ਫਗਵਾੜਾ (ਜਲੋਟਾ)- ਕਪੂਰਥਲਾ ਦੀ ਐੱਸ. ਐੱਸ. ਪੀ. ਵਤਸਲਾ ਗੁਪਤਾ ਦੀ ਅਗਵਾਈ ਹੇਠ ਫਗਵਾੜਾ ਪੁਲਸ ਨੇ ਹਾਈਵੇਅ 'ਤੇ ਲੁੱਟਖੋਹ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਉਨ੍ਹਾਂ ਕੋਲੋਂ ਲੁੱਟੇ ਗਏ ਤਿੰਨ ਮੋਟਰਸਾਈਕਲ, ਤਿੰਨ ਮੋਬਾਇਲ ਫੋਨ ਸਮੇਤ 10,000 ਰੁਪਏ ਕੈਸ਼ ਬਰਾਮਦ ਕੀਤੇ ਹਨ।
ਜਾਣਕਾਰੀ ਦਿੰਦੇ ਹੋਏ ਐੱਸ. ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਲੁਟੇਰਿਆਂ ਦੀ ਪਛਾਣ ਅਜੇ ਕੁਮਾਰ ਪੁੱਤਰ ਦਿਨੇਸ਼ ਕੁਮਾਰ ਵਾਸੀ ਚੂਹੇਕਬਾਠ ਥਾਣਾ ਨੂਰਮਹਿਲ ਜ਼ਿਲ੍ਹਾ ਜਲੰਧਰ, ਸੰਨੀ ਪੁੱਤਰ ਦਿਨੇਸ਼ ਕੁਮਾਰ ਵਾਸੀ ਚੂਹੇਕਬਾਠ ਥਾਣਾ ਨੂਰਮਹਿਲ ਜ਼ਿਲ੍ਹਾ ਜਲੰਧਰ, ਜਸਕਰਨ ਸਿੰਘ ਉਰਫ਼ ਕਰਨ ਪੁੱਤਰ ਗੁਰਮੁਖ ਸਿੰਘ ਵਾਸੀ ਬਿਲਗਾ ਜ਼ਿਲ੍ਹਾ ਜਲੰਧਰ, ਸਮੀਰ ਪੁੱਤਰ ਤ੍ਰਿਲੋਕ ਵਾਸੀ ਘੁਮਟਾਲੀ ਬਿਲਗਾ ਜ਼ਿਲ੍ਹਾ ਜਲੰਧਰ ਅਤੇ ਕਵਿਤਾ ਪਤਨੀ ਪ੍ਰਕਾਸ਼ ਵਾਸੀ ਗਿਲਾ ਥਾਣਾ ਕੈਂਟ ਜਲੰਧਰ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਕੋਲੋਂ ਤਿੰਨ ਮੋਟਰਸਾਈਕਲ, ਤਿੰਨ ਮੋਬਾਇਲ ਫੋਨ ਸਮੇਤ 10,000 ਰੁਪਏ ਕੈਸ਼ ਬਰਾਮਦ ਕੀਤੇ ਹੈ। ਪੁਲਸ ਦੋਸ਼ੀ ਲੁਟੇਰਿਆਂ ਤੋਂ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਸ ਰਿਮਾਂਡ 'ਤੇ ਲਿਆ ਜਾਵੇਗਾ। ਪੁਲਸ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- CM ਭਗਵੰਤ ਮਾਨ ਦੀ ਅਪੀਲ, ਮੁਫ਼ਤ ਬਿਜਲੀ ਲੈਣ ਵਾਲੇ ਕਿਸਾਨ ਖੇਤਾਂ 'ਚ ਜ਼ਰੂਰ ਲਗਾਉਣ 4-4 ਰੁੱਖ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
CM ਭਗਵੰਤ ਮਾਨ ਦੀ ਅਪੀਲ, ਮੁਫ਼ਤ ਬਿਜਲੀ ਲੈਣ ਵਾਲੇ ਕਿਸਾਨ ਖੇਤਾਂ 'ਚ ਜ਼ਰੂਰ ਲਗਾਉਣ 4-4 ਰੁੱਖ਼
NEXT STORY