ਸੁਲਤਾਨਪੁਰ ਲੋਧੀ (ਧੀਰ)-ਦਰਿਆ ਬਿਆਸ ਵੱਲੋਂ ਮੰਡ ਖੇਤਰ ’ਚ ਮਚਾਈ ਤਬਾਹੀ ਕਾਰਨ ਆਏ ਹੜ੍ਹ ਨਾਲ ਜਿੱਥੇ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਤਬਾਹ ਹੋ ਗਈ, ਉੱਥੇ ਹੀ ਆਹਲੀ ਕਲਾਂ ਵਾਲਾ ਬੰਨ੍ਹ ਟੁੱਟਣ ਕਾਰਨ 16 ਏਕੜ ਫ਼ਸਲ ਨੂੰ ਬਰਬਾਦ ਵੇਖ ਕੇ ਕਿਸਾਨ ਨੇ ਕੋਈ ਜ਼ਹਿਰੀਲੀ ਚੀਜ਼ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜੋ ਹੁਣ ਇਕ ਨਿੱਜੀ ਹਸਪਤਾਲ ’ਚ ਜ਼ੇਰੇ ਇਲਾਜ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।
ਜਾਣਕਾਰੀ ਅਨੁਸਾਰ ਅਰਸ਼ਦੀਪ ਸਿੰਘ ਪੁੱਤਰ ਮਲਕੀਤ ਸਿੰਘ ਆਹਲੀ ਜਿਸ ਦੀ 16 ਏਕੜ ਫ਼ਸਲ ਪਾਣੀ ਨਾਲ ਬਰਬਾਦ ਹੋ ਗਈ ਸੀ ਅਤੇ ਉਹ ਕੁਝ ਦਿਨਾਂ ਤੋਂ ਬਹੁਤ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਕੁਝ ਦਿਨ ਪਹਿਲਾਂ ਉਸ ਨੇ ਪ੍ਰੇਸ਼ਾਨੀ ’ਚ ਕੋਈ ਜ਼ਹਿਰੀਲੀ ਦਵਾਈ ਪੀ ਲਈ ਅਤੇ ਜਿਸ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਨਵੇਂ ਹੁਕਮ ਜਾਰੀ, ਲੱਗੀਆਂ ਵੱਡੀਆਂ ਪਾਬੰਦੀਆਂ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ...
ਉਕਤ ਨੌਜਵਾਨ ਦੇ ਸਬੰਧ ’ਚ ਜਥੇਦਾਰ ਰਣਜੀਤ ਸਿੰਘ ਆਹਲੀ ਵੱਲੋਂ ਇਕ ਵੀਡੀਓ ਰਾਹੀਂ ਮਦਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਕਿਸਾਨ ਦੀ 16 ਏਕੜ ਫਸਲ ਹੜ੍ਹ ਦੀ ਮਾਰ ਹੇਠਾਂ ਆ ਕੇ ਡੁੱਬ ਗਈ, ਤੂੜੀ, ਹਰਾ ਚਾਰਾ ਵੀ ਨਹੀਂ ਰਿਹਾ ਅਤੇ ਇਨ੍ਹਾਂ ਦੇ ਪਸ਼ੂ ਭੁੱਖੇ ਮਰ ਰਹੇ ਹਨ, ਜੋ 10 ਦਿਨਾਂ ਤੋਂ ਪ੍ਰੇਸ਼ਾਨ ਰਹਿੰਦਾ ਸੀ ਅਤੇ 3 ਦਿਨ ਪਹਿਲਾਂ ਇਸ ਨੇ ਦਵਾਈ ਪੀ ਲਈ, ਜਿਸ ਦੇ ਇਲਾਜ ਦਾ ਹੁਣ ਤੱਕ ਬਿੱਲ ਕਰੀਬ 5 ਲੱਖ ਬਣ ਚੁੱਕਾ ਹੈ ਅਤੇ ਇਹ ਪਰਿਵਾਰ ਇੰਨਾ ਬਿੱਲ ਭਰਨ ਤੋਂ ਅਸਮਰਥ ਹੈ ਕਿਉਂਕਿ ਉਨ੍ਹਾਂ ਕਿਹਾ ਕਿ ਫ਼ਸਲ ਬਰਬਾਦ ਵੇਖ ਕੇ ਹੁਣ ਤਾਂ ਆੜ੍ਹਤੀਆਂ ਵੱਲੋਂ ਵੀ ਪੈਸੇ ਨਹੀਂ ਦਿੱਤੇ ਜਾ ਰਹੇ।

ਇਹ ਵੀ ਪੜ੍ਹੋ: ਸਾਬਕਾ MP ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਇਸ ਐਂਟਰਪ੍ਰਾਈਜ਼ਿਜ਼ ਦੇ ਮਾਲਕ ਨੇ...
ਜਥੇ. ਆਹਲੀ ਨੇ ਦੇਸ਼ ਵਿਦੇਸ਼ ’ਚ ਬੈਠੇ ਪੰਜਾਬੀ ਵੀਰ ਐੱਨ. ਆਰ. ਆਈ. ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਸਾਰੇ ਪੰਜਾਬੀਆਂ ਨੇ ਮਿਲ ਕੇ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਸੇਵਾ ਕੀਤੀ ਹੈ ਅਤੇ ਉਨ੍ਹਾਂ ਨੂੰ ਰਾਹਤ ਪਹੁੰਚਾਈ ਹੈ, ਇਸ ਮੁਸ਼ਕਿਲ ਦੀ ਘੜੀ ’ਚ ਵੀ ਸਾਨੂੰ ਇਸ ਪਰਿਵਾਰ ਦਾ ਸਾਥ ਦੇਣ ਦੀ ਬਹੁਤ ਜ਼ਰੂਰਤ ਹੈ ਕਿਉਂਕਿ ਇਸ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਖਰਾਬ ਹੈ ਤੇ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਇਸ ਪਰਿਵਾਰ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸੰਕਟ ਦੀ ਘੜੀ ਹੈ ਕਿਉਂਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਪਾਣੀ ਨਾਲ ਬਰਬਾਦ ਹੋਈ ਹੈ, ਉਨ੍ਹਾਂ ’ਚੋਂ ਜ਼ਿਆਦਾਤਰ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠਾਂ ਦੱਬੇ ਹੋਏ ਹਨ, ਇਸ ਲਈ ਅਜਿਹੇ ਭਰਾਵਾਂ ਕਿਸਾਨਾਂ ਦੀ ਮਦਦ ਵੀ ਸਾਨੂੰ ਵੱਧ ਤੋਂ ਵੱਧ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਅਚਾਨਕ ਪੰਜਾਬ ਦੇ ਪਿੰਡਾਂ 'ਚ ਹੋਣ ਲੱਗੀਆਂ ਅਨਾਊਸਮੈਂਟਾਂ! ਸਹਿਮੇ ਲੋਕ, ਘਰੋਂ ਬਾਹਰ ਨਿਕਲਣਾ ਵੀ ਹੋਇਆ ਔਖਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ ਦੇ ਕੂੜੇ ਦਾ ਸਾਰਾ ਕੰਮ ਨਿੱਜੀ ਹੱਥਾਂ ’ਚ ਦੇਵੇਗੀ ਪੰਜਾਬ ਸਰਕਾਰ, 143 ਕਰੋੜ ਦੇ ਟੈਂਡਰ ਸਬੰਧੀ ਪ੍ਰੀ-ਬਿਡ ਮੀਟਿੰਗ ਅੱਜ
NEXT STORY