ਗੜ੍ਹਦੀਵਾਲਾ (ਜਤਿੰਦਰ)-ਮਾਨਗੜ੍ਹ ਟੋਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 285ਵੇਂ ਦਿਨ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪਿੱਟ-ਸਿਆਪਾ ਕੀਤਾ ਗਿਆ। ਇਸ ਮੌਕੇ ਸੁਖਪਾਲ ਸਿੰਘ ਸਹੋਤਾ, ਦਵਿੰਦਰ ਸਿੰਘ ਚੌਹਕਾ, ਮਾਸਟਰ ਗੁਰਚਰਨ ਸਿੰਘ ਕਾਲਰਾ, ਮਨਦੀਪ ਸਿੰਘ ਭਾਨਾ, ਗੁਰਮੇਲ ਸਿੰਘ ਬੁੱਢੀ ਪਿੰਡ ਆਦਿ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਇਕ ਪਾਸੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਲੋਕਾਂ ’ਤੇ ਮਹਿੰਗਾਈ ਦਾ ਬੋਝ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ ਨਾਰਥ ਹਲਕੇ ਦੀ ਸਿਆਸਤ ਗਰਮਾਈ, ਜੇਕਰ ‘ਆਪ’ ’ਚ ਜਾਂਦੇ ਹਨ ਭੰਡਾਰੀ ਤਾਂ ਬਦਲਣਗੇ ਸਿਆਸੀ ਸਮੀਕਰਨ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਲੋਕ ਪਹਿਲਾਂ ਹੀ ਦੁਖੀ ਹਨ ਅਤੇ ਹੁਣ ਪੈਟਰੋਲ, ਡੀਜ਼ਲ ਅਤੇ ਗੈਸ ਕੀਮਤਾਂ ’ਚ ਵਾਧਾ ਕਰਕੇ ਲੋਕਾਂ ਨੂੰ ਆਰਥਿਕ ਪੱਖੋਂ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਦੀ ਭਾਜਪਾ ਸਰਕਾਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਨੂੰ ਘੱਟ ਕਰੇ ਅਤੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ। ਇਸ ਮੌਕੇ ਦਾਰਾ ਸਿੰਘ, ਰਣਜੀਤ ਸਿੰਘ, ਮਲਕੀਤ ਸਿੰਘ ਕਾਲਰਾਂ, ਸੇਵਾ ਸਿੰਘ, ਸਤਨਾਮ ਸਿੰਘ, ਕੇਵਲ ਸਿੰਘ, ਜਰਨੈਲ ਸਿੰਘ, ਡਾ. ਮੋਹਨ ਸਿੰਘ ਮੱਲ੍ਹੀ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦੇ ਕੀ ਨੇ ਮਾਇਨੇ? ਜਾਣੋ ਕੀ ਹੋਣਗੀਆਂ ਚੁਣੌਤੀਆਂ
ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਣੇ ਵਿਧਾਇਕ ਗਿਲਜੀਆਂ ਦਾ ਵਰਕਰਾਂ ਵੱਲੋਂ ਭਰਵਾਂ ਸਵਾਗਤ
NEXT STORY