ਜਲੰਧਰ (ਮਹੇਸ਼)— ਆਸਟ੍ਰੇਲੀਆ ਦਾ ਜਾਅਲੀ ਵੀਜ਼ਾ ਲਾ ਕੇ ਇਕ ਟਰੈਵਲ ਏਜੰਟ ਵੱਲੋਂ ਲੱਖਾਂ ਦੀ ਠੱਗੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਲੈ ਕੇ ਜ਼ਿਲ੍ਹਾ ਦਿਹਾਤੀ ਪੁਲਸ ਦੇ ਥਾਣਾ ਪਤਾਰਾ ’ਚ ਮੁਲਜ਼ਮ ਟਰੈਵਲ ਏਜੰਟ ਤਰਸੇਮ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਬੁਟਰ ਸਿਵਿਆਂ ਥਾਣਾ ਮਹਿਤਾ ਜ਼ਿਲ੍ਹਾ ਅੰਮਿ੍ਰਤਸਰ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 420 ਅਤੇ 406 ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਸੁਖਬੀਰ ਨੇ ਘੇਰੀ ਕਾਂਗਰਸ, ਕਿਹਾ-ਪੰਜਾਬ ਦੀ ਜਨਤਾ ਨਾਲ ਕੈਪਟਨ ਕਰ ਰਹੇ ਨੇ ਗੱਦਾਰੀ
ਐੱਸ. ਐੱਚ. ਓ. ਪਤਾਰਾ ਰਛਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡ ਕੋਟਲੀ ਥਾਨ ਸਿੰਘ ਵਾਸੀ ਬਲਜਿੰਦਰ ਕੁਮਾਰ ਪੁੱਤਰ ਰਾਮ ਲੁਭਾਇਆ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਤਰਸੇਮ ਸਿੰਘ ਨਾਮਕ ਟਰੈਵਲ ਏਜੰਟ ਨੇ ਉਸ ਨੂੰ ਆਸਟ੍ਰੇਲੀਆ ਭੇਜਣ ਲਈ ਉਸ ਦਾ ਵੀਜ਼ਾ ਲਗਵਾਇਆ ਸੀ ਅਤੇ ਜਦੋਂ ਉਹ ਵੀਜ਼ਾ ਲੈ ਕੇ ਦਿੱਲੀ ਏਅਰਪੋਰਟ ’ਤੇ ਪੁੱਜਿਆ ਤਾਂ ਉਥੋਂ ਪਤਾ ਲੱਗਾ ਕਿ ਉਸ ਦਾ ਵੀਜ਼ਾ ਜਾਅਲੀ ਹੈ। ਉਸ ਨੇ ਦਿੱਲੀ ਤੋਂ ਵਾਪਸ ਆ ਕੇ ਕਈ ਵਾਰ ਤਰਸੇਮ ਸਿੰਘ ਨਾਲ ਇਸ ਸਬੰਧੀ ਗੱਲ ਕੀਤੀ ਪਰ ਉਸ ਨੇ ਉਸ ਦੀ ਕੋਈ ਸੁਣਵਾਈ ਨਹੀਂ ਕੀਤੀ।
ਇਹ ਵੀ ਪੜ੍ਹੋ : ਟਰੈਕਟਰ ਮਾਰਚ ’ਤੇ ਨਵਜੋਤ ਸਿੱਧੂ ਦਾ ਟਵੀਟ, ਨਿਸ਼ਾਨੇ ’ਤੇ ਲਈ ਕੇਂਦਰ ਸਰਕਾਰ
ਬਲਜਿੰਦਰ ਮੁਤਾਬਕ ਤਰਸੇਮ ਸਿੰਘ ਨੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਕੀਤੀ ਹੈ। ਉਹ ਉਸ ਦੇ ਪੈਸੇ ਵਾਪਸ ਨਹੀਂ ਦੇ ਰਿਹਾ ਹੈ। ਪਤਾਰਾ ਪੁਲਸ ਦਾ ਕਹਿਣਾ ਹੈ ਕਿ ਤਰਸੇਮ ਦੇ ਖਿਲਾਫ ਬਲਜਿੰਦਰ ਦੀ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਉਸ ਦੀ ਗਿ੍ਰਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ। ਪੁਲਸ ਪਾਰਟੀ ਉਸ ਦੀ ਤਲਾਸ਼ ਵਿਚ ਅੰਮਿ੍ਰਤਸਰ ਵੀ ਜਾਵੇਗੀ।
ਇਹ ਵੀ ਪੜ੍ਹੋ : ਕਪੂਰਥਲਾ ਜੇਲ੍ਹ ਸੁਰਖੀਆਂ ’ਚ, ਸਿਮ ਸਪਲਾਈ ਕਰਨ ਵਾਲਿਆਂ ਨੇ ਕੀਤੇ ਵੱਡੇ ਖ਼ੁਲਾਸੇ
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਕਿਸਾਨਾਂ ਵੱਲੋਂ 26 ਦਾ ਟਰੈਕਟਰ ਮਾਰਚ ਹੋਵੇਗਾ ਇਤਿਹਾਸਕ: ਸੰਤ ਤੇਜਾ ਸਿੰਘ ਖੁੱਡਾ
NEXT STORY