ਗੜ੍ਹਸ਼ੰਕਰ (ਭਾਰਦਵਾਜ)-ਇਕ ਪਾਸੇ ਸਾਰੀ ਦੁਨੀਆ ’ਚ ਹਿਊਮਨ ਰਾਈਟਸ ਦਿਵਸ ਮਨਾਇਆ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਗੜ੍ਹਸ਼ੰਕਰ ਦੇ ਪਿੰਡ ਲਹਿਰਾਂ ਦੇ 78 ਸਾਲਾ ਮਲਕੀਤ ਸਿੰਘ ਪੁੱਤਰ ਮੇਹਰ ਸਿੰਘ ਦੇ ਘਰ ਬੀਤੇ ਦਿਨ 15-20 ਹਥਿਆਰਬੰਦ ਬੰਦਿਆਂ ਨੇ ਹਮਲਾ ਕਰ ਦਿੱਤਾ ਅਤੇ ਘਰ ਵਿਚ ਮੌਜੂਦ ਔਰਤਾਂ ਨਾਲ ਕੁੱਟਮਾਰ ਕੀਤੀ ਅਤੇ ਘਰ ਦਾ ਸਾਰਾ ਸਾਮਾਨ ਬਾਹਰ ਸੁੱਟ ਕੇ ਘਰ ਨੂੰ ਜਿੰਦੇ ਲਗਾ ਦਿੱਤੇ। ਇਸ ਸਾਰੀ ਘਟਨਾ ਦੀ ਜਾਣਕਾਰੀ ਮਲਕੀਤ ਸਿੰਘ, ਸੁਖਵਿੰਦਰ ਕੌਰ ਪਤਨੀ ਮੱਖਣ ਸਿੰਘ ਵਾਸੀ ਲਹਿਰਾਂ ਨੇ ਸਮਾਜਸੇਵੀ ਨਿਮਿਸ਼ਾ ਮਹਿਤਾ ਨੂੰ ਦਿੱਤੀ ਤਾਂ ਨਿਮਿਸ਼ਾ ਮਹਿਤਾ ਆਪਣੇ ਨਾਲ ਮੀਡੀਆ ਨੂੰ ਲੈ ਕੇ ਮੌਕੇ ’ਤੇ ਪਹੁੰਚੀ। ਪੀੜਤਾਂ ਨੇ ਨਿਮਿਸ਼ਾ ਮਹਿਤਾ ਦੇ ਸਾਹਮਣੇ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਨੇ ਆਪਣੀ 12 ਕਿੱਲੇ ਜ਼ਮੀਨ ਦਾ ਸੌਦਾ ਕਰੀਬ ਤਿੰਨ ਸਾਲ ਪਹਿਲਾਂ ਸੁਖਵਿੰਦਰ ਸਿੰਘ ਪੁੱਤਰ ਸੋਹਣ ਸਿੰਘ ਵਾਰਡ ਨੰਬਰ 2 ਬਲਾਚੌਰ ਨਾਲ ਕੀਤਾ ਸੀ ਪਰ ਇਸ ਜ਼ਮੀਨ ਦੀ ਹਾਲੇ ਤੱਕ ਰਜਿਸਟਰੀ ਨਹੀਂ ਹੋਈ।
ਉਨ੍ਹਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਰਣਵੀਰ ਸਿੰਘ ਨਾਂ ਦੇ ਵਿਅਕਤੀ ਨੇ ਉਨ੍ਹਾਂ ਨੂੰ ਕਿਹਾ ਕਿ ਸੁਖਵਿੰਦਰ ਸਿੰਘ ਨੇ ਮੈਨੂੰ ਮੁਖਤਿਆਰਨਾਮਾ ਦਿੱਤਾ ਹੈ, ਇਸ ਲਈ ਉਹ ਇਸ ਜ਼ਮੀਨ ਦਾ ਮਾਲਕ ਹੈ। ਉਸ ਨੇ ਮੇਰੇ ਖੇਤਾਂ ਵਿਚ ਲਾਏ ਸਫੈਦੇ ਦੇ ਦਰੱਖਤ ਧੱਕੇ ਨਾਲ ਕਟਵਾ ਲਏ, ਜਿਸ ਦੀ ਕੀਮਤ ਕਰੀਬ ਤੀਹ ਲੱਖ ਰੁਪਏ ਬਣਦੀ ਹੈ। ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਵੀ ਦਿੱਤੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਮਲਕੀਤ ਸਿੰਘ ਦੀ ਨੂੰਹ ਸੁਖਵਿੰਦਰ ਕੌਰ ਨੇ ਦੱਸਿਆ ਕਿ ਇਸ ਸਬੰਧ ਵਿਚ ਉਨ੍ਹਾਂ ਨੇ ਅਦਾਲਤ ਵਿਚ ਸੁਖਵਿੰਦਰ ਸਿੰਘ ਅਤੇ ਰਣਵੀਰ ਸਿੰਘ ਦੀ ਸ਼ਿਕਾਇਤ ਕੀਤੀ ਸੀ ਤਾਂ ਅਦਾਲਤ ਵਿਚ ਉਨ੍ਹਾਂ ਖਿਲਾਫ਼ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਕੇਸ ਵੀ ਚਲ ਰਿਹਾ ਹੈ। ਉਸ ਨੇ ਦੱਸਿਆ ਕਿ 12 ਦਸੰਬਰ ਨੂੰ ਸਵੇਰੇ ਸਾਢੇ ਨੌਂ ਵਜੇ ਰਣਵੀਰ ਸਿੰਘ ਆਪਣੇ ਨਾਲ 15-20 ਹਥਿਆਰਬੰਦ ਵਿਅਕਤੀਆਂ ਨੂੰ ਲੈ ਕੇ ਸਾਡੇ ਘਰ ਵਿਚ ਦਾਖਲ ਹੋ ਗਿਆ।
ਇਹ ਵੀ ਪੜ੍ਹੋ : ਲੋਕ ਸਭਾ 'ਚ ਗਰਜੇ ਸੁਸ਼ੀਲ ਰਿੰਕੂ, ਚੁੱਕਿਆ ਪੰਜਾਬ ਦੇ ਫੰਡਾਂ ਨੂੰ ਕੇਂਦਰ ਵੱਲੋਂ ਰੋਕਣ ਦਾ ਮੁੱਦਾ
ਸਾਡੇ ਨਾਲ ਕੁੱਟਮਾਰ ਕਰਦਿਆਂ ਸਾਨੂੰ ਘਰੋਂ ਕੱਢ ਦਿੱਤਾ ਅਤੇ ਸਾਰਾ ਸਾਮਾਨ ਬਾਹਰ ਕੱਢ ਕੇ ਜਿੰਦੇ ਲਗਾ ਕੇ ਸਾਨੂੰ ਮਾਰਨ ਅਤੇ ਜੇ. ਸੀ. ਬੀ. ਨਾਲ ਘਰ ਢਾਹੁਣ ਦੀਆਂ ਧਮਕੀਆਂ ਦਿੰਦੇ ਚਲੇ ਗਏ। ਉਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੁਲਸ ਮਹਿਕਮੇ ਦੇ ਹੈਲਪਲਾਈਨ ਨੰਬਰ ’ਤੇ ਫੋਨ ਕੀਤਾ ਗਿਆ ਤਾਂ ਗੜ੍ਹਸ਼ੰਕਰ ਪੁਲਸ ਥਾਣੇ ਦੇ ਕਰਮਚਾਰੀਆ ਨੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਮਲਕੀਤ ਸਿੰਘ ਨੇ ਦੋਸ਼ ਲਾਇਆ ਕਿ ਡੀ. ਐੱਸ. ਪੀ. ਗੜ੍ਹਸ਼ੰਕਰ ਨੇ ਉਲਟਾ ਉਨ੍ਹਾਂ ਨੂੰ ਹੀ ਧਮਕੀਆਂ ਦਿੱਤੀਆਂ। ਨਿਮਿਸ਼ਾ ਮਹਿਤਾ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਸਬੰਧ ਵਿਚ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਮਿਲ ਕੇ ਸ਼ਿਕਾਇਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਗੜ੍ਹਸ਼ੰਕਰ ਇਲਾਕੇ ਦੇ ਕਿਸੇ ਵੀ ਵਿਅਕਤੀ ਨਾਲ ਗਲਤ ਨਹੀਂ ਹੋਣ ਦੇਵੇਗੀ।
