ਜਲੰਧਰ (ਸੋਨੂੰ)- ਕੈਂਟ ਦੇ ਸਾਬਕਾ ਕੌਂਸਲਰ ਭਰਤ ਜੌਲੀ ਦੀ ਪਤਨੀ ਸੁਨੈਨਾ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਕੋਈ ਕਾਰਵਾਈ ਨਾ ਕੀਤੇ ਜਾਣ ਮਗਰੋਂ ਪਰਿਵਾਰ ਨੇ ਵੀਰਵਾਰ ਦੁਪਹਿਰ ਨੂੰ ਭਗਵਾਨ ਵਾਲਮੀਕੀ ਚੌਂਕ ਵਿੱਚ ਲਾਸ਼ ਰੱਖ ਕੇ ਪੁਲਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਰੋਜ਼ਾਨਾ ਦੇ ਧਰਨੇ ਦੌਰਾਨ ਪਰਿਵਾਰ ਨੇ ਭਗਵਾਨ ਵਾਲਮੀਕਿ ਚੌਂਕ ਵਿਖੇ ਸੜਕ ਜਾਮ ਕਰ ਦਿੱਤੀ ਸੀ। ਸੂਚਨਾ ਮਿਲਦੇ ਹੀ ਥਾਣਾ 4 ਦੀ ਪੁਲਸ ਮੌਕੇ 'ਤੇ ਪਹੁੰਚ ਕੇ ਮਾਮਲੇ ਨਾਲ ਸੰਬੰਧ ਰੱਖਣ ਵਾਲੀ ਥਾਣਾ ਕੈਂਟ ਦੀ ਪਲਸ ਵੀ ਬੁਲਾ ਲਿਆ। ਮੌਕੇ ਉਤੇ ਪਹੁੰਚੇ ਥਾਣਾ ਕੈਂਟ ਦੇ ਇੰਚਾਰਜ ਗਗਨਦੀਪ ਸਿੰਘ ਸ਼ੇਖੋਂ ਨੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ। ਇਸ ਮਗਰੋਂ ਪਰਿਵਾਰ ਨੇ ਪੁਲਸ ਦੇ ’ਤੇ ਭਰੋਸੇ ਧਰਨਾ ਚੁੱਕ ਲਿਆ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਵੈਸ਼ਨੋ ਦੇਵੀ ਤੋਂ ਆ ਰਹੀ ਵੰਦੇ ਭਾਰਤ ਐਕਸਪ੍ਰੈੱਸ 'ਤੇ ਹੋਈ ਪੱਥਰਬਾਜ਼ੀ, ਸਹਿਮੇ ਲੋਕ
ਮੌਕੇ 'ਤੇ ਪਹੁੰਚੇ ਗਗਨਦੀਪ ਸਿੰਘ ਸ਼ੇਖੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਕੁੜੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਜਿਸ 'ਤੇ ਉਨ੍ਹਾਂ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਕਰਦੇ ਹੋਏ 7 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ, ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦੀ Latest Update, ਮੁੜ ਕਹਿਰ ਵਰ੍ਹਾਏਗੀ ਗਰਮੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਢਾਈ ਲੱਖ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼ ਮਾਮਲਾ ਦਰਜ
NEXT STORY