ਮੁਕੇਰੀਆਂ (ਨਾਗਲਾ)-ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਗੰਨੇ ਦੇ ਰੇਟ ਵਿਚ ਵਾਧਾ ਅਤੇ ਸ਼ੂਗਰ ਮਿੱਲਾਂ ਚਾਲੂ ਕਰਨ ਦੇ ਨਾਲ-ਨਾਲ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਜਲੰਧਰ-ਪਠਾਨਕੋਟ ਜੀ. ਟੀ. ਰੋਡ ’ਤੇ ਸਥਾਨਕ ਸ਼ੂਗਰ ਮਿੱਲ ਚੌਕ ’ਤੇ ਦਿੱਤਾ ਜਾ ਰਿਹਾ ਧਰਨਾ ਸ਼ਨੀਵਾਰ ਦੂਜੇ ਦਿਨ ਵੀ ਲਗਾਤਾਰ ਜਾਰੀ ਰਿਹਾ। ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐੱਸ. ਡੀ. ਐੱਮ. ਅਸ਼ੋਕ ਕੁਮਾਰ ਅਤੇ ਹੋਰ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨ ਆਗੂਆਂ ਨਾਲ ਬੈਠਕਾਂ ਵੀ ਕੀਤੀਆਂ ਪ੍ਰੰਤੂ ਕਿਸਾਨ ਕਿਸੇ ਵੀ ਹਾਲਤ ਵਿਚ ਧਰਨਾ ਚੁੱਕਣ ਲਈ ਨਹੀਂ ਮੰਨੇ। ਧਰਨੇ ਵਾਲੀ ਥਾਂ ’ਤੇ ਉਸ ਵੇਲੇ ਭਾਰੀ ਤਣਾਅ ਵੇਖਣ ਨੂੰ ਮਿਲਿਆ, ਜਦੋਂ ਕਰੀਬ ਪੌਣੇ 12 ਵਜੇ ਖ਼ੁਦ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਦੀ ਅਗਵਾਈ ਵਿਚ ਪੁਲਸ ਵੱਲੋਂ ਖੰਡ ਮਿੱਲ ਮੁਕੇਰੀਆਂ ਨਜ਼ਦੀਕ ਧਰਨੇ ’ਤੇ ਬੈਠੇ ਕਿਸਾਨ ਆਗੂਆਂ ਅਮਰਜੀਤ ਸਿੰਘ ਰੜਾ, ਕੰਵਲਪ੍ਰੀਤ ਸਿੰਘ ਕਾਕੀ, ਸਤਨਾਮ ਸਿੰਘ ਬਾਗੜੀਆਂ, ਗੁਰਨਾਮ ਸਿੰਘ ਜਹਾਨਪੁਰ, ਗੁਰਪ੍ਰਤਾਪ ਸਿੰਘ ਸਮੇਤ ਕਰੀਬ 17 ਤੋਂ ਵੱਧ ਕਿਸਾਨਾਂ ਨੂੰ ਉਸ ਵੇਲੇ ਹਿਰਾਸਤ ਵਿਚ ਲੈ ਲਿਆ ਗਿਆ। ਜਦੋਂ ਉਹ ਰਾਤ ਵੇਲੇ ਖਾਲੀ ਕੀਤੀ ਦੂਜੀ ਲੇਨ ਵੀ ਬੰਦ ਕਰਨ ਦੀ ਵਿਉਂਤਬੰਦੀ ਕਰ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਨੂੰ ਨਹੀਂ ਮਿਲ ਰਿਹਾ ਵਿਦੇਸ਼ ਦਾ ਵੀਜ਼ਾ, 50 ਫ਼ੀਸਦੀ ਅਰਜ਼ੀਆਂ ਰੱਦ