ਨਿਮਿਸ਼ਾ ਮਹਿਤਾ ਨੇ ਸਰਕਾਰ ’ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਆਮ ਲੋਕਾਂ ਨਾਲ ਪੁਲਸ ਦੀ ਮਦਦ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਤਰਫ਼ ਸਾਰੀ ਦੁਨੀਆ ਹਿਊਮਨ ਰਾਈਟ ਦਿਵਸ ਮਨਾ ਰਹੀ ਹੈ ਅਤੇ ਦੂਜੇ ਪਾਸੇ ਗੜ੍ਹਸ਼ੰਕਰ ਦੇ ਲਹਿਰਾਂ ਪਿੰਡ ਵਿਚ ਕਿਸਾਨ ਪਰਿਵਾਰ ਦੇ ਅਧਿਕਾਰਾਂ ਦਾ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੇ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਉਨ੍ਹਾਂ ਦੇ ਘਰ ਨੂੰ ਜਿੱਥੇ ਜਿੰਦੇ ਲਗਾ ਦਿੱਤੇ, ਉੱਥੇ ਹੀ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਦਾ ਘਾਣ ਕਰਦੇ ਹੋਏ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਫਿਊਜ਼ ਕੱਢ ਕੇ ਜਿੰਦਾ ਲਗਾ ਦਿੱਤਾ ਤਾਂਕਿ ਕਿਸਾਨ ਪਰਿਵਾਰ ਪਾਣੀ ਨਾ ਪੀ ਸਕੇ। ਇਸ ਸਬੰਧੀ ਸੁਖਵਿੰਦਰ ਸਿੰਘ ਨਾਲ ਗੱਲ ਕਰਨ ਲਈ ਫੋਨ ਕੀਤਾ ਗਿਆ ਪਰ ਉਨ੍ਹਾਂ ਫੋਨ ਨਹੀਂ ਉਠਾਇਆ।
ਕੀਤਾ ਜਾਵੇਗਾ ਕੇਸ ਦਰਜ : ਡੀ. ਐੱਸ. ਪੀ. ਗੜ੍ਹਸ਼ੰਕਰ
ਇਸ ਸਬੰਧੀ ਡੀ. ਐੱਸ. ਪੀ. ਗੜ੍ਹਸ਼ੰਕਰ ਦਲਜੀਤ ਸਿੰਘ ਖੱਖ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਪੱਤਰਕਾਰਾਂ ਦੇ ਸਾਹਮਣੇ ਐੱਸ. ਐੱਚ. ਓ. ਗੜ੍ਹਸ਼ੰਕਰ ਜੈਪਾਲ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੁਲਸ ਦੋਸ਼ੀਆਂ ਦੀ ਕਿਸੇ ਵੀ ਤਰ੍ਹਾਂ ਨਾਲ ਕੋਈ ਮਦਦ ਨਹੀਂ ਕਰ ਰਹੀ। ਉਨ੍ਹਾਂ ਨੇ ਸੁਖਵਿੰਦਰ ਸਿੰਘ ਨੂੰ ਫੋਨ ਕੀਤਾ ਪਰ ਅੱਗੇ ਕਿਸੇ ਨੇ ਕੋਈ ਜਵਾਬ ਨਹੀਂ ਦਿੱਤਾ।
ਇਹ ਵੀ ਪੜ੍ਹੋ : ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਕੁਝ ਦਿਨ ਪਹਿਲਾਂ ਵਿਦੇਸ਼ ਤੋਂ ਪਰਤੇ ਨੌਜਵਾਨ ਦੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਲੰਧਰ ਵਿਖੇ ਅੱਡਾ ਨੂਰਪੁਰ ’ਚ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼
NEXT STORY