ਜਲੰਧਰ (ਸੁਧੀਰ)- ਸਮਾਜ ਵਿਰੋਧੀ ਅਨਸਰਾਂ 'ਤੇ ਸ਼ਿਕੰਜਾ ਕੱਸਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਸ ਨੇ ਬੁੱਧਵਾਰ ਨੂੰ ਲੋਕਾਂ ਤੋਂ ਜਬਰੀ ਵਸੂਲੀ ਕਰਨ, ਧਮਕੀਆਂ ਦੇਣ ਅਤੇ ਲੁੱਟਣ ਵਾਲੇ ਤਿੰਨ ਮੈਂਬਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਗਿਰੋਹ ਲੋਕਾਂ ਤੋਂ ਜਾਅਲੀ ਐਕਸੀਡੈਂਟ ਨੂੰ ਅੰਜਾਮ ਦੇ ਕੇ ਪੈਸੇ ਵਸੂਲ ਰਿਹਾ ਹੈ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਦੋਸ਼ੀਆਂ ਨੂੰ ਫੜਨ ਲਈ ਪੁਲਸ ਪਾਰਟੀਆਂ ਦਾ ਗਠਨ ਕੀਤਾ ਗਿਆ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਇਸ ਤਿੰਨ ਮੈਂਬਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਅਜੇ ਕੁਮਾਰ ਪੁੱਤਰ ਵਿੱਕੀ ਵਾਸੀ ਭੂਰ ਮੰਡੀ ਜਲੰਧਰ ਛਾਉਣੀ, ਰਾਹੁਲ ਪੁੱਤਰ ਕਿਰਪਾਲ ਸਿੰਘ ਵਾਸੀ ਪੱਟੀ ਵਾਸੀ ਨੰਗਲ ਸ਼ਾਮਾ ਦਸਮੇਸ਼ ਨਗਰ ਜਲੰਧਰ ਅਤੇ ਰਾਹੁਲ ਪੁੱਤਰ ਜਸਵਿੰਦਰ ਸਿੰਘ ਵਾਸੀ ਜਲੰਧਰ ਕੈਂਟ ਪੀ. ਏ. ਪੀ. ਕੰਪਲੈਕਸ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਹ ਅਪਰਾਧੀ ਗਿਰੋਹ ਲੋਕਾਂ ਨੂੰ ਡਰਾ ਧਮਕਾ ਕੇ ਲੁੱਟਣ ਵਿੱਚ ਲੱਗਾ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਥਾਣਾ ਰਾਮਾ ਮੰਡੀ ਜਲੰਧਰ ਵਿਖੇ ਐੱਫ਼. ਆਈ. ਆਰ. 16 ਜਨਵਰੀ ਅਧੀਨ 387,341,34 ਆਈ. ਪੀ. ਸੀ. ਦਰਜ ਕੀਤੀ ਗਈ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਫਰਜ਼ੀ ਹਾਦਸਿਆਂ ਨੂੰ ਅੰਜਾਮ ਦੇ ਕੇ ਲੋਕਾਂ ਤੋਂ ਪੈਸੇ ਵਸੂਲਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਹ ਗਰੋਹ ਜਲੰਧਰ ਦੇ ਵੱਖ-ਵੱਖ ਖੇਤਰਾਂ ਵਿੱਚ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ।
ਇਹ ਵੀ ਪੜ੍ਹੋ : ਅੰਗੀਠੀ ਬਾਲ ਕੇ ਸੁੱਤੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਦਮ ਘੁੱਟਣ ਨਾਲ ਮਹਿਲਾ ਦੀ ਮੌਤ
ਪੁਲਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਗਿਰੋਹ ਕੋਲੋਂ ਇਕ ਕਾਰ ਟੋਇਟਾ ਇਨੋਵਾ ਨੰਬਰ ਪੀ. ਬੀ.08-ਡੀ. ਜੀ.-8120 ਸਮੇਤ ਕੁਝ ਨਕਦੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਗਰੋਹ ਸੰਘਣੀ ਆਬਾਦੀ ਵਾਲੇ ਇਲਾਕਿਆਂ ਵਿੱਚ ਸਰਗਰਮ ਸੀ ਅਤੇ ਪੀ. ਏ. ਪੀ. ਲਾਈਟਾਂ, ਪਰਾਗਪੁਰ, ਮੈਰੀਟਨ ਹੋਟਲ ਦੇ ਆਲੇ-ਦੁਆਲੇ ਅਤੇ ਹੋਰ ਵਾਰਦਾਤਾਂ ਵਿੱਚ ਸ਼ਾਮਲ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਖ਼ੁਲਾਸੇ ਕੀਤੇ ਜਾਣਗੇ।
ਇਹ ਵੀ ਪੜ੍ਹੋ : ਜਲੰਧਰ 'ਚ ਨਸ਼ੇ 'ਚ ਟੱਲੀ ਦੋ ਕੁੜੀਆਂ ਦਾ ਬੱਸ ਸਟੈਂਡ 'ਤੇ ਹੰਗਾਮਾ, ਆਪਸ 'ਚ ਭਿੜੀਆਂ, ਛੁਡਾਉਣ ਗਏ ਲੋਕਾਂ ਨੂੰ ਵੱਢੇ ਦੰਦ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੈਨੇਡਾ ’ਚ ਆਮ ਚੋਣਾਂ ਤੋਂ ਪਹਿਲਾਂ ਟਰੂਡੋ ਸਰਕਾਰ ਲਈ ਖ਼ਤਰੇ ਦੀ ਘੰਟੀ, 82 ਫੀਸਦੀ ਲੋਕ ਬੋਲੇ-ਦੇਸ਼ ’ਚ ਆਰਥਿਕ ਮੰਦੀ!
NEXT STORY