ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਡੀ. ਸੀ. ਹੁਸ਼ਿਆਰਪੁਰ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਖ਼ਿਲਾਫ਼ ਟਾਂਡਾ ਪੁਲਸ ਨੇ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਟਾਂਡਾ ਪੁਲਸ ਨੂੰ ਸੂਚਨਾ ਮਿਲੀ ਕਿ ਪਿੰਡ ਤਲਵੰਡੀ ਸੱਲਾਂ ਵਿਚ ਕਿਸੇ ਕਿਸਾਨ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਹੈ। ਸੂਚਨਾ ਦੇ ਆਧਾਰ ’ਤੇ ਮੌਕੇ ’ਤੇ ਪਹੁੰਚੀ ਪੁਲਸ ਟੀਮ ਨੇ ਜਾਂਚ ਵਿਚ ਲਾਇਆ ਕਿ ਇਹ ਅੱਗ ਗੱਜਣ ਸਿੰਘ ਪੁੱਤਰ ਭਾਗ ਸਿੰਘ ਨੇ 26 ਅਕਤੂਬਰ ਨੂੰ ਲਾਈ ਸੀ, ਜਿਸ ਤੋਂ ਬਾਅਦ ਹੁਣ ਪੁਲਸ ਨੇ ਇਸ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਡਰੱਗਜ਼ ਖ਼ਿਲਾਫ਼ ਜਲੰਧਰ ਪੁਲਸ ਦਾ ਵੱਡਾ ਐਕਸ਼ਨ, ਪੁਲਸ ਕਮਿਸ਼ਨਰ ਦੀ ਰਣਨੀਤੀ ਲਿਆਈ ਰੰਗ
ਜ਼ਿਕਰਯੋਗ ਹੈ ਇਲਾਕੇ ਵਿਚ ਜ਼ਿਆਦਾਤਰ ਕਿਸਾਨ ਖੇਤਾਂ ਵਿਚ ਪਰਾਲੀ ਦਾ ਪ੍ਰਬੰਧਨ ਕਰ ਰਹੇ ਹਨ, ਇਸ ਦੇ ਬਾਵਜੂਦ ਪਿਛਲੇ ਦਿਨਾਂ ਵਿਚ ਜਹੂਰਾ, ਅਲਾਵਲੀਸਾ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਖੇਤੀਬਾੜੀ ਵਿਭਾਗ ਦੀ ਟੀਮ ਨੇ ਕਿਸਾਨਾਂ ਨੂੰ ਜੁਰਮਾਨੇ ਕੀਤੇ ਸਨ ਪਰ ਇਸ ਮਾਮਲੇ ਤੋਂ ਬਾਅਦ ਪੁਲਸ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਨੂੰ ਦਰਕਿਨਾਰ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤੀ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: 'ਫ੍ਰੈਂਡਸ' ਫੇਮ ਅਦਾਕਾਰ ਮੈਥਿਊ ਪੇਰੀ ਦਾ ਦਿਹਾਂਤ, ਬਾਥਰੂਮ 'ਚ ਮਿਲੀ ਲਾਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਡਰੱਗਜ਼ ਖ਼ਿਲਾਫ਼ ਜਲੰਧਰ ਪੁਲਸ ਦਾ ਵੱਡਾ ਐਕਸ਼ਨ, ਪੁਲਸ ਕਮਿਸ਼ਨਰ ਦੀ ਰਣਨੀਤੀ ਲਿਆਈ ਰੰਗ
NEXT STORY