ਜਲੰਧਰ : ਜੰਗ ਦੇ ਸੰਕਟ ਝੱਲ ਰਹੇ ਇਜ਼ਰਾਈਲ ਨੇ ਆਪਣੀਆਂ ਕਈ ਤਬਾਹ ਹੋ ਚੁੱਕੇ ਕਈ ਢਾਂਚਿਆਂ ਨੂੰ ਦੁਬਾਰਾ ਖੜ੍ਹਾ ਕਰਨ ਲਈ ਭਾਰਤੀ ਕਾਮਿਆਂ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਇਜ਼ਰਾਈਲ ਜਾਣ ਲਈ ਦੇਸ਼ ਦੇ ਦੋ ਰਾਜਾਂ ਉੱਤਰ ਪ੍ਰਦੇਸ਼ (ਯੂ.ਪੀ.) ਅਤੇ ਹਰਿਆਣਾ ਦੇ ਕਾਮਿਆਂ ਨੇ ਜੰਗਗ੍ਰਸਤ ਇਜ਼ਰਾਈਲ ਵਿਚ ਸੇਵਾਵਾਂ ਦੇਣ ਦੀ ਇੱਛਾ ਪ੍ਰਗਟਾਈ ਹੈ ਅਤੇ ਇਨ੍ਹਾਂ ਦੀਆਂ ਅਰਜ਼ੀਆਂ ਦੀ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਅਹਿਮ ਖ਼ਬਰ-ਮਾਊਂਟ ਲੇਵੋਟੋਬੀ ਜਵਾਲਾਮੁਖੀ ਸਰਗਰਮ, ਸੁਰੱਖਿਅਤ ਥਾਂਵਾਂ 'ਤੇ ਪਹੁੰਚਾਏ ਗਏ 6,500 ਲੋਕ (ਤਸਵੀਰਾਂ)
ਹਾਲਾਂਕਿ, ਨੌਕਰੀਆਂ ਲਈ ਜੰਗ ਵਾਲੇ ਇਲਾਕਿਆਂ ਵਿੱਚ ਜਾਣ ਵਾਲੇ ਭਾਰਤੀ ਕਾਮਿਆਂ ਦੀ ਸੁਰੱਖਿਆ ਨੂੰ ਲੈ ਕੇ ਹੁਣ ਕਈ ਸਵਾਲ ਖੜ੍ਹੇ ਹੋ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਕਾਮਿਆਂ ਨੂੰ ਇਜ਼ਰਾਈਲ ਭੇਜਣ ਦੀ ਪ੍ਰਕਿਰਿਆ ਵਿਚ ਉਨ੍ਹਾਂ ਦੀ ਸੁਰੱਖਿਆ ਦੇ ਪਹਿਲੂਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਸ ਹਫਤੇ ਭਰਤੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਅਤੇ ਕਈ ਸ਼ਹਿਰਾਂ 'ਚ ਇੰਟਰਵਿਊ ਲਈ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਨਰਿੰਦਰ ਸਿਨੇਮਾ ਨੇੜੇ ਇਕ ਪ੍ਰਾਈਵੇਟ ਆਫ਼ਿਸ ਤੋਂ ਚੱਲਦੀ ਸੀ ਸਮਾਰਟ ਸਿਟੀ ਦੇ ਭ੍ਰਿਸ਼ਟਾਚਾਰ ਦੀ ਖੇਡ
NEXT STORY