ਜਲੰਧਰ (ਵਰੁਣ)–26 ਅਗਸਤ ਨੂੰ ਗੁਲਾਬ ਦੇਵੀ ਰੋਡ ਦੇ ਗੁਰੂ ਨਾਨਕ ਨਗਰ ਵਿਚ ਖ਼ੁਦਕੁਸ਼ੀ ਕਰਨ ਵਾਲੇ ਆਟੋ ਚਾਲਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਵੱਲੋਂ ਉਸ ਦੀ ਨਾਮਜ਼ਦ ਪਤਨੀ ਅਤੇ ਉਸ ਦੇ ਪੇਕਿਆਂ ਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਥਾਣਾ ਨੰਬਰ 1 ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪੁਲਸ ਮੁਲਾਜ਼ਮਾਂ ਵਿਚ ਤੂੰ-ਤੂੰ, ਮੈਂ-ਮੈਂ ਵੀ ਹੋਈ। ਪ੍ਰਦਰਸ਼ਨਕਾਰੀਆਂ ਵਿਚੋਂ ਇਕ ਨੇ ਆਪਣੇ ਕੱਪੜੇ ਉਤਾਰ ਦਿੱਤੇ ਅਤੇ ਫਿਰ ਸੜਕ ’ਤੇ ਲੇਟ ਕੇ ਟ੍ਰੈਫਿਕ ਰੋਕ ਦਿੱਤੀ। ਮ੍ਰਿਤਕ ਨੌਜਵਾਨ ਸ਼ੁਭਮ (24) ਨਿਵਾਸੀ ਗੁਰੂ ਨਾਨਕ ਨਗਰ ਦੇ ਪਿਤਾ ਰਾਜਵੰਤ ਅਬਰੋਲ ਨੇ ਦੱਸਿਆ ਕਿ ਪਹਿਲਾਂ ਤਾਂ ਪੁਲਸ ਨੇ ਉਨ੍ਹਾਂ ਨੂੰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦੇ ਕੇ ਬੇਟੇ ਦਾ ਅੰਤਿਮ ਸੰਸਕਾਰ ਕਰਵਾ ਦਿੱਤਾ ਪਰ 13 ਦਿਨ ਬੀਤ ਜਾਣ ਤੋਂ ਬਾਅਦ ਇਕ ਵੀ ਮੁਲਜ਼ਮ ਨੂੰ ਫੜਿਆ ਨਹੀਂ ਗਿਆ। ਉਨ੍ਹਾਂ ਕਿਹਾ ਕਿ ਉਹ ਕਈ ਵਾਰ ਪੁਲਸ ਤੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਚੁੱਕੇ ਹਨ ਪਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ। ਅਜਿਹੇ ਵਿਚ ਉਨ੍ਹਾਂ ਨੂੰ ਪ੍ਰਦਰਸ਼ਨ ਕਰਨਾ ਪਿਆ।
ਇਹ ਵੀ ਪੜ੍ਹੋ- ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨਾਂ ਲਈ ਅਹਿਮ ਖ਼ਬਰ, ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਮਾਨ ਸਰਕਾਰ
ਸ਼ੁਭਮ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਪ੍ਰਦਰਸ਼ਨਕਾਰੀਆਂ ਨੇ ਥਾਣੇ ਦੇ ਬਾਹਰ ਜੰਮ ਕੇ ਆਪਣੀ ਭੜਾਸ ਕੱਢੀ। ਇਸ ਦੌਰਾਨ ਉਨ੍ਹਾਂ ਨੇ ਥਾਣੇ ਦਾ ਦਰਵਾਜ਼ਾ ਬੰਦ ਕਰ ਦਿੱਤਾ ਪਰ ਉਸੇ ਸਮੇਂ ਪੁਲਸ ਕਰਮਚਾਰੀਆਂ ਨੇ ਦਰਵਾਜ਼ਾ ਖੋਲ੍ਹ ਦਿੱਤਾ ਅਤੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਇਸੇ ਵਿਚਕਾਰ ਪੁਲਸ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਿਚ ਬਹਿਸ ਛਿੜ ਗਈ। ਭੜਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਕੱਪੜੇ ਪਾੜ ਕੇ ਉਤਾਰ ਦਿੱਤੇ। ਇਸ ਤੋਂ ਬਾਅਦ ਉਨ੍ਹਾਂ ਹੋਰਨਾਂ ਪ੍ਰਦਰਸ਼ਨਕਾਰੀਆਂ ਨਾਲ ਸੜਕ ’ਤੇ ਲੇਟ ਕੇ ਟ੍ਰੈਫਿਕ ਜਾਮ ਕਰ ਦਿੱਤਾ। ਲਗਭਗ ਇਕ ਘੰਟੇ ਤਕ ਸੜਕ ’ਤੇ ਹੰਗਾਮਾ ਹੁੰਦਾ ਰਿਹਾ, ਜਿਸ ਤੋਂ ਬਾਅਦ ਪੁਲਸ ਵੱਲੋਂ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦੇਣ ’ਤੇ ਧਰਨਾ ਚੁੱਕ ਦਿੱਤਾ ਗਿਆ।
