ਦਸੂਹਾ (ਝਾਵਰ, ਨਾਗਲਾ)- ਆਬਕਾਰੀ ਵਿਭਾਗ ਦੁਆਰਾ ਬਿਆਸ ਦਰਿਆ ਦੇ ਮੰਡ ਇਲਾਕੇ ਵਿੱਚੋਂ ਇਕ ਵੱਡੇ ਪੱਧਰ 'ਤੇ ਸਰਚ ਆਪਰੇਸ਼ਨ ਕਰਕੇ 8500 ਕਿਲੋ ਲਾਹਣ 17 ਤਰਪਾਲਾਂ, ਦੋ ਲੋਹੇ ਦੇ ਡਰੰਮ ਇਕ ਕਿਸ਼ਤੀ ਪਲਾਸਟਿਕ ਦੀਆਂ ਪਾਈਪਾਂ ਅਤੇ ਨਾਜਾਇਜ਼ ਸ਼ਰਾਬ ਬਣਾਉਣ ਵਾਲੀਆਂ ਹੋਰ ਵਸਤੂਆਂ ਨੂੰ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ।
ਜ਼ਿਲ੍ਹਾ ਹੁਸ਼ਿਆਰਪੁਰ ਦੇ ਅਸਿਸਟੈਂਟ ਐਕਸਾਈਜ਼ ਕਮਿਸ਼ਨਰ ਹਨੂਵੰਤ ਸਿੰਘ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਆਬਕਾਰੀ ਵਿਭਾਗ ਦੇ ਈ. ਟੀ. ਓ. ਪ੍ਰੀਤ ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸੂਹਾ ਦੇ ਆਬਕਾਰੀ ਇੰਸਪੈਕਟਰ ਨਰੇਸ਼ ਸਹੋਤਾ ਇੰਸਪੈਕਟਰ ਲਵਪ੍ਰੀਤ ਸਿੰਘ ਇੰਸਪੈਕਟਰ ਰਸ਼ਪਾਲ ਸਿੰਘ ਅਤੇ ਹੋਰ ਆਬਕਾਰੀ ਅਧਿਕਾਰੀ ਅਤੇ ਪੁਲਸ ਮੁਲਾਜ਼ਮਾਂ ਨੇ ਅੱਜ ਸਵੇਰੇ 8 ਵਜੇ ਸਰਚ ਆਪਰੇਸ਼ਨ ਚਲਾਇਆ।
ਇਹ ਵੀ ਪੜ੍ਹੋ- ਭੰਡਾਰਿਆਂ ਮੌਕੇ ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ਬਰ
ਇਸ ਸਬੰਧੀ ਜਾਣਕਾਰੀ ਦਿੰਦੇ ਦਸੂਹਾ ਦੇ ਇੰਚਾਰਜ ਨਰੇਸ਼ ਸਹੋਤਾ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਲਾਹਣ ਬਰਾਮਦ ਕਰਨ ਲਈ ਬੇੜੀਆਂ ਦੀ ਵਰਤੋਂ ਵੀ ਕਰਨੀ ਪਈ ਅਤੇ ਘੱਟੋ-ਘੱਟ ਅੱਠ ਘੰਟੇ ਇਹ ਸਰਚ ਆਪਰੇਸ਼ਨ ਜਾਰੀ ਰਿਹਾ। ਉਨ੍ਹਾਂ ਕਿਹਾ ਕਿ ਇਸ ਖ਼ਤਰੇ ਭਰੇ ਇਲਾਕੇ ਵਿੱਚ ਆਬਕਾਰੀ ਵਿਭਾਗ ਦੇ ਮੁਲਾਜ਼ਮਾਂ ਨੇ ਦਰਿਆ ਵਿੱਚੋਂ ਵੀ ਡਰੰਮਾਂ ਵਿਚ ਪਈ ਲਾਹਣ ਵੀ ਬਰਾਮਦ ਕੀਤੀ ਜਦਕਿ ਨਾਜਾਇਜ਼ ਸ਼ਰਾਬ ਦੇ ਸਮੱਗਲਰਾਂ ਜੋ ਇਸ ਇਲਾਕੇ ਵਿੱਚ ਆ ਕੇ ਨਾਜਾਇਜ਼ ਜਹਰੀਲੀ ਸ਼ਰਾਬ ਕੱਢ ਦੇ ਹਨ, ਉਨ੍ਹਾਂ ਨੂੰ ਫੜਨ ਦੀ ਭਰਪੂਰ ਕੋਸ਼ਿਸ਼ ਕੀਤੀ ਗਈ ਪਰ ਉਹ ਬੇੜੀਆਂ ਰਾਹੀਂ ਭੱਜਣ ਵਿੱਚ ਸਫ਼ਲ ਹੋ ਗਏ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਬਿਆਸ ਦਰਿਆ ਮੰਡ ਇਲਾਕੇ ਵਿੱਚ ਨਾਜਾਇਜ਼ ਸ਼ਰਾਬ ਦੇ ਸਮੱਗਲਰਾਂ ਨੂੰ ਫੜਨ ਅਤੇ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕਰਨ ਦੇ ਲਈ ਸਰਚ ਆਪਰੇਸ਼ਨ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਇਹ ਸਾਰੀ ਲਾਹਣ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਪੁਲਸ ਥਾਣਿਆਂ ਲਈ ਖ਼ਤਰੇ ਦੀ ਘੰਟੀ, ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਾਹਨ ਚਾਲਕਾਂ ਲਈ ਅਹਿਮ ਖ਼ਬਰ, ਹੁਣ ਆਵੇਗੀ ਸ਼ਾਮਤ
NEXT STORY