ਜਾਣਕਾਰੀ ਅਨੁਸਾਰ ਕਿਸਾਨਾਂ ਦਾ ਮੰਨਣਾ ਸੀ ਕਿ ਪ੍ਰਸ਼ਾਸਨ ਵੱਲੋਂ ਦਿੱਤੇ ਜਾ ਰਹੇ ਭਰੋਸੇ ਅਨੁਸਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਗੰਨੇ ਦੇ ਭਾਅ ਸਬੰਧੀ ਕੋਈ ਹਾਂ ਪੱਖੀ ਗੱਲਬਾਤ ਲਈ ਹੁੰਗਾਰਾ ਭਰਨਾ ਸੀ ਪਰ ਬੀਤੇ ਦਿਨ ਜਦੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਸ ਪ੍ਰਤੀ ਕੋਈ ਹੁੰਗਾਰਾ ਨਾ ਭਰਿਆ ਤਾਂ ਕਿਸਾਨਾਂ ਨੇ ਕੌਮੀ ਮਾਰਗ ਦੀ ਰਾਤ ਵੇਲੇ ਖਾਲੀ ਕੀਤੀ ਲੇਨ ਵੀ ਜਾਮ ਕਰਨ ਦੀ ਤਿਆਰੀ ਕਰ ਲਈ। ਜਿਸ ਦਾ ਪਤਾ ਲੱਗਦਿਆਂ ਹੀ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਪੁਲਸ ਟੀਮ ਦੀ ਖ਼ੁਦ ਅਗਵਾਈ ਕਰਦਿਆਂ ਧਰਨਾਕਾਰੀਆਂ ਨੂੰ ਜ਼ਬਰੀ ਚੁੱਕ ਕੇ ਬੱਸਾਂ ਵਿਚ ਬਿਠਾਉਣਾ ਸ਼ੁਰੂ ਕਰ ਦਿੱਤਾ ਤਾਂ ਜੋ ਧਰਨਾ ਖ਼ਤਮ ਕਰਵਾਇਆ ਜਾ ਸਕੇ। ਕਿਸਾਨਾਂ ਨੂੰ ਕਰੀਬ 2 ਬੱਸਾਂ ਵਿਚ ਭਰ ਕੇ ਦਸੂਹਾ ਵਾਲੀ ਸਾਈਡ ਨੂੰ ਚਾਲੇ ਪਾ ਦਿੱਤਾ। ਜਿਸ ਦੀ ਖ਼ਬਰ ਪੂਰੇ ਪੰਜਾਬ ਵਿਚ ਅੱਗ ਵਾਂਗ ਫੈਲ ਗਈ। ਧਰਨੇ ’ਤੇ ਬੈਠੇ ਕਿਸਾਨਾਂ ਦੀ ਮੰਗ ਅਤੇ ਸਮੇਂ ਦੀ ਨਜ਼ਾਕਤ ਨੂੰ ਦੇਖਦੇ ਹੋਏ ਹਿਰਾਸਤ ’ਚ ਲਏ ਗਏ ਇਨ੍ਹਾਂ ਕਿਸਾਨ ਆਗੂਆਂ ਨੂੰ ਪੁਲਸ ਵੱਲੋਂ ਸ਼ਾਮ ਲਗਭਗ 6:30 ’ਤੇ ਮੁੜ ਧਰਨੇ ਵਾਲੀ ਥਾਂ ਛੱਡ ਦਿੱਤਾ। ਜਿਨ੍ਹਾਂ ਦਾ ਸਵਾਗਤ ਧਰਨਾਕਾਰੀਆਂ ਨੇ ਫੁੱਲਾਂ ਦੇ ਹਾਰ ਪਾ ਕੇ ਕੀਤਾ।
ਧਰਨੇ ਸਬੰਧੀ ਜਦੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਧਰਨਾਕਾਰੀਆਂ ਦੇ ਨਾਲ ਧਰਨਾ ਚੁੱਕਣ ਸਬੰਧੀ ਬੈਠਕ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਨੇ ਧਰਨਾ ਚੁੱਕਣ ਲਈ ਹਿਰਾਸਤ ’ਚ ਲਏ ਕਿਸਾਨਾਂ ਨੂੰ ਛੱਡਣ ਦੀ ਮੰਗ ਕੀਤੀ ਸੀ। ਜਿਨ੍ਹਾਂ ਦੀ ਮੰਗ ਉਪਰੰਤ ਹੀ ਹਿਰਾਸਤ ਚ ਲਏ ਕਿਸਾਨਾਂ ਨੂੰ ਰਿਹਾ ਕੀਤਾ ਗਿਆ।
