ਸੁਲਤਾਨਪੁਰ ਲੋਧੀ/ਜਲੰਧਰ (ਚੰਦਰ)— ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਰਾਜ ਸਭਾ ਮੈਂਬਰ ਲਈ ਚੁਣੇ ਜਾਣ ਤੋਂ ਬਾਅਦ ਕਿਸੇ ਵਿਅਕਤੀ ਵੱਲੋਂ ਉਨ੍ਹਾਂ ਦੇ ਨਾਂ ਦਾ ਟਵਿੱਟਰ ’ਤੇ ਫੇਕ ਅਕਾਊਂਟ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਦੇ ਨਾਂ ਦਾ ਫੇਕ ਅਕਾਊਂਟ ਬਣਾਉਣ ਤੋਂ ਬਾਅਦ ਉਸ ਅਕਾਊਂਟ ’ਤੇ ਗਲਤ ਪੋਸਟ ਵੀ ਕੀਤੀ ਗਈ ਹੈ ਅਤੇ ਸੰਗਤ ਨੂੰ ਗੁੰਮਰਾਹ ਕੀਤਾ ਜਾ ਰਿਹਾ ਸੀ। ਮਾਮਲੇ ਦੀ ਜਾਣਕਾਰੀ ਹੋਣ ਤੋਂ ਬਾਅਦ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸਾਈਬਰ ਸੈੱਲ ਨੂੰ ਇਕ ਲਿਖਤੀ ਸ਼ਿਕਾਇਤ ਕੀਤੀ ਗਈ ਹੈ, ਜਿਸ ਤੋਂ ਬਾਅਦ ਅਕਾਊਂਟ ਦਾ ਫਿਰ ਤੋਂ ਨਾਂ ਤਬਦੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਫਗਵਾੜਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਰੇਲਵੇ ਸਟੇਸ਼ਨ ਨੇੜੇ ਸੁੱਟੀ ਖ਼ੂਨ ਨਾਲ ਲੱਥਪਥ ਲਾਸ਼
ਇਸ ਮਾਮਲੇ ਸਬੰਧੀ ਗੱਲਬਾਤ ਕਰਦੇ ਹੋਏ ਸੰਤ ਸੀਚੇਵਾਲ ਨੇ ਦੱਸਿਆ ਕਿ ਕਿਸੇ ਵਿਅਕਤੀ ਨੇ ਸਾਡਾ ਨਾਂ ਅਤੇ ਉਨ੍ਹਾਂ ਦੀ ਤਸਵੀਰ ਲਗਾ ਕੇ ਟਵਿੱਟਰ ’ਤੇ ਪੇਜ਼ ਚਲਾ ਲਿਆ। ਜਦੋਂ ਇਸ ਸਬੰਧੀ ਸੇਵਾਦਾਰਾਂ ਅਤੇ ਮੈਨੂੰ ਪਤਾ ਲੱਗਾ ਤਾਂ ਫਿਰ ਸਾਈਬਰ ਸੈੱਲ ਦੇ ਨਾਲ ਸੰਪਰਕ ਕੀਤਾ ਗਿਆ। ਉਕਤ ਸ਼ਖ਼ਸ ਦੇ ਵੱਲੋਂ ਕਈ ਟਵੀਟ ਵੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੰਪਰਕ ਕਰਨ ਤੋਂ ਬਾਅਦ ਉਕਤ ਸ਼ਖ਼ਸ ਦਾ ਪਤਾ ਵੀ ਲੱਗ ਗਿਆ ਹੈ ਅਤੇ ਉਸ ਸਬੰਧੀ ਸ਼ਿਕਾਇਤ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਈਬਰ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਬਟਾਲਾ ’ਚ ਵਾਪਰੀ ਬੇਅਦਬੀ ਦੀ ਘਟਨਾ, ਘਰ 'ਚ ਫਟੇ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਘਨਸ਼ਾਮ ਥੋਰੀ ਨੇ ਸਬ-ਰਜਿਸਟਰਾਰ ਨੂੰ ਕਾਲੋਨੀ ਸਬੰਧੀ ਪਲਾਟਾਂ ਦੀ ਰਜਿਸਟਰੀ ਬੰਦ ਕਰਨ ਦੇ ਦਿੱਤੇ ਨਿਰਦੇਸ਼
NEXT STORY