ਜਲੰਧਰ (ਸੋਨੂੰ)- ਆਬਕਾਰੀ ਵਿਭਾਗ ਦੀ ਟੀਮ ਨੇ ਜਲੰਧਰ ਸ਼ਹਿਰ ਦੇ ਸ਼੍ਰੀ ਰਵਿਦਾਸ ਚੌਕ ਨੇੜੇ ਇਕ ਦੁਕਾਨ 'ਚ ਸਟੋਰ ਕੀਤੀ ਗਈ ਗੈਰ-ਕਾਨੂੰਨੀ ਸ਼ਰਾਬ ਵਿਰੁੱਧ ਬੀਤੀ ਦੇਰ ਰਾਤ ਇਕ ਵੱਡੀ ਕਾਰਵਾਈ ਕੀਤੀ। ਟੀਮ ਨੇ ਦੁਕਾਨ ਨੂੰ ਸੀਲ (ਫ੍ਰੀਜ਼) ਕਰ ਦਿੱਤਾ ਅਤੇ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ। ਜਾਣਕਾਰੀ ਮੁਤਾਬਕ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਇਕ ਸੂਚਨਾ ਮਿਲੀ ਸੀ ਕਿ ਸ਼੍ਰੀ ਰਵਿਦਾਸ ਚੌਕ ਨੇੜੇ ਇਕ ਸ਼ਰਾਬ ਦੀ ਦੁਕਾਨ 'ਚ ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਸਟੋਰ ਕੀਤੀ ਗਈ ਹੈ। ਜਾਣਕਾਰੀ ਦੇ ਆਧਾਰ 'ਤੇ ਆਬਕਾਰੀ ਟੀਮ ਮੌਕੇ 'ਤੇ ਪਹੁੰਚੀ ਅਤੇ ਦੁਕਾਨ ਦੀ ਜਾਂਚ ਸ਼ੁਰੂ ਕਰ ਦਿੱਤੀ। ਟੀਮ ਨੂੰ ਜਾਂਚ ਦੌਰਾਨ ਵੱਡੀ ਮਾਤਰਾ ਵਿੱਚ ਸ਼ਰਾਬ ਬਰਾਮਦ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
ਆਬਕਾਰੀ ਅਧਿਕਾਰੀਆਂ ਮੁਤਾਬਕ ਜ਼ਬਤ ਕੀਤੀ ਗਈ ਸ਼ਰਾਬ ਦੀ ਗਿਣਤੀ ਅਜੇ ਵੀ ਜਾਰੀ ਹੈ ਅਤੇ ਸ਼ੁਰੂਆਤੀ ਅਨੁਮਾਨਾਂ ਤੋਂ ਪਤਾ ਚੱਲਦਾ ਹੈ ਕਿ ਦੁਕਾਨ 'ਚ 300 ਤੋਂ ਵੱਧ ਸ਼ਰਾਬ ਦੀਆਂ ਪੇਟੀਆਂ ਰੱਖੀਆਂ ਹੋਈਆਂ ਸਨ। ਆਬਕਾਰੀ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਰਿਪੋਰਟ ਸੀਨੀਅਰ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਅਸ਼ਵਨੀ ਸ਼ਰਮਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
NEXT STORY