ਇਹ ਵੀ ਪੜ੍ਹੋ : ਅਮਰੀਕਾ ਨੇ ਭਾਰਤੀਆਂ ਨੂੰ ਜਾਰੀ ਕੀਤੇ ਰਿਕਾਰਡ ਵੀਜ਼ੇ, ਹੁਣ ਚੁੱਕਣ ਜਾ ਰਿਹੈ ਇਕ ਹੋਰ ਵੱਡਾ ਕਦਮ
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਅਜ਼ਾਦ) ਦੇ ਪ੍ਰਧਾਨ ਅਮਰਜੀਤ ਸਿੰਘ ਰੜ੍ਹਾ, ਪੱਗੜੀ ਸੰਭਾਲ ਜੱਟਾ ਲਹਿਰ ਦੇ ਪ੍ਰਧਾਨ ਕਮਲਪ੍ਰੀਤ ਸਿੰਘ ਕਾਕੀ, ਪੱਗੜੀ ਸੰਭਾਲ ਲਹਿਰ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਜਹਾਨਪੁਰ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲਾ ਪ੍ਰਧਾਨ ਗੁਰਪ੍ਰਤਾਪ ਸਿੰਘ ਨੇ ਇਸ ਨੂੰ ਪੁਲਸ ਦੀ ਧੱਕੇਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪ੍ਰਸ਼ਾਸਨਿਕ ਜਬਰ ਦਾ ਅੰਦੇਸ਼ਾ ਤਾਂ ਸੀ, ਪਰ ਅਜਿਹੀ ਧੱਕੇਸ਼ਾਹੀ ਦੀ ਉਮੀਦ ਨਹੀਂ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਹਾਜੀਪੁਰ ਅਤੇ ਤਲਵਾੜਾ ਦੇ ਥਾਣਿਆਂ ’ਚ ਬੰਦ ਕੀਤਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਉਹ ਸਰਕਾਰ ਤੇ ਪੁਲਸ ਜ਼ਬਰ ਦਾ ਸਬਰ ਨਾਲ ਜਵਾਬ ਦੇਣਗੇ ਅਤੇ ਵਾਜਿਬ ਭਾਅ ਮਿਲਣ ਤੱਕ ਲਗਾਤਾਰ ਸੰਘਰਸ਼ ਕਰਨਗੇ। ਧਰਨਾਕਾਰੀਆਂ ਵੱਲੋਂ ਨਵੀਂ ਰਣਨੀਤੀ ਨੂੰ ਅੰਜਾਮ ਦੇਣ ਲਈ ਰਾਤ ਲਗਭਗ 8 ਵਜੇ ਬੈਠਕ ਜਾਰੀ ਸੀ।
ਇਹ ਵੀ ਪੜ੍ਹੋ : ਰਾਜ ਸਭਾ ਦੀਆਂ ਸੀਟਾਂ ’ਤੇ ਅਸਰ ਪਾ ਸਕਦੇ ਨੇ 5 ਸੂਬਿਆਂ ਦੇ ਚੋਣ ਨਤੀਜੇ, ਅਪ੍ਰੈਲ ’ਚ ਖ਼ਾਲੀ ਹੋਣਗੀਆਂ 59 ਸੀਟਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਟਰੇਨਾਂ ਦੀ ਲੇਟ-ਲਤੀਫ਼ੀ: ਕਈ ਰੂਟਾਂ ’ਤੇ ਬੱਸਾਂ ਦੀ ਸ਼ਾਰਟੇਜ, ਕਾਊਂਟਰਾਂ ’ਤੇ ਘੰਟਿਆਂਬੱਧੀ ਉਡੀਕ ਬਣੀ ‘ਪ੍ਰੇਸ਼ਾਨੀ ਦਾ ਸਬੱਬ’
NEXT STORY