ਰੂਪਨਗਰ- ਜ਼ਿਲ੍ਹੇ ਦੇ ਜਨਕ ਪੁਰੀ ਇਲਾਕੇ ਤੋਂ ਇਕ ਸਨਸਨੀਖੇਜ਼ ਵਾਰਦਾਤ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿੱਥੇ ਇਕ ਹੋਟਲ 'ਚ ਖਾਣਾ ਖਾਣ ਗਏ ਪਰਿਵਾਰ 'ਤੇ ਕੁਝ ਨੌਜਵਾਨਾਂ ਨੇ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ। ਇਸ ਮਾਮਲੇ ਦੀ ਸੀ.ਸੀ.ਟੀ.ਵੀ. ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ।
ਜਨਕ ਪੁਰੀ ਦੇ ਸ਼ਿਵਾਲਿਕ ਐਵੇਨਿਊ, ਨੰਗਲ ਦੇ ਰਹਿਣ ਵਾਲੀ ਅਨੂ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਹਿਮਾਚਲ 'ਚ ਇਕ ਬਿਜਲੀ ਦੀਆਂ ਤਾਰਾਂ ਬਣਾਉਣ ਦੀ ਫੈਕਟਰੀ ਹੈ, ਜਿੱਥੇ ਕਮਲ ਸੈਣੀ ਨਾਂ ਦੇ ਵਿਅਕਤੀ ਨੇ ਉਨ੍ਹਾਂ ਦੀ ਫੈਕਟਰੀ ਦੇ ਕਾਮਿਆਂ ਨਾਲ ਕੁੱਟਮਾਰ ਕੀਤੀ ਸੀ, ਜਿਸ ਸਬੰਧੀ ਉਨ੍ਹਾਂ ਊਨਾ ਦੇ ਪੁਲਸ ਸਟੇਸ਼ਨ ਵਿਖੇ ਮਾਮਲਾ ਵੀ ਦਰਜ ਕਰਵਾਇਆ ਸੀ।
![PunjabKesari](https://static.jagbani.com/multimedia/23_19_5781919362-ll.jpg)
ਉਸ ਨੇ ਅੱਗੇ ਦੱਸਿਆ ਕਿ ਇਸ ਮਗਰੋਂ ਬੀਤੀ 7 ਫਰਵਰੀ ਨੂੰ ਜਦੋਂ ਉਹ ਆਪਣੇ ਪਤੀ ਰਾਜੇਸ਼ ਗੁਪਤਾ ਤੇ ਜੇਠ ਮੁਕੇਸ਼ ਬਾਂਸਲ ਨਾਲ ਨੰਗਲ ਦੇ ਇਕ ਹੋਟਲ 'ਚ ਖਾਣਾ ਖਾਣ ਗਈ ਸੀ ਤਾਂ ਉੱਥੋਂ ਖਾਣਾ ਖਾ ਕੇ ਜਦੋਂ ਉਹ ਰਾਤ ਕਰੀਬ 11 ਵਜੇ ਵਾਪਸ ਘਰ ਨੂੰ ਆਉਣ ਲੱਗੇ ਤਾਂ ਕਮਲ ਸੈਣੀ ਨੇ ਆਪਣੇ ਕੁਝ ਸਾਥੀਆਂ ਸਣੇ ਉਨ੍ਹਾਂ ਨੂੰ ਘੇਰ ਲਿਆ ਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ। ਜਦੋਂ ਉਸ ਨੇ ਆਪਣੇ ਪਤੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨਾਲ ਵੀ ਕੁੱਟਮਾਰ ਕੀਤੀ ਗਈ, ਜਿਸ ਮਗਰੋਂ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਇਸ ਮਗਰੋਂ ਮੁਲਜ਼ਮ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ।
![PunjabKesari](https://static.jagbani.com/multimedia/23_19_5764533561-ll.jpg)
ਇਸ ਮਾਮਲੇ 'ਚ ਪੀੜਤ ਪਰਿਵਾਰ ਦੀ ਸ਼ਿਕਾਇਤ 'ਤੇ ਨੰਗਲ ਪੁਲਸ ਸਟੇਸ਼ਨ ਵਿਖੇ ਬੀ.ਐੱਨ.ਐੱਸ. ਦੀ ਧਾਰਾ 115 (2), 74,126(2), 351 (2), 3 (5) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- India's Got Latent 'ਚ ਜਾ ਕੇ ਬੁਰਾ ਫ਼ਸਿਆ ਰਣਵੀਰ ਅਲਾਹਾਬਾਦੀਆ, BPraak ਨੇ ਰੱਦ ਕੀਤਾ Podcast
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਮਿਸ਼ਨਰ ਸਵਪਨ ਸ਼ਰਮਾ ਨੇ ਪੁਲਸ ਸਟੇਸ਼ਨ ਦਾ ਕੀਤਾ ਅਚਨਚੇਤ ਦੌਰਾ, ਜਾਰੀ ਕੀਤੇ ਅਹਿਮ ਨਿਰਦੇਸ਼
NEXT STORY