ਦੱਸਣਯੋਗ ਹੈ ਕਿ 26 ਅਗਸਤ ਨੂੰ ਸ਼ੁਭਮ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਸੀ। ਸ਼ੁਭਮ ਦਾ ਵਿਆਹ ਦਸੰਬਰ 2023 ਵਿਚ ਹੋਇਆ ਸੀ। ਜਦੋਂ ਸ਼ੁਭਮ ਨੇ ਖ਼ੁਦਕੁਸ਼ੀ ਕੀਤੀ ਤਾਂ ਉਸ ਦੀ ਪਤਨੀ ਗਰਭਵਤੀ ਸੀ। ਸ਼ੁਭਮ ਵੱਲੋਂ ਇਕ ਖੁਦਕੁਸ਼ੀ ਨੋਟ ਵੀ ਛੱਡਿਆ ਗਿਆ ਸੀ, ਜਿਸ ਵਿਚ ਉਸ ਨੇ ਲਿਖਿਆ ਸੀ ਕਿ ਉਹ ਆਪਣੀ ਪਤਨੀ, ਸਹੁਰੇ ਸੋਨੂੰ ਅਤੇ ਸਾਲੇ ਆਦਿੱਤਿਆ ਤੋਂ ਪ੍ਰੇਸ਼ਾਨ ਹੋ ਕੇ ਆਪਣੀ ਜ਼ਿੰਦਗੀ ਖ਼ਤਮ ਕਰ ਰਿਹਾ ਹੈ। ਆਦਿੱਤਿਆ ਉਸ ਨੂੰ ਰਸਤੇ ਵਿਚ ਰੋਕ ਕੇ ਧਮਕੀਆਂ ਦਿੰਦਾ ਹੈ ਅਤੇ ਸਹੁਰਾ ਵੀ ਤੰਗ ਕਰਦਾ ਹੈ, ਜਦਕਿ ਉਸ ਦੀ ਪਤਨੀ ਵੀ ਧਮਕਾਉਂਦੀ ਰਹਿੰਦੀ ਹੈ। ਸ਼ੁਭਮ ਦੇ ਪਿਤਾ ਰਾਜਵੰਤ ਅਬਰੋਲ ਨੇ ਕਿਹਾ ਸੀ ਕਿ ਵਿਆਹ ਦੇ ਬਾਅਦ ਤੋਂ ਉਨ੍ਹਾਂ ਦੀ ਨੂੰਹ ਲੜ ਕੇ ਵਧੇਰੇ ਪੇਕੇ ਘਰ ਹੀ ਰਹਿੰਦੀ ਸੀ। ਥਾਣਾ ਨੰਬਰ 1 ਵਿਚ ਪੁਲਸ ਨੇ ਰਾਜਵੰਤ ਅਬਰੋਲ ਦੇ ਬਿਆਨਾਂ ’ਤੇ ਮੁਲਜ਼ਮਾਂ ’ਤੇ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ- ਜੇ ਤੁਸੀਂ ਵੀ ਹੋ ਕੇਕ-ਬਰਗਰ ਖਾਣ ਦੇ ਸ਼ੌਕੀਨ ਤਾਂ ਸਾਵਧਾਨ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
ਪੁਲਸ ਲਗਾਤਾਰ ਕਰ ਰਹੀ ਰੇਡ : ਆਈ. ਓ. ਪਲਵਿੰਦਰ ਸਿੰਘ
ਇਸ ਸਬੰਧੀ ਜਦੋਂ ਥਾਣਾ ਨੰਬਰ 1 ਦੇ ਇਨਵੈਸਟੀਗੇਸ਼ਨ ਆਫ਼ਿਸਰ ਏ. ਐੱਸ. ਆਈ. ਪਲਵਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਤੋਂ ਬਾਅਦ ਉਹ ਲਗਾਤਾਰ ਨਾਮਜ਼ਦ ਲੋਕਾਂ ਨੂੰ ਲੱਭ ਰਹੇ ਹਨ ਪਰ ਉਨ੍ਹਾਂ ਦੇ ਘਰਾਂ ਨੂੰ ਤਾਲੇ ਲੱਗੇ ਹੋਏ ਹਨ। ਸਾਰੇ ਮੋਬਾਇਲ ਵੀ ਬੰਦ ਹਨ, ਜਿਸ ਕਾਰਨ ਉਨ੍ਹਾਂ ਦੀ ਲੋਕੇਸ਼ਨ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਉਹ ਪੀੜਤ ਪਰਿਵਾਰ ਦੀ ਇਨਪੁੱਟ ’ਤੇ ਲੁਧਿਆਣਾ ਵਿਚ ਰੇਡ ਕਰ ਚੁੱਕੇ ਹਨ। ਇਸ ਤੋਂ ਇਲਾਵਾ ਜਿਥੇ ਲੜਕੀ ਦਾ ਇਲਾਜ ਕਰਵਾਇਆ ਗਿਆ, ਉਥੇ ਵੀ ਉਹ ਰੇਡ ਕਰ ਚੁੱਕੇ ਹਨ ਪਰ ਕੋਈ ਨਹੀਂ ਮਿਲਿਆ। ਏ. ਐੱਸ. ਆਈ. ਪਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਹਰ ਰੋਜ਼ ਮੁਲਜ਼ਮਾਂ ਦੀ ਭਾਲ ਵਿਚ ਜਗ੍ਹਾ-ਜਗ੍ਹਾ ਰੇਡ ਕੀਤੀ ਜਾ ਰਹੀ ਹੈ ਅਤੇ ਜਲਦ ਉਨ੍ਹਾਂ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਵਿਦੇਸ਼ੋ ਮਿਲੀ ਖ਼ਬਰ ਨੇ ਵਿਛਾਏ ਘਰ 'ਚ ਸੱਥਰ, ਕਰੀਬ ਇਕ ਮਹੀਨਾ ਪਹਿਲਾਂ ਦੁਬਈ ਗਏ ਪੰਜਾਬੀ ਨੌਜਵਾਨ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਜਲੰਧਰ 'ਚ 135 ਸਾਲ ਪੁਰਾਣੀ ਗੋਲਕਨਾਥ ਮੈਮੋਰੀਅਲ ਚਰਚ ਨੂੰ ਵੇਚਣ ਦੀ ਕੋਸ਼ਿਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ
NEXT STORY