗ ਵਾਪਸ ਆਵੇਗਾ: ਹਰਸਿਮਰਤ ਬਾਦਲ
NEXT STORY